ਹਲਕਾ ਸਨੌਰ ਦੇ ਪਿੰਡ ਨੈਣ ਕਲਾਂ ਵਿਖੇ ਗਲੀ ’ਚੋਂ ਲੰਘਣ ਤੇ ਵੀਡੀਓ ਬਣਾਉਣ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਖ਼ੂਨੀ ਝੜਪ, ਕਰਾਸ ਕੇਸ ਦਰਜ
ਸਨੌਰ, 28 ਅਗਸਤ (ਮੋਹਣ ਸਿੰਘ ਭੱਟੀ)-ਥਾਣਾ ਸਦਰ ਪਟਿਆਲਾ ਅਧੀਨ ਪੈਂਦੇ ਪਿੰਡ ਨੈਣ ਕਲਾਂ ਵਿਖੇ ਗਲੀ ਵਿਚੋਂ ਲੰਘਦਿਆਂ ਵੀਡੀਓ ਬਣਾਉਣ ਦੀ ਰੰਜਿਸ਼ ਨੂੰ ਲੈ ਕੇ ਦੋ ਧਿਰਾਂ ਵਿਚਕਾਰ ਜ਼ਬਰਦਸਤ ਖ਼ੂਨੀ ਝੜਪ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਦੋਵਾਂ ਧਿਰਾਂ ਦੇ ਬਿਆਨਾਂ ਦੇ ਆਧਾਰ ’ਤੇ ਭਾਰਤੀ ਨਿਆਂ ਸੰਹਿਤਾ ਦੀ ਧਾਰਾ 115(2) ਅਤੇ 126(2) ਤਹਿਤ ਮੁਕੱਦਮਾ ਨੰਬਰ 183 ਅਤੇ ਕਰਾਸ ਕੇਸ ਦਰਜ ਕਰਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਸਨੌਰ, 28 ਅਗਸਤ (ਮੋਹਣ ਸਿੰਘ ਭੱਟੀ)-ਥਾਣਾ ਸਦਰ ਪਟਿਆਲਾ ਅਧੀਨ ਪੈਂਦੇ ਪਿੰਡ ਨੈਣ ਕਲਾਂ ਵਿਖੇ ਗਲੀ ਵਿਚੋਂ ਲੰਘਦਿਆਂ ਵੀਡੀਓ ਬਣਾਉਣ ਦੀ ਰੰਜਿਸ਼ ਨੂੰ ਲੈ ਕੇ ਦੋ ਧਿਰਾਂ ਵਿਚਕਾਰ ਜ਼ਬਰਦਸਤ ਖ਼ੂਨੀ ਝੜਪ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਦੋਵਾਂ ਧਿਰਾਂ ਦੇ ਬਿਆਨਾਂ ਦੇ ਆਧਾਰ ’ਤੇ ਭਾਰਤੀ ਨਿਆਂ ਸੰਹਿਤਾ ਦੀ ਧਾਰਾ 115(2) ਅਤੇ 126(2) ਤਹਿਤ ਮੁਕੱਦਮਾ ਨੰਬਰ 183 ਅਤੇ ਕਰਾਸ ਕੇਸ ਦਰਜ ਕਰਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪਹਿਲੀ ਧਿਰ ਦੇ ਸ਼ਿਕਾਇਤਕਰਤਾ ਹਰਬੰਸ ਸਿੰਘ ਪੁੱਤਰ ਬਾਬੂ ਸਿੰਘ ਵਾਸੀ ਪਿੰਡ ਨੈਣ ਕਲਾਂ ਅਨੁਸਾਰ 14 ਅਗਸਤ ਨੂੰ ਜਦੋਂ ਉਹ ਠੇਕੇ ’ਤੇ ਲਈ ਪੰਚਾਇਤੀ ਜ਼ਮੀਨ ਦਾ ਗੇੜਾ ਮਾਰ ਕੇ ਵਾਪਸ ਪਰਤ ਰਿਹਾ ਸੀ, ਤਾਂ ਰਸਤੇ ਵਿਚ ਦੂਜੀ ਧਿਰ ਦੀ ਹਰਪਾਲ ਕੌਰ ਦੇ ਘਰ ਸਾਹਮਣੇ ਅਮਰੀਕ ਸਿੰਘ, ਲਖਵੀਰ ਸਿੰਘ, ਹਸਨਪ੍ਰੀਤ ਸਿੰਘ, ਹਰਪਾਲ ਕੌਰ ਤੇ ਮਨਪ੍ਰੀਤ ਕੌਰ ਨੇ ਉਸ ਨੂੰ ਘੇਰ ਕੇ ਕੁੱਟਮਾਰ ਕੀਤੀ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ। ਇਸ ਤੋਂ ਬਾਅਦ ਦੋਵਾਂ ਧਿਰਾਂ ਵਿਚਕਾਰ ਹੱਥੋਪਾਈ ਤੇ ਝਗੜਾ ਵਧ ਗਿਆ। ਦੂਜੇ ਪਾਸੇ ਦੂਜੀ ਧਿਰ ਦੀ ਹਰਪਾਲ ਕੌਰ ਪਤਨੀ ਅਮਰੀਕ ਸਿੰਘ ਨੇ ਦੋਸ਼ ਲਾਇਆ ਕਿ ਹਰਬੰਸ ਸਿੰਘ ਗਲੀ ਵਿਚੋਂ ਲੰਘਦਾ ਹੋਇਆ ਉਨ੍ਹਾਂ ਦੀ ਵੀਡੀਓ ਬਣਾਉਂਦਾ ਹੈ, ਜਿਸ ਕਾਰਨ ਇਹ ਤਕਰਾਰਬਾਜ਼ੀ ਹੋਈ ਅਤੇ ਉਸ ਨਾਲ ਕੁੱਟਮਾਰ ਕੀਤੀ ਗਈ। ਝਗੜੇ ਦੌਰਾਨ ਦੋਵਾਂ ਧਿਰਾਂ ਦੇ ਵਿਅਕਤੀ ਜ਼ਖ਼ਮੀ ਹੋ ਗਏ, ਜੋ ਸਰਕਾਰੀ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਜ਼ੇਰੇ ਇਲਾਜ ਹਨ। ਥਾਣਾ ਸਦਰ ਪਟਿਆਲਾ ਪੁਲਿਸ ਨੇ ਦੋਵਾਂ ਧਿਰਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।