30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਡੀ. ਆਈ. ਜੀ. ਰੇਂਜ ਦਫ਼ਤਰ ਨੇੜੇ ਲਾਵਾਰਿਸ ਬੈਗ ਮਿਲਣ ’ਤੇ ਪੁਲਿਸ ਨੂੰ ਪਈਆਂ ਭਾਜੜਾਂ

ਪਟਿਆਲਾ, 29 ਅਗਸਤ (ਗੁਰਵਿੰਦਰ ਸਿੰਘ ਔਲਖ)-ਪਟਿਆਲਾ ਵਿਖੇ ਡੀ. ਆਈ.

Ad Position 21
No active advertisement
ਪੁਲਿਸ ਪਾਰਟੀ ਲਾਵਾਰਿਸ ਮਿਲੇ ਬੈਗ ਦੀ ਜਾਂਚ ਦੌਰਾਨ। ਅਜੀਤ ਤਸਵੀਰ 30-08-2026
ਪਟਿਆਲਾ, 29 ਅਗਸਤ (ਗੁਰਵਿੰਦਰ ਸਿੰਘ ਔਲਖ)-ਪਟਿਆਲਾ ਵਿਖੇ ਡੀ. ਆਈ. ਜੀ. ਪਟਿਆਲਾ ਰੇਂਜ ਦੇ ਦਫ਼ਤਰ ਤੇ ਰਿਹਾਇਸ਼ ਦੇ ਬਾਹਰ ਅੱਜ ਇਕ ਲਾਵਾਰਿਸ ਬੈਗ ਮਿਲਣ ਨਾਲ ਪੁਲਿਸ ਅਧਿਕਾਰੀਆਂ ’ਚ ਕੁਝ ਸਮੇਂ ਲਈ ਚਿੰਤਾ ਦਾ ਮਾਹੌਲ ਬਣ ਗਿਆ। ਸੂਚਨਾ ਮਿਲਦਿਆਂ ਹੀ ਪੁਲਿਸ ਨੇ ਤੁਰੰਤ ਮੌਕੇ ’ਤੇ ਪਹੁੰਚ ਕੇ ਇਲਾਕੇ ਨੂੰ ਸੁਰੱਖਿਆ ਦੇ ਘੇਰੇ ਵਿਚ ਲੈਂਦਿਆਂ ਬੈਗ ਦੀ ਜਾਂਚ ਲਈ ਬੰਬ ਨਿਰੋਧਕ ਦਸਤੇ ਨੂੰ ਸੱਦਿਆ। ਦੱਸਿਆ ਜਾਂਦਾ ਹੈ ਕਿ ਇਹ ਸਥਾਨ ਸਰਕਾਰੀ ਸਰਕਟ ਹਾਊਸ ਦੇ ਨੇੜੇ ਹੈ, ਜਦਕਿ ਪਟਿਆਲਾ ਸ਼ਹਿਰੀ ਦੇ ਵਿਧਾਇਕ ਦੀ ਰਿਹਾਇਸ਼ ਵੀ ਇਸ ਦੇ ਕੁਝ ਦੂਰੀ ’ਤੇ ਸਥਿਤ ਹੈ। ਅਹਿਮ ਸਰਕਾਰੀ ਤੇ ਸੁਰੱਖਿਆ ਅਦਾਰਿਆਂ ਦੇ ਨੇੜੇ ਲਾਵਾਰਿਸ ਬੈਗ ਮਿਲਣ ਕਾਰਨ ਪੁਲਿਸ ਨੇ ਕਿਸੇ ਵੀ ਤਰ੍ਹਾਂ ਦਾ ਖ਼ਤਰਾ ਮੋਲ ਨਾ ਲੈਂਦਿਆਂ ਸਾਵਧਾਨੀ ਵਜੋਂ ਤੁਰੰਤ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ। ਮੌਕੇ ’ਤੇ ਡੀ. ਐੱਸ. ਪੀ. ਸਿਟੀ-1 ਸੰਜੀਵ ਸਿੰਗਲਾ ਸਮੇਤ ਪੁਲਿਸ ਅਧਿਕਾਰੀ ਤੇ ਕਰਮਚਾਰੀ ਪਹੁੰਚੇ। ਬੰਬ ਨਿਰੋਧਕ ਦਸਤੇ ਵਲੋਂ ਸੁਰੱਖਿਆ ਦੇ ਪੂਰੇ ਇੰਤਜ਼ਾਮਾਂ ਹੇਠ ਲਾਵਾਰਿਸ ਬੈਗ ਦੀ ਬਰੀਕੀ ਨਾਲ ਜਾਂਚ ਕੀਤੀ ਗਈ। ਜਾਂਚ ਦੌਰਾਨ ਬੈਗ ’ਚੋਂ ਕਿਸੇ ਵੀ ਕਿਸਮ ਦੀ ਵਿਸਫੋਟਕ, ਸ਼ੱਕੀ ਜਾਂ ਇਤਰਾਜ਼ਯੋਗ ਵਸਤੂ ਬਰਾਮਦ ਨਾ ਹੋਣ ’ਤੇ ਪੁਲਿਸ ਪ੍ਰਸ਼ਾਸਨ ਨੇ ਸੁੱਖ ਦਾ ਸਾਹ ਲਿਆ। ਗੱਲਬਾਤ ਕਰਦਿਆਂ ਡੀ. ਐੱਸ. ਪੀ. ਸਿਟੀ-1 ਸੰਜੀਵ ਸਿੰਗਲਾ ਨੇ ਦੱਸਿਆ ਕਿ ਪੁਲਿਸ ਨੂੰ ਡੀ. ਆਈ. ਜੀ. ਪਟਿਆਲਾ ਰੇਂਜ ਦੇ ਦਫ਼ਤਰ ਤੇ ਰਿਹਾਇਸ਼ ਦੇ ਬਾਹਰ ਲਾਵਾਰਿਸ ਬੈਗ ਪਏ ਹੋਣ ਦੀ ਸੂਚਨਾ ਮਿਲੀ ਸੀ। ਇਸ ਤੋਂ ਬਾਅਦ ਪੁਲਿਸ ਟੀਮ ਤੁਰੰਤ ਮੌਕੇ ’ਤੇ ਪਹੁੰਚੀ ਤੇ ਸਾਵਧਾਨੀ ਵਜੋਂ ਬੰਬ ਨਿਰੋਧਕ ਦਸਤੇ ਨੂੰ ਬੁਲਾ ਕੇ ਬੈਗ ਦੀ ਜਾਂਚ ਕਰਵਾਈ ਗਈ। ਉਨ੍ਹਾਂ ਕਿਹਾ ਕਿ ਜਾਂਚ ਵਿਚ ਬੈਗ ਅੰਦਰੋਂ ਕੋਈ ਵੀ ਇਤਰਾਜ਼ਯੋਗ ਸਮੱਗਰੀ ਨਹੀਂ ਮਿਲੀ। ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਲੋਕਾਂ ਦੀ ਸੁਰੱਖਿਆ ਨੂੰ ਪਹਿਲ ਦਿੱਤੀ ਜਾਂਦੀ ਹੈ ਅਤੇ ਕਿਸੇ ਵੀ ਲਾਵਾਰਿਸ ਜਾਂ ਸ਼ੱਕੀ ਵਸਤੂ ਬਾਰੇ ਸੂਚਨਾ ਮਿਲਣ ’ਤੇ ਬਿਨਾਂ ਦੇਰੀ ਲੋੜੀਂਦੀ ਕਾਰਵਾਈ ਕੀਤੀ ਜਾਂਦੀ ਹੈ।
Ad Position 22
No active advertisement
ਪਿਛਲੀ ਖ਼ਬਰ ਰਾਜਪੁਰਾ ’ਚ ਟਾਹਲੀ ਵਾਲਾ ਚੌਕ ਨੇੜੇ 7 ਦੁਕਾਨਾਂ ਨੂੰ ਭਿਆਨਕ ਅੱਗ ਅਗਲੀ ਖ਼ਬਰ ਸਿਹਤ ਮੰਤਰੀ ਨੇ ਝਾੜੂ ਲਗਾ ਕੇ ‘ਮਿਸ਼ਨ ਕਲੀਨ ਪੰਜਾਬ’ ਦੀ ਕੀਤੀ ਸ਼ੁਰੂਆਤ
Ad Position 24