28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਹੋਲੀ ਮੈਰੀ ਸਕੂਲ ਦੀਆਂ ਲੜਕੀਆਂ ਨੇ ਜ਼ਿਲ੍ਹਾ ਪੱਧਰੀ ਖੇਡਾਂ ’ਚ ਜਿੱਤੇ ਸੋਨ ਤਗਮੇ

ਬਨੂੜ, 28 ਅਗਸਤ (ਭੁਪਿੰਦਰ ਸਿੰਘ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਕਰਵਾਏ ਗਏ ਜਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿਚ ਹੋਲੀ ਮੈਰੀ ਸਕੂਲ ਦੇ ਖੋ ਖੋ ਅੰਡਰ-14 ਤੇ 17 ਲੜਕੀਆਂ ਦੀ ਟੀਮਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸੋਨ ਤਗਮੇ ਜਿੱਤੇ ਹਨ। ਇਹ ਸ਼ਾਨਦਾਰ ਜਿੱਤ ਨੌਜਵਾਨ ਖਿਡਾਰੀਆਂ ਦੇ ਅਟੁੱਟ ਸਮਰਪਣ, ਅਨੁਸ਼ਾਸਨ, ਦ੍ਰਿੜ ਇਰਾਦੇ, ਸਖ਼ਤ ਮਿਹਨਤ ਅਤੇ ਮਜ਼ਬੂਤ ਟੀਮ ਭਾਵਨਾ ਨੂੰ ਦਰਸਾਉਂਦੀ ਹੈ।

Ad Position 21
No active advertisement
ਅਜੀਤ ਡੈਸਕ 29-08-2026
ਬਨੂੜ, 28 ਅਗਸਤ (ਭੁਪਿੰਦਰ ਸਿੰਘ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਕਰਵਾਏ ਗਏ ਜਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿਚ ਹੋਲੀ ਮੈਰੀ ਸਕੂਲ ਦੇ ਖੋ ਖੋ ਅੰਡਰ-14 ਤੇ 17 ਲੜਕੀਆਂ ਦੀ ਟੀਮਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸੋਨ ਤਗਮੇ ਜਿੱਤੇ ਹਨ। ਇਹ ਸ਼ਾਨਦਾਰ ਜਿੱਤ ਨੌਜਵਾਨ ਖਿਡਾਰੀਆਂ ਦੇ ਅਟੁੱਟ ਸਮਰਪਣ, ਅਨੁਸ਼ਾਸਨ, ਦ੍ਰਿੜ ਇਰਾਦੇ, ਸਖ਼ਤ ਮਿਹਨਤ ਅਤੇ ਮਜ਼ਬੂਤ ਟੀਮ ਭਾਵਨਾ ਨੂੰ ਦਰਸਾਉਂਦੀ ਹੈ। ਉਨ੍ਹਾਂ ਦੇ ਸ਼ਲਾਘਾਯੋਗ ਪ੍ਰਦਰਸ਼ਨ ਨੇ ਪੂਰੇ ਸਕੂਲ ਲਈ ਬਹੁਤ ਮਾਣ ਅਤੇ ਖੁਸ਼ੀ ਲਿਆਂਦੀ ਹੈ। ਸਕੂਲ ਡਾਇਰੈਕਟਰ ਸੀਸੀ ਦੇਵਾਸੀ ਤੇ ਪ੍ਰਿੰਸੀਪਲ ਸਾਇਨੀ ਦੇਵਾਸੀ ਨੇ ਸਾਰਿਆਂ ਨੂੰ ਵਧਾਈ ਦਿੰਦੇ ਹੋਏ ਇਸ ਜਿੱਤ ਦਾ ਸਿਹਰਾ ਸਕੂਲ ਅਧਿਆਪਕ ਨਿਰਮੈਲ ਸਿੰਘ ਨੂੰ ਦਿੱਤਾ। ਜਿਨ੍ਹਾਂ ਦੀ ਮਿਹਨਤ ਸਦਕਾ ਸਕੂਲ ਦੀਆਂ ਟੀਮਾਂ ਨੇ ਇਹ ਮੁਕਾਮ ਹਾਸਿਲ ਕੀਤਾ। ਇਸ ਮੌਕੇ ਜੇਤੂ ਟੀਮਾਂ ਤੇ ਅਧਿਆਪਕਾਂ ਨੂੰ ਯਾਦਗਾਰੀ ਚਿੰਨ੍ਹ ਤੇ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਪ੍ਰਿੰਸੀਪਲ ਸਾਇਨੀ ਦੇਵਾਸੀ ਨੇ ਕਿਹਾਕਿ ਆਉਣ ਵਾਲੇ ਦਿਨਾਂ ਵਿਚ ਸਕੂਲ ਦੇ ਹੋਰ ਖਿਡਾਰੀ ਸੋਨ ਤਮਗੇ ਜਿੱਤ ਕੇ ਆਪਣੇ ਸਕੂਲ ਦਾ ਨਾਮ ਰੌਸ਼ਨ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਝਿੰਜਰ ਨੇ ਲਿਆ ਪੰਜਾਬ ਬਚਾਓ ਰੈਲੀ ਪ੍ਰਬੰਧਾਂ ਦਾ ਜਾਇਜ਼ਾ ਅਗਲੀ ਖ਼ਬਰ ਟੈਗੋਰ ਇੰਟਰਨੈਸ਼ਨਲ ਸਕੂਲ ਵਿਖੇ ਲਗਾਈ ਗਈ ਸੀ. ਬੀ. ਐੱਸ. ਈ. ਵਰਕਸ਼ਾਪ ਵਿਦਿਆਰਥੀਆਂ ਦੀ ਮਾਨਸਿਕ ਸਿਹਤ ਅਤੇ ਤੰਦਰੁਸਤੀ ਵ...
Ad Position 24