28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਖੇਤੀਬਾੜੀ ਤੇ ਕਿਸਾਨ ਵਿਕਾਸ ਫਰੰਟ ਪੰਜਾਬ ਦੀ ਬਲਾਕ ਪੱਧਰੀ ਮੀਟਿੰਗ

ਨਾਭਾ, 28 ਅਗਸਤ (ਜਗਨਾਰ ਸਿੰਘ ਦੁਲੱਦੀ)-ਖੇਤੀਬਾੜੀ ਤੇ ਕਿਸਾਨ ਵਿਕਾਸ ਫਰੰਟ ਪੰਜਾਬ ਦੀ ਮੀਟਿੰਗ ਬਲਾਕ ਪ੍ਰਧਾਨ ਕੁਲਦੀਪ ਸਿੰਘ ਪਾਲੀਆ ਦੀ ਪ੍ਰਧਾਨਗੀ ਹੇਠ ਨਾਭਾ ਵਿਖੇ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆ ਕਿਸਾਨ ਆਗੂ ਜਗਪਾਲ ਸਿੰਘ ਉਧਾ ਨੇ ਕਿਹਾ ਕਿ ਕਿਸਾਨੀ ਮੰਗਾਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਵਲੋਂ 1 ਸਤੰਬਰ ਤੋਂ 7 ਸਤੰਬਰ ਤੱਕ ਵਿਸ਼ਾਲ ਰੋਸ ਧਰਨੇ ’ਚ ਕਿਸਾਨ ਵਿਕਾਸ ਫ਼ਰੰਟ ਸ਼ਮੂਲੀਅਤ ਕਰੇਗਾ।

Ad Position 21
No active advertisement
ਅਜੀਤ ਡੈਸਕ 29-08-2026
ਨਾਭਾ, 28 ਅਗਸਤ (ਜਗਨਾਰ ਸਿੰਘ ਦੁਲੱਦੀ)-ਖੇਤੀਬਾੜੀ ਤੇ ਕਿਸਾਨ ਵਿਕਾਸ ਫਰੰਟ ਪੰਜਾਬ ਦੀ ਮੀਟਿੰਗ ਬਲਾਕ ਪ੍ਰਧਾਨ ਕੁਲਦੀਪ ਸਿੰਘ ਪਾਲੀਆ ਦੀ ਪ੍ਰਧਾਨਗੀ ਹੇਠ ਨਾਭਾ ਵਿਖੇ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆ ਕਿਸਾਨ ਆਗੂ ਜਗਪਾਲ ਸਿੰਘ ਉਧਾ ਨੇ ਕਿਹਾ ਕਿ ਕਿਸਾਨੀ ਮੰਗਾਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਵਲੋਂ 1 ਸਤੰਬਰ ਤੋਂ 7 ਸਤੰਬਰ ਤੱਕ ਵਿਸ਼ਾਲ ਰੋਸ ਧਰਨੇ ’ਚ ਕਿਸਾਨ ਵਿਕਾਸ ਫ਼ਰੰਟ ਸ਼ਮੂਲੀਅਤ ਕਰੇਗਾ। ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵਲੋਂ ਅਮਰੀਕਾ-ਭਾਰਤ ਫ੍ਰੀ ਟਰੇਡ ਸਮਝੌਤਾ, ਬੀਜ ਸੋਧ ਬਿੱਲ, ਬਿਜਲੀ ਬਿੱਲ, ਨਰੇਗਾ, ਜੀ ਰਾਮ ਜੀ, ਐਮ. ਐਸ. ਪੀ. ਗਰੰਟੀ ਕਾਨੂੰਨ ਆਦਿ ਮੰਗਾਂ ਨੂੰ ਲੈ ਕੇ ਚੰਡੀਗੜ੍ਹ ਵਿਖੇ ਵਿਸ਼ਾਲ ਰੋਸ ਧਰਨਾ ਦਿੱਤਾ ਜਾ ਰਿਹਾ ਹੈ ਜਿਸ ਲਈ ਕਿਸਾਨ ਤੇ ਮਜਦੂਰ ਵੀਰਾਂ ਨੂੰ ਵੱਧ ਤੋਂ ਵੱਧ ਗਿਣਤੀ ਵਿਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ ਜਾਂਦਾ ਹੈ। ਮੀਟਿੰਗ ’ਚ ਪ੍ਰਮਾਤ ਸਿੰਘ ਨਾਭਾ, ਗੁਰਦਿਆਲ ਸਿੰਘ ਅੱਚਲ, ਪਿਆਰਾ ਸਿੰਘ ਅਗੇਤੀ, ਦਵਿੰਦਰ ਸਿੰਘ ਨੌਹਰਾ, ਗੁਰਬਖਸ਼ੀਸ ਸਿੰਘ ਗੋਪੀ ਕੋਲ, ਗਮਦੂਰ ਸਿੰਘ ਕੱਲਹੇਮਾਜਰਾ ਆਦਿ ਸ਼ਾਮਿਲ ਹੋਏ।
Ad Position 22
No active advertisement
ਪਿਛਲੀ ਖ਼ਬਰ ਬੇਬੀ ਕਾਨਵੈਂਟ ਸਕੂਲ ਦੇ ਖਿਡਾਰੀਆਂ ਨੇ ਜ਼ਿਲ੍ਹਾ ਪੱਧਰੀ ਖੇਡਾਂ ’ਚ ਜਿੱਤੇ ਛੇ ਤਗਮੇ ਅਗਲੀ ਖ਼ਬਰ ਝਿੰਜਰ ਨੇ ਲਿਆ ਪੰਜਾਬ ਬਚਾਓ ਰੈਲੀ ਪ੍ਰਬੰਧਾਂ ਦਾ ਜਾਇਜ਼ਾ
Ad Position 24