28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਟੈਗੋਰ ਇੰਟਰਨੈਸ਼ਨਲ ਸਕੂਲ ਵਿਖੇ ਲਗਾਈ ਗਈ ਸੀ. ਬੀ. ਐੱਸ. ਈ. ਵਰਕਸ਼ਾਪ ਵਿਦਿਆਰਥੀਆਂ ਦੀ ਮਾਨਸਿਕ ਸਿਹਤ ਅਤੇ ਤੰਦਰੁਸਤੀ ਵਿਸ਼ੇ ’ਤੇ ਹੋਈ ਵਿਸ਼ੇਸ਼ ਸਿਖਲਾਈ

ਦੇਵੀਗੜ੍ਹ, 28 ਅਗਸਤ (ਰਾਜਿੰਦਰ ਸਿੰਘ ਮੌਜੀ)-ਟੈਗੋਰ ਇੰਟਰਨੈਸ਼ਨਲ ਸਕੂਲ ਅਕਬਰਪੁਰ ਅਫ਼ਗਾਨਾ ਵਿਖੇ ਸੈਂਕੜੇ ਵਿਦਿਆਰਥੀਆਂ ਦੇ ਭਵਿੱਖ ਨੂੰ ਸਵਾਰਨ ਵਾਲੇ ਅਧਿਆਪਕਾਂ ਲਈ ‘ਸੀ. ਬੀ.

Ad Position 21
No active advertisement
ਅਜੀਤ ਡੈਸਕ 29-08-2026
ਦੇਵੀਗੜ੍ਹ, 28 ਅਗਸਤ (ਰਾਜਿੰਦਰ ਸਿੰਘ ਮੌਜੀ)-ਟੈਗੋਰ ਇੰਟਰਨੈਸ਼ਨਲ ਸਕੂਲ ਅਕਬਰਪੁਰ ਅਫ਼ਗਾਨਾ ਵਿਖੇ ਸੈਂਕੜੇ ਵਿਦਿਆਰਥੀਆਂ ਦੇ ਭਵਿੱਖ ਨੂੰ ਸਵਾਰਨ ਵਾਲੇ ਅਧਿਆਪਕਾਂ ਲਈ ‘ਸੀ.ਬੀ.ਐੱਸ.ਈ. ਸਮਰੱਥਾ ਨਿਰਮਾਣ ਪ੍ਰੋਗਰਾਮ’ ਤਹਿਤ “ਵਿਦਿਆਰਥੀਆਂ ਵਿਚ ਮਾਨਸਿਕ ਸਿਹਤ ਅਤੇ ਤੰਦਰੁਸਤੀ ਨੂੰ ਉਤਸ਼ਾਹਿਤ ਕਰਨਾ” ਵਿਸ਼ੇ ’ਤੇ ਇਕ ਪ੍ਰਭਾਵਸ਼ਾਲੀ ਟ੍ਰੇਨਿੰਗ ਵਰਕਸ਼ਾਪ ਲਗਾਈ ਗਈ। ਇਸ ਮੌਕੇ ਪਟਿਆਲਾ ਅਤੇ ਪਿਹੋਵਾ ਦੇ ਵੱਖ-ਵੱਖ ਸਕੂਲਾਂ ਤੋਂ ਵੱਡੀ ਗਿਣਤੀ ਵਿਚ ਅਧਿਆਪਕਾਂ ਨੇ ਹਿੱਸਾ ਲਿਆ। ਇਸ ਵਰਕਸ਼ਾਪ ਦਾ ਮੁੱਖ ਮਕਸਦ ਅਧਿਆਪਕਾਂ ਨੂੰ ਬੱਚਿਆਂ ਦੀ ਮਾਨਸਿਕ ਅਤੇ ਭਾਵਨਾਤਮਕ ਹਾਲਤ ਨੂੰ ਨੇੜਿਓਂ ਸਮਝਣ ਅਤੇ ਉਨ੍ਹਾਂ ਦੀ ਬਿਹਤਰ ਅਗਵਾਈ ਕਰਨ ਦੇ ਯੋਗ ਬਣਾਉਣਾ ਸੀ। ਪ੍ਰੋਗਰਾਮ ਦੌਰਾਨ ਅਰਬਿੰਦੋ ਇੰਟਰਨੈਸ਼ਨਲ ਸਕੂਲ ਪਟਿਆਲਾ ਤੋਂ ਸ੍ਰੀਮਤੀ ਆਰਤੀ ਕਪੂਰ ਅਤੇ ਓਮ ਪ੍ਰਕਾਸ਼ ਬੰਸਲ ਮਾਡਰਨ ਸਕੂਲ (ਮੰਡੀ ਗੋਬਿੰਦਗੜ੍ਹ ਤੋਂ ਸ੍ਰੀਮਤੀ ਭਾਵਨਾ ਨੇ ਮੁੱਖ ਸਰੋਤ ਵਿਅਕਤੀਆਂ ਵਜੋਂ ਹਾਜ਼ਰੀ ਭਰੀ। ਉਨ੍ਹਾਂ ਨੇ ਅਧਿਆਪਕਾਂ , ਵਿਦਿਆਰਥੀਆਂ ਨੂੰ ਦਰਪੇਸ਼ ਤਣਾਅ, ਭਾਵਨਾਤਮਕ ਚੁਣੌਤੀਆਂ ਅਤੇ ਪੜ੍ਹਾਈ ਦੇ ਦਬਾਅ ਨਾਲ ਨਜਿੱਠਣ ਦੇ ਗੁਰ ਸਿਖਾਏ। ਵਰਕਸ਼ਾਪ ਦੌਰਾਨ ਵੱਖ-ਵੱਖ ਪਰਸਪਰ ਗਤੀਵਿਧੀਆਂ, ਪ੍ਰੋਜੈਕਸ਼ਨ ਸਲਾਈਡਾਂ ਅਤੇ ਹੈਂਡਆਉਟਸ ਦੀ ਮਦਦ ਨਾਲ ਅਧਿਆਪਕਾਂ ਨੂੰ ਸਿਖਲਾਈ ਦਿੱਤੀ ਗਈ। ਇਸ ਦੌਰਾਨ ਵਿਦਿਆਰਥੀਆਂ ਦੇ ਸੁਭਾਅ ਵਿਚ ਆਉਣ ਵਾਲੇ ਬਦਲਾਵਾਂ ਦੀ ਪਛਾਣ ਕਰਨ, ਉਨ੍ਹਾਂ ਨਾਲ ਸੰਵੇਦਨਸ਼ੀਲਤਾ ਭਰਿਆ ਸਲੂਕ ਕਰਨ, ਸਕੂਲ ਦੇ ਅੰਦਰ ਇਕ ਸਕਾਰਾਤਮਕ ਅਤੇ ਸੁਰੱਖਿਅਤ ਮਾਹੌਲ ਪੈਦਾ ਕਰਨ ਉੱਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ। ਇਸ ਮੌਕੇ ਸਕੂਲ ਦੇ ਨਿਰਦੇਸ਼ਕ ਗੌਰਵ ਗੁਲਾਟੀ, ਪ੍ਰਧਾਨ ਸ੍ਰੀਮਤੀ ਸਲੋਨੀ ਗੁਲਾਟੀ, ਮੈਨੇਜਰ ਸੁਸ਼ੀਲ ਮਿਸ਼ਰਾ ਅਤੇ ਪ੍ਰਿੰਸੀਪਲ ਡਾ. ਮੀਨਾਕਸ਼ੀ ਸੂਦ ਨੇ ਇਸ ਸਿਖਲਾਈ ਪ੍ਰੋਗਰਾਮ ਦੀ ਭਰਪੂਰ ਪ੍ਰਸ਼ੰਸਾ ਕੀਤੀ। ਉਨ੍ਹਾਂ ਕਿਹਾ ਕਿ ਅਧਿਆਪਕ ਬੱਚਿਆਂ ਦੀ ਮਾਨਸਿਕ ਤੰਦਰੁਸਤੀ ਵਿਚ ਅਹਿਮ ਸਥਾਨ ਰੱਖਦੇ ਹਨ। ਅੰਤ ਵਿਚ ਇਹ ਸਿਖਲਾਈ ਪ੍ਰੋਗਰਾਮ ਅਧਿਆਪਕਾਂ ਲਈ ਬਹੁਤ ਗਿਆਨਵਰਧਕ ਅਤੇ ਪ੍ਰੇਰਣਾਦਾਇਕ ਸਾਬਤ ਹੋਇਆ।
Ad Position 22
No active advertisement
ਪਿਛਲੀ ਖ਼ਬਰ ਹੋਲੀ ਮੈਰੀ ਸਕੂਲ ਦੀਆਂ ਲੜਕੀਆਂ ਨੇ ਜ਼ਿਲ੍ਹਾ ਪੱਧਰੀ ਖੇਡਾਂ ’ਚ ਜਿੱਤੇ ਸੋਨ ਤਗਮੇ ਅਗਲੀ ਖ਼ਬਰ ਜ਼ਿਲ੍ਹਾ ਪੱਧਰੀ ਲਾਅਨ ਟੈਨਿਸ ਮੁਕਾਬਲਿਆਂ ’ਚ ਜ਼ੋਨ ਪਟਿਆਲਾ-2 ਨੇ ਜਿੱਤੇ ਚਾਰ ਸੋਨ ਅਤੇ ਇਕ ਚਾਂਦੀ ਤਗਮਾ
Ad Position 24