ਗੁਰੂ ਰਵਿਦਾਸ ਜੀ ਦੀ 650 ਸਾਲਾ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਸੰਬੰਧੀ ਸ੍ਰੀ ਅਖੰਡ ਪਾਠ ਆਰੰਭ
ਭੁੱਨਰਹੇੜੀ, 28 ਅਗਸਤ (ਧਨਵੰਤ ਸਿੰਘ)-ਗੁਰੂ ਰਵਿਦਾਸ ਜੀ ਦੀ 650 ਸਾਲਾ ਜਨਮ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮਾਂ ਸੰਬੰਧੀ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਸੰਬੰਧੀ ਸਮਾਗਮ ਪ੍ਰਬੰਧਕਾਂ ਦੀ ਇਕ ਵਿਸ਼ੇਸ਼ ਮੀਟਿੰਗ ਭੁੱਨਰਹੇੜੀ ’ਚ ਹੋਈ।
ਭੁੱਨਰਹੇੜੀ, 28 ਅਗਸਤ (ਧਨਵੰਤ ਸਿੰਘ)-ਗੁਰੂ ਰਵਿਦਾਸ ਜੀ ਦੀ 650 ਸਾਲਾ ਜਨਮ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮਾਂ ਸੰਬੰਧੀ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਸੰਬੰਧੀ ਸਮਾਗਮ ਪ੍ਰਬੰਧਕਾਂ ਦੀ ਇਕ ਵਿਸ਼ੇਸ਼ ਮੀਟਿੰਗ ਭੁੱਨਰਹੇੜੀ ’ਚ ਹੋਈ। ਇਸ ਮੌਕੇ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਦੱਸਿਆ ਕਿ ਸ਼ਤਾਬਦੀ ਸਮਾਗਮਾਂ ਦੀ ਸ਼ੁਰੂਆਤ ਅੱਜ ਸ੍ਰੀ ਅਖੰਡ ਪਾਠ ਸਾਹਿਬ ਦੇ ਆਰੰਭ ਹੋ ਚੁੱਕੇ ਹਨ। ਉਨ੍ਹਾਂ ਦੱਸਿਆ ਕਿ 30 ਅਗਸਤ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ। ਉਪਰੰਤ ਕਥਾ-ਕੀਰਤਨ ਅਤੇ ਢਾਡੀ ਜਥਿਆਂ ਵਲੋਂ ਗੁਰੂ ਰਵਿਦਾਸ ਜੀ ਦੀ ਬਾਣੀ ਤੇ ਉਪਦੇਸ਼ਾਂ ਦਾ ਗੁਣਗਾਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। ਚੰਦੂਮਾਜਰਾ ਨੇ ਕਿਹਾ ਕਿ ਗੁਰੂ ਰਵਿਦਾਸ ਜੀ ਦੀ 650 ਸਾਲਾ ਜਨਮ ਦਿਹਾੜੇ ਸੰਬੰਧੀ ਭੁੱਨਰਹੇੜੀ ’ਚ ਕਰਵਾਏ ਜਾ ਰਹੇ ਸਮਾਗਮ ਸੰਬੰਧੀ ਸਮੁੱਚੇ ਹਲਕੇ ਦੀ ਸੰਗਤ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸ ਮੌਕੇ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਮੈਂਬਰ ਸ਼੍ਰੋਮਣੀ ਕਮੇਟੀ, ਵਕੀਲ ਇੰਦਰਜੀਤ ਸਿੰਘ ਮਾਨ, ਕੁਲਵਿੰਦਰ ਸਿੰਘ ਭੁੱਨਰਹੇੜੀ, ਸੰਤੋਸ਼ ਮਿਗਲਾਨੀ, ਗੁਰਚਰਨ ਸਿੰਘ ਕੌਲੀ, ਡਾ. ਹਰਵਿੰਦਰ ਸਿੰਘ, ਹਰਚੰਦ ਸਿੰਘ, ਗੁਲਜ਼ਾਰ ਸਿੰਘ ਭੁੱਨਰਹੇੜੀ, ਮੇਜਰ ਸਿੰਘ ਭੁੱਨਰਹੇੜੀ, ਕੈਪਟਨ ਰਣਧੀਰ ਸਿੰਘ, ਪੀ. ਏ. ਗੁਰਮੁੱਖ ਸਿੰਘ ਸੁਹਾਗਹੇੜੀ ਤੇ ਬਾਬਾ ਰਣਜੀਤ ਸਿੰਘ ਬੀਰੋਕੇ ਸਮੇਤ ਵੱਡੀ ਗਿਣਤੀ ਵਿਚ ਸੰਗਤ ਤੇ ਪਤਵੰਤੇ ਹਾਜ਼ਰ ਸਨ।