28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਰਾਸ਼ਟਰੀ ਖੇਡ ਦਿਵਸ ਮੌਕੇ ਕੱਲ੍ਹ ਕਰਵਾਈ ਜਾਵੇਗੀ ਕਰਾਸ ਕੰਟਰੀ ਦੌੜ

ਪਟਿਆਲਾ, 28 ਅਗਸਤ (ਧਰਮਿੰਦਰ ਸਿੰਘ ਸਿੱਧੂ)-ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ 29 ਅਗਸਤ ਨੂੰ ਕਰਾਸ-ਕੰਟਰੀ ਦੌੜ ਦੇ ਨਾਲ ਰਾਸ਼ਟਰੀ ਖੇਡ ਦਿਵਸ 2026 ਮਨਾਏਗੀ। ਇਸ ਮੌਕੇ ਯੂਨੀਵਰਸਿਟੀ ਦੇ ਵਿਦਿਆਰਥੀ, ਅਧਿਆਪਨ ਸਟਾਫ਼ ਤੇ ਗੈਰ-ਅਧਿਆਪਨ ਸਟਾਫ਼ ਖੇਡ ਇਕੱਠੇ ਹੋਣਗੇ।

Ad Position 21
No active advertisement
ਅਜੀਤ ਡੈਸਕ 29-08-2026
ਪਟਿਆਲਾ, 28 ਅਗਸਤ (ਧਰਮਿੰਦਰ ਸਿੰਘ ਸਿੱਧੂ)-ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ 29 ਅਗਸਤ ਨੂੰ ਕਰਾਸ-ਕੰਟਰੀ ਦੌੜ ਦੇ ਨਾਲ ਰਾਸ਼ਟਰੀ ਖੇਡ ਦਿਵਸ 2026 ਮਨਾਏਗੀ। ਇਸ ਮੌਕੇ ਯੂਨੀਵਰਸਿਟੀ ਦੇ ਵਿਦਿਆਰਥੀ, ਅਧਿਆਪਨ ਸਟਾਫ਼ ਤੇ ਗੈਰ-ਅਧਿਆਪਨ ਸਟਾਫ਼ ਖੇਡ ਇਕੱਠੇ ਹੋਣਗੇ। ਇਹ ਸਮਾਗਮ ਪ੍ਰੋ. ਗੁਰਸੇਵਕ ਸਿੰਘ ਸਰਕਾਰੀ ਸਰੀਰਕ ਸਿੱਖਿਆ ਕਾਲਜ ਦੇ ਥਲੈਟਿਕ ਟਰੈਕ ਵਿਖੇ ਇਕ ਉਦਘਾਟਨੀ ਸਮਾਰੋਹ ਨਾਲ ਸ਼ੁਰੂ ਹੋਵੇਗਾ, ਜਿਥੇ ਹਿੱਸਾ ਲੈਣ ਵਾਲੇ ਸਵੇਰੇ 5.30 ਵਜੇ ਤੱਕ ਰਿਪੋਰਟ ਕਰਨਗੇ। ਦੌੜ ਨੂੰ ਮੁੱਖ ਮਹਿਮਾਨ ਵਿਧਾਇਕ, ਘਨੌਰ ਗੁਰਲਾਲ ਘਨੌਰ ਤੇ ਸਾਬਕਾ ਓਲੰਪੀਅਨ ਰੂਪਾ ਸੈਣੀ ਸਵੇਰੇ 5.45 ਵਜੇ ਝੰਡੀ ਦਿਖਾ ਕੇ ਰਵਾਨਾ ਕਰਨਗੇ। ਹਰੇਕ ਸ਼੍ਰੇਣੀ ਵਿਚ ਚੋਟੀ ਦੇ ਪ੍ਰਦਰਸ਼ਨ ਕਰਨ ਵਾਲਿਆਂ ਨੂੰ ਸਨਮਾਨਿਤ ਕਰਨ ਲਈ ਇੱਕ ਮੈਡਲ ਸਮਾਰੋਹ ਹੈਂਡਬਾਲ ਕੋਰਟ ਵਿਖੇ ਹੋਵੇਗਾ।ਯੂਨੀਵਰਸਿਟੀ ਅਧਿਕਾਰੀਆਂ ਨੇ ਸਾਰੇ ਵਿਦਿਆਰਥੀਆਂ, ਅਧਿਆਪਨ ਫੈਕਲਟੀ ਤੇ ਗੈਰ-ਅਧਿਆਪਨ ਸਟਾਫ ਨੂੰ ਇਸ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਵੱਧ ਤੋਂ ਵੱਧ ਗਿਣਤੀ ਵਿਚ ਹਿੱਸਾ ਲੈਣ ਦੀ ਅਪੀਲ ਕੀਤੀ ਹੈ। ਇਹ ਸਮਾਗਮ ਵਾਈਸ-ਚਾਂਸਲਰ ਡਾ. ਪੁਸ਼ਪਿੰਦਰ ਸਿੰਘ ਗਿੱਲ, ਖੇਡ ਨਿਰਦੇਸ਼ਕ ਡਾ. ਅਮਰਪ੍ਰੀਤ ਸਿੰਘ ਅਤੇ ਸਰੀਰਕ ਸਿੱਖਿਆ ਕਾਲਜ ਦੇ ਪ੍ਰਿੰਸੀਪਲ ਡਾ. ਹਰਮਨਪ੍ਰੀਤ ਕੌਰ ਦੀ ਅਗਵਾਈ ਹੇਠ ਕਰਵਾਇਆ ਜਾ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਪੈਨਸ਼ਨਰਜ਼ ਜੁਆਇੰਟ ਫੋਰਮ ਐਸੋਸੀਏਸ਼ਨ ਵਲੋਂ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਖ਼ਿਲਾਫ਼ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਦੀਪ ਇੰਗਲਿਸ਼ ਮਾਡਲ ਹਾਈ ਸਕੂਲ ਸਨੌਰ ਵਿਖੇ ਰੱਖੜੀ ਦਾ ਤਿਉਹਾਰ ਮਨਾਇਆ
Ad Position 24