ਝਿੰਜਰ ਨੇ ਲਿਆ ਪੰਜਾਬ ਬਚਾਓ ਰੈਲੀ ਪ੍ਰਬੰਧਾਂ ਦਾ ਜਾਇਜ਼ਾ
ਘਨੌਰ, 28 ਅਗਸਤ (ਸਰਦਾਰਾ ਸਿੰਘ ਲਾਛੜੂ)-ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਅਤੇ ਘਨੌਰ ਹਲਕਾ ਇੰਚਾਰਜ ਸਰਬਜੀਤ ਸਿੰਘ ਝਿੰਜਰ ਨੇ ਸ਼ੁੱਕਰਵਾਰ ਨੂੰ ਘਨੌਰ ਵਿਚ ਥਾਂ-ਥਾਂ ਮੀਟਿੰਗਾਂ ਕਰ ਕੇ 30 ਅਗਸਤ ਨੂੰ ਘਨੌਰ ਦਾਣਾ ਮੰਡੀ ਵਿਖੇ ਹੋਣ ਵਾਲੀ ਪੰਜਾਬ ਬਚਾਓ ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਘਨੌਰ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਝਿੰਜਰ ਨੇ ਕਿਹਾ ਕਿ ਰੈਲੀ ਦੀਆਂ ਸਾਰੀਆਂ ਤਿਆਰੀਆਂ ਜ਼ੋਰਾਂ ‘ਤੇ ਹਨ ਅਤੇ ਪਾਰਟੀ ਵਰਕਰ ਤੇ ਵਲੰਟੀਅਰ ਦਿਨ-ਰਾਤ ਇਕ ਕਰ ਕੇ ਸਮਾਗਮ ਦੀ ਸਫਲਤਾ ਲਈ ਜੁਟੇ ਹੋਏ ਹਨ।
ਘਨੌਰ, 28 ਅਗਸਤ (ਸਰਦਾਰਾ ਸਿੰਘ ਲਾਛੜੂ)-ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਅਤੇ ਘਨੌਰ ਹਲਕਾ ਇੰਚਾਰਜ ਸਰਬਜੀਤ ਸਿੰਘ ਝਿੰਜਰ ਨੇ ਸ਼ੁੱਕਰਵਾਰ ਨੂੰ ਘਨੌਰ ਵਿਚ ਥਾਂ-ਥਾਂ ਮੀਟਿੰਗਾਂ ਕਰ ਕੇ 30 ਅਗਸਤ ਨੂੰ ਘਨੌਰ ਦਾਣਾ ਮੰਡੀ ਵਿਖੇ ਹੋਣ ਵਾਲੀ ਪੰਜਾਬ ਬਚਾਓ ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਘਨੌਰ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਝਿੰਜਰ ਨੇ ਕਿਹਾ ਕਿ ਰੈਲੀ ਦੀਆਂ ਸਾਰੀਆਂ ਤਿਆਰੀਆਂ ਜ਼ੋਰਾਂ ‘ਤੇ ਹਨ ਅਤੇ ਪਾਰਟੀ ਵਰਕਰ ਤੇ ਵਲੰਟੀਅਰ ਦਿਨ-ਰਾਤ ਇਕ ਕਰ ਕੇ ਸਮਾਗਮ ਦੀ ਸਫਲਤਾ ਲਈ ਜੁਟੇ ਹੋਏ ਹਨ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਹੋਰ ਸੀਨੀਅਰ ਆਗੂਆਂ ਸਮੇਤ ਐਤਵਾਰ ਦੀ ਇਸ ਰੈਲੀ ਵਿਚ ਸ਼ਾਮਿਲ ਹੋ ਕੇ ਇਕੱਠ ਨੂੰ ਸੰਬੋਧਨ ਕਰਨਗੇ। ਝਿੰਜਰ ਨੇ ਕਿਹਾ ਕਿ ਸ਼ੁੱਕਰਵਾਰ ਦੀਆਂ ਮੀਟਿੰਗਾਂ ਦੌਰਾਨ ਲੋਕਾਂ ਨੇ ਪੰਜਾਬ ਬਚਾਓ ਰੈਲੀ ਲਈ ਭਰਵਾਂ ਸਮਰਥਨ ਦਿਖਾਇਆ ਅਤੇ ਘਨੌਰ ਭਰ ਦੇ ਲੋਕ ਇਸ ਵਿਚ ਸ਼ਾਮਿਲ ਹੋਣ ਲਈ ਪੂਰੇ ਉਤਸ਼ਾਹ ਵਿਚ ਹਨ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਐਤਵਾਰ ਦੀ ਇਹ ਰੈਲੀ ਇਤਿਹਾਸਕ ਸਾਬਤ ਹੋਵੇਗੀ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੂਬਾ ਸਰਕਾਰ ਨੂੰ ਸਖ਼ਤ ਸੁਨੇਹਾ ਦੇਵੇਗੀ। ਉਨ੍ਹਾਂ ਘਨੌਰ ਤੇ ਆਲੇ-ਦੁਆਲੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ 30 ਅਗਸਤ ਨੂੰ ਵੱਡੀ ਗਿਣਤੀ ਵਿੱਚ ਪਹੁੰਚ ਕੇ ਰੈਲੀ ਨੂੰ ਕਾਮਯਾਬ ਬਣਾਉਣ ਤੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ‘ਆਪ’ ਸਰਕਾਰ ਦੀਆਂ ਨਾਕਾਮੀਆਂ ਖ਼ਿਲਾਫ਼ ਪੰਜਾਬ ਦੇ ਲੋਕਾਂ ਦੇ ਨਾਲ ਖੜ੍ਹਾ ਰਹੇਗਾ।