28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਸਪੈਸ਼ਲ ਮੋਨੀਟਰ ਵਲੋਂ ਕੁਸ਼ਟ ਰੋਗੀਆਂ ਤੇ ਮਾਨਸਿਕ ਸਿਹਤ ਤੋਂ ਪ੍ਰਭਾਵਿਤ ਵਿਅਕਤੀਆਂ ਨੂੰ ਮਿਲ ਰਹੀਆਂ ਸਹੂਲਤਾਂ ਦਾ ਲਿਆ ਜਾਇਜ਼ਾ

ਪਟਿਆਲਾ, 28 ਅਗਸਤ (ਧਰਮਿੰਦਰ ਸਿੰਘ ਸਿੱਧੂ)-ਕੌਮੀ ਮਨੁੱਖੀ ਅਧਿਕਾਰ ਕਮਿਸ਼ਨ, ਨਵੀਂ ਦਿੱਲੀ ਦੇ ਸਪੈਸ਼ਲ ਮੋਨੀਟਰ (ਲੈਪਰੋਸੀ) ਡਾ. ਪ੍ਰਦੀਪਤਾ ਕੁਮਾਰ ਨਾਇਕ ਨੇ ਜ਼ਿਲ੍ਹੇ ਦਾ ਦੌਰਾ ਕਰਕੇ ਕੁਸ਼ਟ ਰੋਗੀਆਂ, ਇਸ ਰੋਗ ਕਰਕੇ ਅਪੰਗ ਹੋਏ ਵਿਅਕਤੀਆਂ ਤੇ ਮਾਨਸਿਕ ਸਿਹਤ ਤੋਂ ਪ੍ਰਭਾਵਿਤ ਰੋਗੀਆਂ ਦੀ ਭਲਾਈ ਤੇ ਇਨ੍ਹਾਂ ਨਾਲ ਨੂੰ ਮਿਲ ਰਹੀਆਂ ਸਿਹਤ ਸਹੂਲਤਾਂ ਤੇ ਵੱਖ-ਵੱਖ ਸਰਕਾਰੀ ਸਕੀਮਾਂ ਦਾ ਜਾਇਜ਼ਾ ਲਿਆ।

Ad Position 21
No active advertisement
ਕੌਮੀ ਮਨੁੱਖੀ ਅਧਿਕਾਰ ਕਮਿਸ਼ਨ, ਨਵੀਂ ਦਿੱਲੀ ਦੇ ਸਪੈਸ਼ਲ ਮੋਨੀਟਰ (ਲੈਪਰੋਸੀ) ਡਾ. ਪ੍ਰਦੀਪਤਾ ਕੁਮਾਰ ਨਾਇਕ ਨੇ ਪਟਿਆਲਾ ਜ਼ਿਲ੍ਹੇ ਦਾ ਦੌਰਾ ਕਰਨ ਮੌਕੇ ਸਰਕਟ ਹਾਊਸ ਵਿਖੇ ਅਧਿਕਾਰੀਆਂ ਨਾਲ ਬੈਠਕ ਕਰਦੇ ਹੋਏ। ਅਜੀਤ ਤਸਵੀਰ 29-08-2026
ਪਟਿਆਲਾ, 28 ਅਗਸਤ (ਧਰਮਿੰਦਰ ਸਿੰਘ ਸਿੱਧੂ)-ਕੌਮੀ ਮਨੁੱਖੀ ਅਧਿਕਾਰ ਕਮਿਸ਼ਨ, ਨਵੀਂ ਦਿੱਲੀ ਦੇ ਸਪੈਸ਼ਲ ਮੋਨੀਟਰ (ਲੈਪਰੋਸੀ) ਡਾ. ਪ੍ਰਦੀਪਤਾ ਕੁਮਾਰ ਨਾਇਕ ਨੇ ਜ਼ਿਲ੍ਹੇ ਦਾ ਦੌਰਾ ਕਰਕੇ ਕੁਸ਼ਟ ਰੋਗੀਆਂ, ਇਸ ਰੋਗ ਕਰਕੇ ਅਪੰਗ ਹੋਏ ਵਿਅਕਤੀਆਂ ਤੇ ਮਾਨਸਿਕ ਸਿਹਤ ਤੋਂ ਪ੍ਰਭਾਵਿਤ ਰੋਗੀਆਂ ਦੀ ਭਲਾਈ ਤੇ ਇਨ੍ਹਾਂ ਨਾਲ ਨੂੰ ਮਿਲ ਰਹੀਆਂ ਸਿਹਤ ਸਹੂਲਤਾਂ ਤੇ ਵੱਖ-ਵੱਖ ਸਰਕਾਰੀ ਸਕੀਮਾਂ ਦਾ ਜਾਇਜ਼ਾ ਲਿਆ। ਡਾ. ਨਾਇਕ ਨੇ ਕੁਸ਼ਟ ਰੋਗੀਆਂ ਨਾਲ ਗੱਲਬਾਤ ਕਰਕੇ ਪਟਿਆਲਾ ਅਤੇ ਰਾਜਪੁਰਾ ਸਥਿਤ ਕੁਸ਼ਟ ਕਾਲੋਨੀਆਂ ਵਿਖੇ ਰਹਿ ਰਹੇ ਪ੍ਰਭਾਵਿਤ ਵਿਅਕਤੀਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ, ਲੋੜਾਂ ਤੇ ਉਨ੍ਹਾਂ ਨੂੰ ਮਿਲ ਰਹੀਆਂ ਸਰਕਾਰੀ ਸੇਵਾਵਾਂ ਬਾਰੇ ਜਾਣਕਾਰੀ ਹਾਸਿਲ ਕੀਤੀ। ਉਨ੍ਹਾਂ ਨੇ ਸੰਬੰਧਿਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕੁਸ਼ਟ ਰੋਗ ਤੋਂ ਪ੍ਰਭਾਵਿਤ ਵਿਅਕਤੀਆਂ ਤੇ ਮਾਨਸਿਕ ਸਿਹਤ ਸਮੱਸਿਆਵਾਂ ਨਾਲ ਜੂਝ ਰਹੇ ਵਿਅਕਤੀਆਂ ਨੂੰ ਸਰਕਾਰੀ ਸੇਵਾਵਾਂ ਤੇ ਭਲਾਈ ਸਕੀਮਾਂ ਦਾ ਲਾਭ ਦੇਣ ਵਿਚ ਕਿਸੇ ਕਿਸਮ ਦੀ ਅਣਗਹਿਲੀ ਨਾ ਹੋਵੇ। ਉਨ੍ਹਾਂ ਕਿਹਾ ਕਿ ਅਜਿਹੇ ਵਿਅਕਤੀਆਂ ਨਾਲ ਸਮਾਜਿਕ ਵਿਤਕਰਾ ਨਹੀਂ ਹੋਣਾ ਚਾਹੀਦਾ ਅਤੇ ਉਨ੍ਹਾਂ ਨੂੰ ਸਨਮਾਨ ਨਾਲ ਸਮਾਜ ਦੀ ਮੁੱਖ ਧਾਰਾ ਵਿਚ ਸ਼ਾਮਿਲ ਕਰਨ ਲਈ ਯਤਨ ਕੀਤੇ ਜਾਣ। ਉਪਰੰਤ ਡਾ. ਪ੍ਰਦੀਪਤਾ ਕੁਮਾਰ ਨਾਇਕ ਨੇ ਜ਼ਿਲ੍ਹਾ ਅਧਿਕਾਰੀਆਂ ਨਾਲ ਸਰਕਟ ਹਾਊਸ ਵਿਖੇ ਸਮੀਖਿਆ ਬੈਠਕ ਕੀਤੀ। ਉਨ੍ਹਾਂ ਨੇ ਸਿਹਤ ਤੇ ਲੈਪਰੋਸੀ ਪ੍ਰੋਗਰਾਮ, ਸਮਾਜਿਕ ਸੁਰੱਖਿਆ, ਸਮਾਜਿਕ ਭਲਾਈ, ਮਾਨਸਿਕ ਸਿਹਤ, ਸਿੱਖਿਆ, ਰੋਜ਼ਗਾਰ/ਅਜੀਵਿਕਾ, ਮਹਿਲਾ ਤੇ ਬਾਲ ਵਿਕਾਸ, ਐਸ. ਸੀ., ਘੱਟ ਗਿਣਤੀਆਂ ਅਤੇ ਓ. ਬੀ. ਸੀ. ਸਮੇਤ ਵੱਖ-ਵੱਖ ਵਿਭਾਗਾਂ ਵਲੋਂ ਕੁਸ਼ਟ ਰੋਗ ਤੋਂ ਪ੍ਰਭਾਵਿਤ ਵਿਅਕਤੀਆਂ ਨੂੰ ਦਿੱਤੀਆਂ ਜਾ ਰਹੀਆਂ ਸੇਵਾਵਾਂ ਅਤੇ ਸਰਕਾਰੀ ਸਕੀਮਾਂ ਦੇ ਲਾਭਾਂ ਬਾਰੇ ਜਾਣਕਾਰੀ ਲਈ। ਡਾ. ਨਾਇਕ ਨੇ ਸੰਬੰਧਿਤ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਦਿਆਂ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਕੁਸ਼ਟ ਰੋਗ ਤੋਂ ਪ੍ਰਭਾਵਿਤ ਵਿਅਕਤੀਆਂ ਨੂੰ ਸਿਹਤ ਸਹੂਲਤਾਂ ਦੇ ਨਾਲ-ਨਾਲ ਸਮਾਜਿਕ ਸੁਰੱਖਿਆ ਅਤੇ ਹੋਰ ਭਲਾਈ ਸਕੀਮਾਂ ਦਾ ਲਾਭ ਵੀ ਮਿਲੇ। ਉਨ੍ਹਾਂ ਨੇ ਵੱਖ-ਵੱਖ ਵਿਭਾਗਾਂ ਦੇ ਰਿਕਾਰਡਾਂ ਦੀ ਜਾਂਚ ਕਰਨ ਤੇ ਲੋੜ ਅਨੁਸਾਰ ਫੀਲਡ ਜਾਂਚ ਕਰਨ ‘ਤੇ ਵੀ ਜ਼ੋਰ ਦਿੱਤਾ। ਡਾ. ਪ੍ਰਦੀਪਤਾ ਨਾਇਕ ਨੇ ਕਿਹਾ ਕਿ ਕੁਸ਼ਟ ਰੋਗ ਨੂੰ ਸਮਾਜਿਕ ਕਲੰਕ ਮੰਨਿਆ ਜਾਂਦਾ ਹੈ। ਇਸੇ ਲਈ ਕੁਸ਼ਟ ਰੋਗੀਆਂ ਨੂੰ ਦਵਾਈ ਦੇ ਨਾਲ-ਨਾਲ ਮਾਨਸਿਕ ਸਹਾਇਤਾ ਦੀ ਲੋੜ ਹੁੰਦੀ ਹੈ, ਜਿਸ ਕਰਕੇ ਸੁਪਰੀਮ ਕੋਰਟ ਨੇ ਲੈਪੋਰਸੀ ਤੇ ਮੈਂਟਲ ਹੈਲਥ ਨੂੰ ਹਾਈ ਪ੍ਰਾਇਓਰਟੀ ਦਾ ਦਰਜਾ ਦੇ ਕੇ ਇਸ ਦੀ ਪੂਰੇ ਦੇਸ਼ ਵਿਚੋਂ ਤਿਮਾਹੀ ਰਿਪੋਰਟ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੂੰ ਪਹੁੰਚਾਉਣੀ ਲਾਜਮੀ ਕਰਾਰ ਦਿੱਤੀ ਹੈ। ਇਸ ਮੌਕੇ ਐਸ. ਡੀ. ਐਮ. ਗੁਰਦੇਵ ਸਿੰਘ, ਸਿਵਲ ਸਰਜਨ ਡਾ. ਸ਼ੈਲੀ ਜੇਤਲੀ, ਜ਼ਿਲ੍ਹਾ ਲੈਪਰੋਸੀ ਅਫ਼ਸਰ ਡਾ. ਰਾਜੀਵ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਵਰਿੰਦਰ ਸਿੰਘ ਟਿਵਾਣਾ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਪਰਦੀਪ ਸਿੰਘ ਗਿੱਲ, ਜ਼ਿਲ੍ਹਾ ਮੈਡੀਕਲ ਕਮਿਸ਼ਨਰ ਡਾ. ਜਸਵਿੰਦਰ ਸਿੰਘ, ਡਿਪਟੀ ਡੀ. ਈ. ਓ. ਡਾ. ਰਵਿੰਦਰਪਾਲ ਸਿੰਘ ਤੇ ਮਨਵਿੰਦਰ ਕੌਰ ਭੁੱਲਰ, ਜ਼ਿਲ੍ਹਾ ਭਲਾਈ ਅਫ਼ਸਰ ਕੁਲਵਿੰਦਰ ਕੌਰ, ਪ੍ਰਾਜੈਕਟ ਅਫ਼ਸਰ ਰੀਨਾ ਰਾਣੀ, ਰਜਿੰਦਰਾ ਹਸਪਤਾਲ ਤੋਂ ਡਾ. ਗੁਰਮਨਜੀਤ ਕੌਰ ਤੇ ਡਾ. ਸ਼ਿਵਾਨੀ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਬਲਕਾਰ ਸਿੰਘ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਭਾਖੜਾ ਡੈਮ ’ਚ ਪਾਣੀ ਦਾ ਪੱਧਰ 1634.76 ਫੁੱਟ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਸਰਕਲ ਛੀਟਾਂਵਾਲਾ ਦੀ ਇਕੱਤਰਤਾ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਬਣੇਗੀ ਸ਼੍ਰੋਮਣੀ ਅਕਾਲੀ ਦਲ (ਬ)...
Ad Position 24