ਪਾਤਿਸ਼ਾਹੀ ਛੇਵੀਂ ਤੇ ਨੌਵੀਂ ਗੁਰਦੁਆਰਾ ਕਰਹਾਲੀ ਸਾਹਿਬ ਤੋਂ ਸਜਾਇਆ ਮੀਰੀ ਪੀਰੀ ਖ਼ਾਲਸਾ ਮਾਰਚ
ਪਟਿਆਲਾ, 29 ਅਗਸਤ (ਧਰਮਿੰਦਰ ਸਿੰਘ ਸਿੱਧੂ)-ਤਖਤ ਸ੍ਰੀ ਦਮਦਮਾ ਸਾਹਿਬ ਤੋਂ ਦੂਸਰੇ ਪੜਾਅ ਤਹਿਤ ਆਰੰਭ ਹੋਇਆ ਮੀਰੀ ਪੀਰੀ ਖਾਲਸਾ ਮਾਰਚ ਅੱਜ ਪੂਰੇ ਜਾਹੋ ਜਲਾਲ ਤੇ ਪੰਥਕ ਰਿਵਾਇਤਾਂ ਨਾਲ ਪਾਤਸ਼ਾਹੀ ਛੇਵੀਂ ਅਤੇ ਨੌਵੀਂ ਗੁਰਦੁਆਰਾ ਕਰਹਾਲੀ ਸਾਹਿਬ ਤੋਂ ਅਗਲੇ ਪੜਾਅ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵੱਲ ਰਵਾਨਾ ਹੋਇਆ। ਮੀਰੀ ਪੀਰੀ ਖਾਲਸਾ ਮਾਰਚ ਦੀ ਆਰੰਭਤਾ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਵਲੋਂ ਮੁਖਵਾਕ ਅਤੇ ਕਥਾ ਵਿਚਾਰਾਂ ਦੀ ਸਾਂਝ ਉਪਰੰਤ ਹੋਈ।
ਸ
ਸਜਾਏ ਮੀਰੀ-ਪੀਰੀ ਮਾਰਚ ਦਾ ਦ੍ਰਿਸ਼।
30-08-2026
ਪਟਿਆਲਾ, 29 ਅਗਸਤ (ਧਰਮਿੰਦਰ ਸਿੰਘ ਸਿੱਧੂ)-ਤਖਤ ਸ੍ਰੀ ਦਮਦਮਾ ਸਾਹਿਬ ਤੋਂ ਦੂਸਰੇ ਪੜਾਅ ਤਹਿਤ ਆਰੰਭ ਹੋਇਆ ਮੀਰੀ ਪੀਰੀ ਖਾਲਸਾ ਮਾਰਚ ਅੱਜ ਪੂਰੇ ਜਾਹੋ ਜਲਾਲ ਤੇ ਪੰਥਕ ਰਿਵਾਇਤਾਂ ਨਾਲ ਪਾਤਸ਼ਾਹੀ ਛੇਵੀਂ ਅਤੇ ਨੌਵੀਂ ਗੁਰਦੁਆਰਾ ਕਰਹਾਲੀ ਸਾਹਿਬ ਤੋਂ ਅਗਲੇ ਪੜਾਅ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵੱਲ ਰਵਾਨਾ ਹੋਇਆ। ਮੀਰੀ ਪੀਰੀ ਖਾਲਸਾ ਮਾਰਚ ਦੀ ਆਰੰਭਤਾ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਵਲੋਂ ਮੁਖਵਾਕ ਅਤੇ ਕਥਾ ਵਿਚਾਰਾਂ ਦੀ ਸਾਂਝ ਉਪਰੰਤ ਹੋਈ। ਖਾਲਸਾ ਮਾਰਚ ਦੀ ਰਵਾਨਗੀ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਇਸ ਦੌਰਾਨ ਉਚੇਚੇ ਤੌਰ ’ਤੇ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਹਲਕਾ ਇੰਚਾਰਜ ਜਗਮੀਤ ਸਿੰਘ ਹਰਿਆਊ, ਅੰਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ, ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਜਥੇਦਾਰ ਜਸਮੇਰ ਸਿੰਘ ਲਾਛੜੂ, ਜਥੇਦਾਰ ਬਲਤੇਜ ਸਿੰਘ ਖੌਖ, ਬੀਬੀ ਹਰਦੀਪ ਕੌਰ ਖੌਖ, ਸਾਬਕਾ ਮੈਂਬਰ ਪਾਰਲੀਮੈਂਟ ਪ੍ਰੇਮ ਸਿੰਘ ਚੰਦੂਮਾਜਰਾ, ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਆਦਿ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਸਿੰਘ ਸਾਹਿਬ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਮੀਰੀ ਪੀਰੀ ਖਾਲਸਾ ਮਾਰਚ ਰਾਹੀਂ ਗੁਰੂ ਸਾਹਿਬ ਦੀ ਵਿਚਾਰਧਾਰਾ ਤੇ ਫਲਸਫੇ ਨਾਲ ਸੰਗਤਾਂ ਨੂੰ ਜੋੜਨ ਦਾ ਮਹਾਨ ਮਹਾਨ ਉਪਰਾਲਾ ਕੀਤਾ ਜਾ ਰਿਹਾ ਹੈ ਤਾਂ ਕਿ ਧਰਮ ਪ੍ਰਤੀ ਸੰਗਤਾਂ ਵਿਚ ਦ੍ਰਿੜਤਾ ਪੈਦਾ ਕੀਤੀ ਜਾ ਸਕੇ ਤਾਂ ਜੋ ਨੌਜਵਾਨ ਬਾਣੀ ਅਤੇ ਬਾਣੇ ਦੇ ਧਾਰਨੀ ਬਣ ਸਕਣ। ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸਮਾਜ ਵਿਚ ਫੈਲੇ ਨਸ਼ਿਆਂ ਨੇ ਸਾਡੀ ਅਜੌਕੀ ਪੀੜੀ ਨੂੰ ਬਰਬਾਦ ਕਰ ਦਿੱਤਾ, ਇਸ ਕਰਕੇ ਸਾਡੀ ਚਿੰਤਾ ਤੇ ਫਿਕਰ ਹੋਰ ਵੱਡੇ ਹੁੰਦੇ ਜਾ ਰਹੇ ਹਨ ਅਤੇ ਅਜਿਹੇ ਮਾਰੂ ਨਸਿ਼ਆਂ ਤੋਂ ਆਪਣੀ ਜਵਾਨੀ ਨੂੰ ਬਚਾਉਣ ਲਈ ਸਮੁੱਚੇ ਭਾਈਚਾਰੇ ਨੂੰ ਇਕੱਠੇ ਹੋ ਕੇ ਲਾਮਬੰਦ ਹੋਣਾ ਪਵੇਗਾ। ਇਸ ਮੌਕੇ ਅੰਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਨੇ ਮੀਰੀ ਪੀਰੀ ਖਾਲਸਾ ਮਾਰਚ ਵਿਚ ਸਹਿਯੋਗ ਕਰਨ ਵਾਲੀਆਂ ਸੰਗਤਾਂ ਤੇ ਪੁੱਜੀਆਂ ਸ਼ਖ਼ਸੀਅਤਾਂ ਦਾ ਵੀ ਧੰਨਵਾਦ ਕੀਤਾ। ਇਸ ਮੌਕੇ ਵਧੀਕ ਸਕੱਤਰ ਭਗਵੰਤ ਸਿੰਘ ਧੰਗੇੜਾ ਨੇ ਦੱਸਿਆ ਕਿ ਪੜਾਅ ਵਾਰ ਮੀਰੀ ਪੀਰੀ ਖਾਲਸਾ ਮਾਰਚ ਦੇਰ ਰਾਤ ਨੂੰ ਗੁਰੁਦਆਰਾ ਸ੍ਰੀ ਦੂਖਨਿਵਾਰਨ ਸਾਹਿਬ ਪੁੱਜੇਗਾ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਮੈਨੇਜਰ ਸੁਰਜੀਤ ਸਿੰਘ, ਹੈੱਡ ਗ੍ਰੰਥੀ ਅਵਤਾਰ ਸਿੰਘ, ਮੈਨੇਜਰ ਭਾਗ ਸਿੰਘ, ਪ੍ਰਿੰਸੀਪਲ ਰਮਨਦੀਪ ਕੌਰ ਤੇ ਸਮੂਹ ਕਾਲਜ ਸਟਾਫ ਮੈਂਬਰ ਆਦਿ ਵੀ ਸ਼ਾਮਿਲ ਸਨ। ਇਸ ਮਾਰਚ ਦੌਰਾਨ ਵੱਖ-ਵੱਖ ਸਕੂਲੀ ਬੱਚਿਆਂ ਨੇ ਵੀ ਸ਼ਮੂਲੀਅਤ ਕੀਤੀ, ਗੁਰੂ ਸਾਹਿਬਾਨ ਦੇ ਸਸ਼ਤਰਾਂ ਦੇ ਵੀ ਸੰਗਤਾਂ ਨੇ ਦਰਸ਼ਨ ਕੀਤੇ ਤੇ ਪੁਲਿਸ ਦੀ ਟੁਕੜੀ ਵਲੋਂ ਮੀਰੀ ਪੀਰੀ ਖਾਲਸਾ ਮਾਰਚ ਨੂੰ ਸਲਾਮੀ ਵੀ ਦਿੱਤੀ ਗਈ। ਨਿਪਾਲ ਵਿਚ ਆਈ ਕੁਦਰਤੀ ਆਫਤ ਨਾਲ ਨਜਿੱਠਣ ਲਈ ਸ਼ੋ੍ਮਣੀ ਕਮੇਟੀ ਆਪਣਾ ਵਫਦ ਭੇਜੇ-ਜਥੇਦਾਰ ਗੜਗੱਜ ਜਥੇਦਾਰ ਕੁਲਦੀਪ ਸਿੰਘ ਨੇ ਗੜਗੱਜ ਨੇ ਕਿ ਨਿਪਾਲ ਵਿਚ ਆਈ ਕੁਦਰਤੀ ਆਫਤ ਨੇ ਮਨੁੱਖਤਾ ਦਾ ਵੱਡਾ ਨੁਕਸਾਨ ਕੀਤਾ ਹੈ ਇਸ ਕਰਕੇ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਅਪੀਲ ਕਰਦਾ ਹਾਂ ਕਿ ਜਲਦ ਹੀ ਸ਼ੋ੍ਮਣੀ ਕਮੇਟੀ ਮੈਂਬਰ ਸਾਹਿਬਾਨ ਸਮੇਤ ਅਧਿਕਾਰੀਆਂ ਦਾ ਇਕ ਵ਼ਫਦ ਨਿਪਾਲ ਭੇਜਣ ਅਤੇ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਉਣ। ਜਥੇਦਾਰ ਗੜਗੱਜ ਨੇ ਕਿਹਾ ਕਿ ਗੁਰੂ ਸਾਹਿਬ ਫਲਸਫੇ ਮਨੁੱਖਤਾ ਦਾ ਕਲਿਆਣ ਤੇ ਸਰਬੱਤ ਦਾ ਭਲੇ ਦੇ ਕਾਰਜਾਂ ਦੀ ਪ੍ਰੇਰਨਾ ਦਿੰਦਾ ਹੈ। ਮੀਰੀ ਪੀਰੀ ਖਾਲਸਾ ਮਾਰਚ ਸਮੁੱਚੀ ਲੋਕਾਈ ਨੂੰ ਧਰਮ ਦੀ ਪ੍ਰਚਾਰ ਪਸਾਰ ਲਹਿਰ ਨਾਲ ਜੋੜ ਰਿਹਾ-ਐਡਵੋਕੇਟ ਧਾਮੀ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਮੀਰੀ ਪੀਰੀ ਖਾਲਸਾ ਮਾਰਚ ਦਾ ਮੰਤਵ ਸਮੁੱਚੀ ਲੋਕਾਈ ਨੂੰ ਧਰਮ ਦੀ ਪ੍ਰਚਾਰ ਪਸਾਰ ਲਹਿਰ ਨਾਲ ਜੋੜਨਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰੂ ਸਾਹਿਬ ਵਲੋਂ ਵਿਖਾਇਆ ਮਾਰਗ ਹੀ ਜ਼ਿਦਗੀ ਜਿਉਣ ਦੀ ਅਸਲ ਜੁਗਤ ਹੈ ਤੇ ਸਮੁੱਚੀ ਸੰਗਤ ਨੂੰ ਅਪੀਲ ਕਰਦਾ ਹਾਂ ਕਿ ਆਓ ਸ਼ਬਦ ਗੁਰੂ ਰਾਹੀਂ ਹੀ ਗੁਰੂ ਮਾਰਗ ਦਾ ਪਾਂਧੀ ਬਣੀਏ ਤਾਂ ਜੋ ਗੁਰਮਤਿ ਸੱਭਿਆਚਾਰ ਦੀ ਧਾਰਨੀ ਬਣਿਆ ਜਾ ਸਕੇ।