30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਕਿਸਾਨ ਯੂਨੀਅਨ ਸਿੱਧੂਪੁਰ ਨੇ ਮੰਗਾਂ ਨੂੰ ਲੈ ਕੇ ਲਾਇਆ ਧਰਨਾ, ਸੜਕ ਕੀਤੀ ਜਾਮ

ਰਾਜਪੁਰਾ, 29 ਅਗਸਤ (ਰਣਜੀਤ ਸਿੰਘ)-ਰਾਜਪੁਰਾ-ਪਟਿਆਲਾ ਹਾਈਵੇ ’ਤੇ ਅਮਰਦੀਪ ਕਾਲੋਨੀ ਦੇ ਸਾਹਮਣੇ ਸਿਖਰ ਦੁਪਹਿਰੇ ਭਾਰਤੀ ਕਿਸਾਨ ਯੂਨੀਅਨ ਦੇ ਆਗੂਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਸੜਕ ਆਵਾਜਾਈ ਜਾਮ ਕਰ ਦਿੱਤੀ। ਇਸ ਕਾਰਨ ਰਾਹਗੀਰਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ।

Ad Position 21
No active advertisement
ਰਾਜਪੁਰਾ-ਪਟਿਆਲਾ ਰੋਡ ’ਤੇ ਅਮਰਦੀਪ ਕਾਲੋਨੀ ਸਾਹਮਣੇ ਕਿਸਾਨ ਆਗੂ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦੇ ਹੋਏ। ਤਸਵੀਰ : ਰਣਜੀਤ ਸਿੰਘ 30-08-2026
ਰਾਜਪੁਰਾ, 29 ਅਗਸਤ (ਰਣਜੀਤ ਸਿੰਘ)-ਰਾਜਪੁਰਾ-ਪਟਿਆਲਾ ਹਾਈਵੇ ’ਤੇ ਅਮਰਦੀਪ ਕਾਲੋਨੀ ਦੇ ਸਾਹਮਣੇ ਸਿਖਰ ਦੁਪਹਿਰੇ ਭਾਰਤੀ ਕਿਸਾਨ ਯੂਨੀਅਨ ਦੇ ਆਗੂਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਸੜਕ ਆਵਾਜਾਈ ਜਾਮ ਕਰ ਦਿੱਤੀ। ਇਸ ਕਾਰਨ ਰਾਹਗੀਰਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ। ਮੌਕੇ ’ਤੇ ਪੁੱਜੀ ਪੁਲਿਸ ਨੇ ਕਿਸਾਨ ਆਗੂਆਂ ਨਾਲ ਗੱਲਬਾਤ ਕਰਕੇ ਜਾਮ ਖੁਲ੍ਹਵਾਉਣ ਦੀ ਕੋਸ਼ਿਸ਼ ਕੀਤੀ ਪਰ ਕਿਸਾਨ ਆਗੂ ਆਪਣੀਆਂ ਮੰਗਾਂ ’ਤੇ ਅੜੇ ਰਹੇ। ਕਿਸਾਨਾਂ ਨੇ ਕਿਹਾ ਕਿ ਜਦੋਂ ਤੱਕ ਪੁਲਿਸ ਵਲੋਂ ਗ੍ਰਿਫ਼ਤਾਰ ਕੀਤੇ ਆਗੂ ਰਿਹਾਅ ਨਹੀਂ ਕੀਤੇ ਜਾਂਦੇ ਉਹ ਧਰਨਾ ਨਹੀ ਚੁੱਕਣਗੇ। ਜਾਣਕਾਰੀ ਮੁਤਾਬਿਕ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਆਗੂ ਜਗਦੀਪ ਸਿੰਘ ਅਲੂਣਾ ਤੇ ਕਿਸਾਨ ਆਗੂ ਮਾਨ ਸਿੰਘ ਰਾਜਪੁਰਾ ਦੀ ਅਗਵਾਈ ਵਿਚ ਕਿਸਾਨਾਂ ਨੇ ਸੜਕੀ ਆਵਾਜਾਈ ਠੱਪ ਕਰਕੇ ਰੱਖ ਦਿੱਤੀ। ਇਸ ਮੌਕੇ ਆਗੂਆਂ ਨੇ ਦੱਸਿਆ ਕਿ ਫ਼ਰੀਦਕੋਟ ਜ਼ਿਲ੍ਹੇ ਦੀ ਪੁਲਿਸ ਵਲੋਂ ਸ਼ਾਂਤਮਈ ਰੋਸ ਧਰਨਾ ਦੇ ਰਹੇ ਕਿਸਾਨ ਆਗੂਆਂ ਨੂੰ ਪੁਲਿਸ ਨੇ ਜਬਰੀ ਚੁੱਕ ਲਿਆ ਹੈ। ਆਗੂਆਂ ਨੇ ਕਿਹਾ ਕਿ ਜਿਹੜੀ ਪਾਰਟੀ ਆਪ ਧਰਨਿਆਂ ਦੀ ਉਪਜ ਹੈ ਅੱਜ ਉਨ੍ਹਾਂ ਨੂੰ ਰੋਸ ਧਰਨੇ ਕਰਨ ਵਾਲੇ ਲੋਕ ਮਾੜੇ ਲੱਗ ਰਹੇ ਹਨ। ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਕੇਂਦਰ ਦੀ ਤਰਜ਼ ’ਤੇ ਚੱਲ ਕੇ ਕਿਸਾਨਾਂ ਦੀਆਂ ਜ਼ਮੀਨਾਂ ਖੋਹ ਕੇ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰਨਾ ਚਾਹੁੰਦੀ ਹੈ। ਆਗੂਆਂ ਨੇ ਕਿਹਾ ਕਿ ਜਦੋਂ ਕਿਸਾਨਾਂ ਵਲੋਂ ਕਰਜ਼ਾ ਲੈਣ ਲਈ ਬੈਂਕ ਕੋਲ ਆਪਣੀ ਜ਼ਮੀਨ ਆਡ ਰਹਿਣ ਕੀਤੀ ਜਾਂਦੀ ਹੈ ਫਿਰ ਕਿਸਾਨ ਕੋਲੋਂ ਖਾਲੀ ਚੈੱਕ ਬੈਂਕ ਵਲੋਂ ਕਿਉ ਲਏ ਜਾਂਦੇ ਹਨ। ਆਗੂਆਂ ਨੇ ਕਿਹਾ ਕਿ ਸਰਕਾਰ ਕਮਰਸ਼ੀਅਲ ਬੈਂਕਾਂ ਦੀ ਤਰਜ਼ ’ਤੇ ਓ. ਟੀ. ਐੱਸ. ਸਕੀਮ ਲਿਆ ਕੇ ਕਿਸਾਨਾਂ ਦੇ ਕਰਜ਼ੇ ਦਾ ਨਿਪਟਾਰਾ ਕਰਨ ਦੀ ਬਜਾਏ ਕਿਸਾਨਾਂ ਦੀਆਂ ਜ਼ਮੀਨਾਂ ਖੋਹਣ ਦੇ ਹੀ ਮਨਸੂਬੇ ਘੜ ਰਹੀ ਹੈ। ਕਿਸਾਨਾਂ ਨੇ ਐਬੂਲੈਂਸ ਤੋਂ ਬਿਨਾਂ ਹੋਰ ਕੋਈ ਵੀ ਵਹੀਕਲ ਨੂੰ ਜਾਣ ਦੀ ਇਜਾਜ਼ਤ ਨਹੀਂ ਦਿੱਤੀ। ਖ਼ਬਰ ਲਿਖੇ ਜਾਣ ਤੱਕ ਕਿਸਾਨ ਆਗੂ ਧਰਨੇ ’ਤੇ ਬੈਠੇ ਸਨ। ਇਸ ਮੌਕੇ ਗੁਰਪ੍ਰੀਤ ਸਿੰਘ ਸੀਲ, ਦਲਜੀਤ ਸਿੰਘ, ਗੁਰਮੀਤ ਸਿੰਘ ਟਹਿਲਪੁਰ, ਜ਼ਸਵੀਰ ਸਿੰਘ, ਜ਼ਸਵਿੰਦਰ ਸਿੰਘ ਚੱਕ ਖ਼ੁਰਦ ਅਤੇ ਹੋਰ ਕਿਸਾਨ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ‘ ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਪਟਿਆਲਾ ਪੁੱਜਣ ’ਤੇ ਬਾਬਾ ਆਲਾ ਸਿੰਘ ਦੇ ਪਰਿਵਾਰ ਵਲੋਂ ਸਵਾਗਤ ਅਗਲੀ ਖ਼ਬਰ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਖ਼ਿਲਾਫ਼ ਸੰਘਰਸ਼ ਹੋਰ ਤੇਜ਼ ਕਰਨ ਦਾ ਐਲਾਨ-ਜੀ. ਟੀ. ਯੂ. ਪੰਜਾਬ
Ad Position 24