28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਪੈਨਸ਼ਨਰਜ਼ ਜੁਆਇੰਟ ਫੋਰਮ ਐਸੋਸੀਏਸ਼ਨ ਵਲੋਂ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਖ਼ਿਲਾਫ਼ ਰੋਸ ਪ੍ਰਦਰਸ਼ਨ

ਦੇਵੀਗੜ੍ਹ, 28 ਅਗਸਤ (ਰਾਜਿੰਦਰ ਸਿੰਘ ਮੌਜੀ)-ਦੇਵੀਗੜ੍ਹ ਵਿਖੇ ਪੈਨਸ਼ਨਰਜ਼ ਜੁਆਇੰਟ ਫੋਰਮ ਐਸੋਸੀਏਸ਼ਨ ਦੇ ਸੱਦੇ ’ਤੇ ਪਾਵਰਕਾਮ ਦੇ ਮੁੱਖ ਦਫ਼ਤਰ ਦੇ ਸਾਹਮਣੇ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਤੇ ਪੈਨਸ਼ਨਰ ਵਿਰੋਧੀ ਅਣਗਹਿਲੀ ਭਰੀਆਂ ਨੀਤੀਆਂ ਖ਼ਿਲਾਫ਼ ਇਕ ਵਿਸ਼ਾਲ ਤੇ ਰੋਹ ਭਰਪੂਰ ਰੋਸ ਪ੍ਰਦਰਸ਼ਨ ਕੀਤਾ। ਰੋਸ ਰੈਲੀ ਦੌਰਾਨ ਵੱਡੀ ਗਿਣਤੀ ਵਿਚ, ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਸ਼ਮੂਲੀਅਤ ਕਰਦਿਆਂ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ।

Ad Position 21
No active advertisement
ਅਜੀਤ ਡੈਸਕ 29-08-2026
ਦੇਵੀਗੜ੍ਹ, 28 ਅਗਸਤ (ਰਾਜਿੰਦਰ ਸਿੰਘ ਮੌਜੀ)-ਦੇਵੀਗੜ੍ਹ ਵਿਖੇ ਪੈਨਸ਼ਨਰਜ਼ ਜੁਆਇੰਟ ਫੋਰਮ ਐਸੋਸੀਏਸ਼ਨ ਦੇ ਸੱਦੇ ’ਤੇ ਪਾਵਰਕਾਮ ਦੇ ਮੁੱਖ ਦਫ਼ਤਰ ਦੇ ਸਾਹਮਣੇ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਤੇ ਪੈਨਸ਼ਨਰ ਵਿਰੋਧੀ ਅਣਗਹਿਲੀ ਭਰੀਆਂ ਨੀਤੀਆਂ ਖ਼ਿਲਾਫ਼ ਇਕ ਵਿਸ਼ਾਲ ਤੇ ਰੋਹ ਭਰਪੂਰ ਰੋਸ ਪ੍ਰਦਰਸ਼ਨ ਕੀਤਾ। ਰੋਸ ਰੈਲੀ ਦੌਰਾਨ ਵੱਡੀ ਗਿਣਤੀ ਵਿਚ, ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਸ਼ਮੂਲੀਅਤ ਕਰਦਿਆਂ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਰੈਲੀ ਦੀ ਅਗਵਾਈ ਕਰਦਿਆਂ ਆਗੂਆਂ ਨੇ ਸਪੱਸ਼ਟ ਕੀਤਾ ਕਿ ਮੌਜੂਦਾ ਸਰਕਾਰ ਵਲੋਂ ਮੁਲਾਜ਼ਮਾਂ ਦੀਆਂ ਮਨਜ਼ੂਰਸ਼ੁਦਾ ਅਤੇ ਜਾਇਜ਼ ਮੰਗਾਂ ਨੂੰ ਲਗਾਤਾਰ ਅਣਡਿੱਠ ਕੀਤਾ ਜਾ ਰਿਹਾ ਹੈ, ਜਿਸ ਕਾਰਨ ਸਮੂਹ ਮੁਲਾਜ਼ਮ ਵਰਗ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਵਲੋਂ 27 ਅਗਸਤ ਨੂੰ ਜਲੰਧਰ ਵਿਖੇ ਮੀਟਿੰਗ ਸੱਦ ਕੇ ਡਰਾਇਆ ਧਮਕਾਇਆ ਗਿਆ। ਜਿਸ ਦੀ ਪੁਰਜ਼ੋਰ ਨਿਖੇਧੀ ਵੀ ਕੀਤੀ ਤੇ ਪੁਤਲਾ ਵੀ ਫੂਕਿਆ। ਇਸ ਮੌਕੇ ਆਪਣੇ ਵਿਚਾਰ ਸਾਂਝੇ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਇਕ ਪਾਸੇ ਤਾਂ ਸਰਕਾਰ ਵਲੋਂ ਮੁਲਾਜ਼ਮਾਂ ਦੀ ਚੋਣ ਤੋਂ ਪਹਿਲਾਂ ਵੱਡੇ-ਵੱਡੇ ਦਾਅਵੇ ਅਤੇ ਵਾਅਦੇ ਕੀਤੇ ਗਏ ਸਨ ਪਰ ਹੁਣ ਹੇਠਲੇ ਪੱਧਰ ’ਤੇ ਮੁਲਾਜ਼ਮਾਂ ਨੂੰ ਡਰਾਉਣ, ਧਮਕਾਉਣ ਅਤੇ ਉਨ੍ਹਾਂ ਵਿਰੁੱਧ ਜ਼ਬਰੀ ਕਾਰਵਾਈਆਂ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਮੁਲਾਜ਼ਮ ਡਰਨ ਵਾਲੇ ਨਹੀਂ ਹਨ। ਜੇਕਰ ਮੌਜੂਦਾ ਸਰਕਾਰ ਵੀ ਪਿਛਲੀਆਂ ਸਰਕਾਰਾਂ ਵਾਂਗ ਮੁਲਾਜ਼ਮਾਂ ਦੇ ਹੱਕਾਂ ਨੂੰ ਕੁਚਲਣ ਦੀ ਕੋਸ਼ਿਸ਼ ਕਰੇਗੀ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਆਪਣੇ ਵਾਅਦਿਆਂ ਤੋਂ ਮੁਕਰੇਗੀ, ਤਾਂ ਮੁਲਾਜ਼ਮ ਇਨ੍ਹਾਂ ਨੂੰ ਵੀ ਸੱਤਾ ਤੋਂ ਬਾਹਰ ਦਾ ਰਸਤਾ ਦਿਖਾਉਣ ਵਿਚ ਦੇਰ ਨਹੀਂ ਕਰਨਗੇ। ਸਰਕਾਰ ਦੀਆਂ ਕਾਰਪੋਰੇਟ ਪੱਖੀ ਤੇ ਮੁਲਾਜ਼ਮ ਮਾਰੂ ਨੀਤੀਆਂ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਰੈਲੀ ਨੂੰ ਸੰਬੋਧਨ ਕਰਨ ਵਾਲੇ ਪ੍ਰਮੁੱਖ ਆਗੂਆਂ ਵਿਚ ਜਰਨੈਲ ਸਿੰਘ, ਗੁਰਨਾਮ ਸਿੰਘ, ਗੁਰਮੇਲ ਸਿੰਘ, ਸੁਖਵਿੰਦਰ ਕੁਮਾਰ, ਕ੍ਰਿਸ਼ਨ ਕੁਮਾਰ ਪ੍ਰਧਾਨ ਜ਼ੁਲਕਾਂ ਸਮੇਤ ਹੋਰ ਕਈ ਆਗੂ ਹਾਜ਼ਰ ਸਨ। ਆਗੂਆਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਮੰਗਾਂ ਦਾ ਜਲਦ ਹੱਲ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ’ਚ ਸੰਘਰਸ਼ ਨੂੰ ਹੋਰ ਵੀ ਤਿੱਖਾ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਹਲਕਾ ਸਨੌਰ ਦੇ ਪਿੰਡ ਨੈਣ ਕਲਾਂ ਵਿਖੇ ਗਲੀ ’ਚੋਂ ਲੰਘਣ ਤੇ ਵੀਡੀਓ ਬਣਾਉਣ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਖ਼ੂਨੀ ਝੜਪ, ਕਰਾ... ਅਗਲੀ ਖ਼ਬਰ ਰਾਸ਼ਟਰੀ ਖੇਡ ਦਿਵਸ ਮੌਕੇ ਕੱਲ੍ਹ ਕਰਵਾਈ ਜਾਵੇਗੀ ਕਰਾਸ ਕੰਟਰੀ ਦੌੜ
Ad Position 24