ਬਾਬਾ ਅਜਾਪਾਲ ਸਿੰਘ ਖ਼ਾਲਸਾ ਪਬਲਿਕ ਸਕੂਲ ਨਾਭਾ ’ਚ ਅਰਦਾਸ ਸਮਾਗਮ ਕਰਵਾਇਆ
ਨਾਭਾ, 29 ਅਗਸਤ (ਵਰਿੰਦਰ ਵਰਮਾ)-ਜੇਲ੍ਹਾਂ ਵਿਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਹੇਠਲੇ ਵਿਦਿਅਕ ਅਦਾਰੇ ਬਾਬਾ ਅਜਾਪਾਲ ਸਿੰਘ ਖਾਲਸਾ ਪਬਲਿਕ ਸਕੂਲ ਨਾਭਾ ਵਿਖੇ ਪ੍ਰਿੰਸੀਪਲ ਮੈਡਮ ਤੇਜਿੰਦਰ ਕੌਰ ਦੀ ਅਗਵਾਈ ਹੇਠ ਅਰਦਾਸ ਸਮਾਗਮ ਕਰਵਾਇਆ। ਜਿਸ ਵਿਚ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕੀਤਾ।
ਨਾਭਾ, 29 ਅਗਸਤ (ਵਰਿੰਦਰ ਵਰਮਾ)-ਜੇਲ੍ਹਾਂ ਵਿਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਹੇਠਲੇ ਵਿਦਿਅਕ ਅਦਾਰੇ ਬਾਬਾ ਅਜਾਪਾਲ ਸਿੰਘ ਖਾਲਸਾ ਪਬਲਿਕ ਸਕੂਲ ਨਾਭਾ ਵਿਖੇ ਪ੍ਰਿੰਸੀਪਲ ਮੈਡਮ ਤੇਜਿੰਦਰ ਕੌਰ ਦੀ ਅਗਵਾਈ ਹੇਠ ਅਰਦਾਸ ਸਮਾਗਮ ਕਰਵਾਇਆ। ਜਿਸ ਵਿਚ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕੀਤਾ। ਇਸ ਮੌਕੇ ਸਕੂਲ ਦੇ ਖ਼ਿਲਾਫ਼ ਤੇ ਬੱਚਿਆਂ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਅਤੇ ਚੜ੍ਹਦੀਕਲਾ ਲਈ ਅਰਦਾਸ ਕੀਤੀ ਗਈ। ਇਸ ਮੌਕੇ ਸਕੂਲ ਪ੍ਰਿੰਸੀਪਲ ਮੈਡਮ ਤੇਜਿੰਦਰ ਕੌਰ ਨੇ ਦੱਸਿਆ ਕਿ ਬੰਦੀ ਸਿੰਘ ਪਿਛਲੇ ਤਿੰਨ ਦਹਾਕਿਆਂ ਤੋਂ ਜੇਲ੍ਹਾਂ ਵਿਚ ਬੰਦ ਹਨ। ਉਹ ਕਾਨੂੰਨ ਵਲੋਂ ਦਿੱਤੀਆਂ ਗਈਆਂ ਨਿਰਧਾਰਿਤ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ ਪਰ ਇਸ ਦੇ ਬਾਵਜੂਦ ਉਨ੍ਹਾਂ ਨੂੰ ਜੇਲ੍ਹਾਂ ਵਿਚੋਂ ਰਿਹਾਅ ਨਹੀਂ ਕੀਤਾ ਜਾ ਰਿਹਾ, ਜੋ ਕਿ ਮਨੁੱਖੀ ਅਧਿਕਾਰਾਂ ਦਾ ਵੱਡਾ ਘਾਣ ਹੈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਇਸ ਮਾਮਲੇ ਨੂੰ ਲੈ ਕੇ ਲਗਾਤਾਰ ਯਤਨਸ਼ੀਲ ਹੈ। ਹੁਣ ਗੁਰੂ ਚਰਨਾਂ ਵਿਚ ਬੰਦੀ ਸਿੰਘਾਂ ਦੀ ਰਿਹਾਈ ਅਤੇ ਚੜ੍ਹਦੀ ਕਲਾ ਲਈ ਅੱਜ ਸਮੁੱਚੇ ਤੌਰ ’ਤੇ ਦੇਸ਼-ਵਿਦੇਸ਼ ਵਿਚ ਅਰਦਾਸ ਕੀਤੀ ਗਈ ਹੈ। ਇਸ ਮੌਕੇ ਅਰਦਾਸ ਸਮਾਗਮ ਵਿਚ ਸਕੂਲੀ ਬੱਚੇ ਤੇ ਸਟਾਫ ਮੌਜੂਦ ਸੀ।