28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਸ਼੍ਰੋਮਣੀ ਅਕਾਲੀ ਦਲ ਸਰਕਲ ਛੀਟਾਂਵਾਲਾ ਦੀ ਇਕੱਤਰਤਾ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਬਣੇਗੀ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ-ਲਾਲਕਾ

ਨਾਭਾ, 28 ਅਗਸਤ (ਜਗਨਾਰ ਸਿੰਘ ਦੁਲੱਦੀ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਪਾਰਟੀ ਨੂੰ ਬੂਥ ਪੱਧਰ ਤੱਕ ਮਜਬੂਤ ਕਰਨ ਲਈ ਸਰਕਲ ਪੱਧਰੀ ਮੀਟਿੰਗਾਂ ਸ਼ੁਰੂ ਕੀਤੀਆਂ ਗਈਆਂ ਹਨ, ਜਿਸ ਤਹਿਤ ਪਾਰਟੀ ਦੀ ਸਰਕਲ ਛੀਟਾਂਵਾਲਾ ਦੀ ਇਕੱਤਰਤਾ ਹਲਕਾ ਇੰਚਾਰਜ ਮੱਖਣ ਸਿੰਘ ਲਾਲਕਾ ਦੀ ਅਗਵਾਈ ਹੇਠ ਹੋਈ। ਇਕੱਤਰਤਾ ਦੌਰਾਨ ਸਰਕਲ ਦੇ ਪਿੰਡਾਂ ’ਚੋਂ ਵੱਖ ਵੱਖ ਅਹੁਦੇਦਾਰਾਂ ਤੇ ਪਾਰਟੀ ਵਰਕਰਾਂ ਵਲੋਂ ਸ਼ਮੂਲਿਅਤ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 29-08-2026
ਨਾਭਾ, 28 ਅਗਸਤ (ਜਗਨਾਰ ਸਿੰਘ ਦੁਲੱਦੀ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਪਾਰਟੀ ਨੂੰ ਬੂਥ ਪੱਧਰ ਤੱਕ ਮਜਬੂਤ ਕਰਨ ਲਈ ਸਰਕਲ ਪੱਧਰੀ ਮੀਟਿੰਗਾਂ ਸ਼ੁਰੂ ਕੀਤੀਆਂ ਗਈਆਂ ਹਨ, ਜਿਸ ਤਹਿਤ ਪਾਰਟੀ ਦੀ ਸਰਕਲ ਛੀਟਾਂਵਾਲਾ ਦੀ ਇਕੱਤਰਤਾ ਹਲਕਾ ਇੰਚਾਰਜ ਮੱਖਣ ਸਿੰਘ ਲਾਲਕਾ ਦੀ ਅਗਵਾਈ ਹੇਠ ਹੋਈ। ਇਕੱਤਰਤਾ ਦੌਰਾਨ ਸਰਕਲ ਦੇ ਪਿੰਡਾਂ ’ਚੋਂ ਵੱਖ ਵੱਖ ਅਹੁਦੇਦਾਰਾਂ ਤੇ ਪਾਰਟੀ ਵਰਕਰਾਂ ਵਲੋਂ ਸ਼ਮੂਲਿਅਤ ਕੀਤੀ ਗਈ। ਇਕੱਤਰ ਪਾਰਟੀ ਅਹੁਦੇਦਾਰਾਂ ਤੇ ਵਰਕਰਾਂ ਨੂੰ ਸੰਬੋਧਨ ਕਰਦੇ ਹੋਏ ਹਲਕਾ ਇੰਚਾਰਜ ਮੱਖਣ ਸਿੰਘ ਲਾਲਕਾ ਨੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਉਪਰੰਤ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪੰਜਾਬ ਅੰਦਰ ਸਰਕਾਰ ਬਣਨੀ ਤੈਅ ਹੈ, ਕਿਉਂ ਜੋ ਵੱਡੀ ਗਿਣਤੀ ਵਿਚ ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ ਲੋਕ ਅਤੇ ਅਹੁਦੇਦਾਰ ਸ਼੍ਰੋਮਣੀ ਅਕਾਲੀ ਦਲ (ਬ) ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੇ ਲੋਕ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਨੂੰ ਇਸ ਕਰਕੇ ਯਾਦ ਕਰ ਰਹੇ ਹਨ ਕਿਉਂ ਜੋ ਸ਼੍ਰੋਮਣੀ ਅਕਾਲੀ ਦਲ (ਬ) ਨੇ ਹਮੇਸ਼ਾ ਹੀ ਪੰਜਾਬ ਤੇ ਪੰਜਾਬ ਦੇ ਹਿੱਤਾਂ ਦੀ ਰਾਖੀ ਕੀਤੀ ਹੈ। ਲਾਲਕਾ ਨੇ ਕਿਹਾ ਕਿ ਜੇਕਰ ਅਸੀਂ ਪੰਜਾਬ ਦੀ ਜਵਾਨੀ ਨੂੰ ਨਸ਼ੇ ਦੀ ਦਲ-ਦਲ ’ਚੋਂ ਕੱਢਣਾ ਹੈ, ਨੌਜਵਾਨਾਂ ਨੂੰ ਰੁਜ਼ਗਾਰ ਮੁੱਹਈਆ ਕਰਵਾਉਣੇ ਹਨ ਤੇ ਪੰਜਾਬ ਦੇ ਵਿਕਾਸ ਦੀ ਲੀਹੋਂ ਲੱਥੀ ਗੱਦੀ ਗੱਡੀ ਨੂੰ ਫਿਰ ਤੋਂ ਲਾਈਨ ’ਤੇ ਲਿਆਉਣਾ ਹੈ ਤਾਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਬਣਾਉਣੀ ਬਹੁਤ ਜ਼ਰੂਰੀ ਹੈ। ਇਕੱਤਰਤਾ ਵਿਚ ਸੁਖਵਿੰਦਰ ਸਿੰਘ ਸਰਕਲ ਪ੍ਰਧਾਨ ਛੀਟਾਂਵਾਲਾ, ਰਣਜੀਤ ਸਿੰਘ ਤੁੰਗਾਂ, ਸੁਖਚੈਨ ਸਿੰਘ ਬਿਸ਼ਨਪੁਰਾ ਹਲਕਾ ਯੂਥ ਪ੍ਰਧਾਨ, ਨਰਾਇਣ ਸਿੰਘ, ਗੁਰਸੇਵਕ ਸਿੰਘ ਯੂਥ ਯੂਥ ਪ੍ਰਧਾਨ ਸਰਕਲ ਛੀਟਾਂਵਾਲਾ, ਜਗਤਾਰ ਸਿੰਘ ਕੋਟ, ਸਤਨਾਮ ਸਿੰਘ ਤੁੰਗਾਂ, ਯਾਦਵਿੰਦਰ ਸਿੰਘ, ਦਰਸ਼ਨ ਸਿੰਘ ਵੜੈਚ, ਟਹਿਲ ਸਿੰਘ ਛੀਂਟਾਵਾਲਾ, ਜਤਿੰਦਰ ਸਿੰਘ ਵਿਰਕ, ਸਰਜੀਤ ਸਿੰਘ ਸਰਪੰਚ ਕੋਟ, ਜਸਵਿੰਦਰ ਸਿੰਘ ਮੱਲੀ, ਕੁਲਵਿੰਦਰ ਸਿੰਘ ਵਿਰਕ, ਅਮਰੀਕ ਸਿੰਘ ਘੁੰਮਣ, ਦਰਸ਼ਨ ਸਿੰਘ ਸੰਧੂ, ਗੁਰਮੇਲ ਸਿੰਘ ਤੁੰਗਾਂ, ਚਮਕੌਰ ਸਿੰਘ ਤੁੰਗਾਂ, ਬਲਵੀਰ ਸਿੰਘ ਤੁੰਗਾਂ, ਬਿੱਲਾ ਸਰਪੰਚ, ਰਣਧੀਰ ਸਿੰਘ ਬਿਨਾਹੇੜੀ, ਬਲਕਾਰ ਸਿੰਘ ਨੰਬਰਦਾਰ ਆਦਿ ਵੱਡੀ ਗਿਣਤੀ ਵਿਚ ਪਾਰਟੀ ਦੇ ਅਹੁਦੇਦਾਰ ਵਰਕਰ ਅਤੇ ਪਿੰਡਾਂ ਦੇ ਲੋਕ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਸਪੈਸ਼ਲ ਮੋਨੀਟਰ ਵਲੋਂ ਕੁਸ਼ਟ ਰੋਗੀਆਂ ਤੇ ਮਾਨਸਿਕ ਸਿਹਤ ਤੋਂ ਪ੍ਰਭਾਵਿਤ ਵਿਅਕਤੀਆਂ ਨੂੰ... ਅਗਲੀ ਖ਼ਬਰ ਗੁਰੂ ਰਵਿਦਾਸ ਜੀ ਦੀ 650 ਸਾਲਾ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਸੰਬੰਧੀ ਸ੍ਰੀ ਅਖੰਡ ਪਾਠ ਆਰੰਭ
Ad Position 24