ਡਾ. ਅਲੰਕਾਰ ਸਿੰਘ ਨੇ ਗੁਰਮਤਿ ਗਿਆਨ ਆਨਲਾਈਨ ਸਟੱਡੀ ਸੈਂਟਰ ਦੇ ਇੰਚਾਰਜ ਵਜੋਂ ਅਹੁਦਾ ਸੰਭਾਲਿਆ
ਪਟਿਆਲਾ, 29 ਅਗਸਤ (ਕੁਲਵੀਰ ਸਿੰਘ ਧਾਲੀਵਾਲ)-ਗੁਰਮਤਿ ਸੰਗੀਤ ਭਵਨ ਵਿਖੇ ਸਥਾਪਿਤ ਗੁਰਮਤਿ ਗਿਆਨ ਆਨਲਾਈਨ ਸਟੱਡੀ ਸੈਂਟਰ ਨੂੰ ਨਵਾਂ ਇੰਚਾਰਜ ਮਿਲ ਗਿਆ ਹੈ। ਪੰਜਾਬੀ ਯੂਨੀਵਰਸਿਟੀ ਦੇ ਉਪ ਕੁਲਪਤੀ ਦੇ ਆਦੇਸ਼ਾਂ ਅਨੁਸਾਰ ਸੰਗੀਤ ਵਿਭਾਗ ਦੇ ਡਾ.
ਪਟਿਆਲਾ, 29 ਅਗਸਤ (ਕੁਲਵੀਰ ਸਿੰਘ ਧਾਲੀਵਾਲ)-ਗੁਰਮਤਿ ਸੰਗੀਤ ਭਵਨ ਵਿਖੇ ਸਥਾਪਿਤ ਗੁਰਮਤਿ ਗਿਆਨ ਆਨਲਾਈਨ ਸਟੱਡੀ ਸੈਂਟਰ ਨੂੰ ਨਵਾਂ ਇੰਚਾਰਜ ਮਿਲ ਗਿਆ ਹੈ। ਪੰਜਾਬੀ ਯੂਨੀਵਰਸਿਟੀ ਦੇ ਉਪ ਕੁਲਪਤੀ ਦੇ ਆਦੇਸ਼ਾਂ ਅਨੁਸਾਰ ਸੰਗੀਤ ਵਿਭਾਗ ਦੇ ਡਾ. ਅਲੰਕਾਰ ਸਿੰਘ ਨੂੰ ਗੁਰਮਤਿ ਗਿਆਨ ਆਨਲਾਈਨ ਸਟੱਡੀ ਸੈਂਟਰ ਦਾ ਇੰਚਾਰਜ ਲਗਾਇਆ ਗਿਆ ਹੈ। ਆਪਣਾ ਅਹੁਦਾ ਸੰਭਾਲਣ ਤੋਂ ਬਾਅਦ ਗੱਲਬਾਤ ਕਰਦਿਆਂ ਡਾ. ਅਲੰਕਾਰ ਸਿੰਘ ਨੇ ਕਿਹਾ ਕਿ ਗੁਰਮਤਿ ਸੰਗੀਤ ਵਿਸ਼ੇ ਲਈ ਇਹ ਵਿਭਾਗ ਕੇਵਲ ਪੰਜਾਬ ਪੱਧਰ ’ਤੇ ਸੀਮਿਤ ਨਾ ਰਹਿ ਕੇ ਪੂਰੇ ਭਾਰਤ ਅਤੇ ਵਿਦੇਸ਼ਾਂ ਤੱਕ ਵੀ ਇਸ ਵਿਸ਼ੇ ਦਾ ਪਹਿਲਾਂ ਦੀ ਤਰ੍ਹਾਂ ਪ੍ਰਚਾਰ-ਪ੍ਰਸਾਰ ਨਿਰੰਤਰ ਜਾਰੀ ਰੱਖੇਗਾ। ਡਾ. ਅਲੰਕਾਰ ਸਿੰਘ ਨੇ ਕਿਹਾ ਕਿ ਗੁਰਮਤਿ ਸੰਗੀਤ ਵਿਭਾਗ, ਗੁਰਮਤਿ ਸੰਗੀਤ ਚੇਅਰ ਦੇ ਬਾਨੀ ਮੁਖੀ ਪ੍ਰੋਫ਼ੈਸਰ ਡਾ. ਗੁਰਨਾਮ ਸਿੰਘ ਦੀ ਅਣਥੱਕ ਮਿਹਨਤ ਸਦਕਾ ਗੁਰਮਤਿ ਗਿਆਨ ਆਨਲਾਈਨ ਸਟੱਡੀ ਸੈਂਟਰ ਦੀ ਸਥਾਪਨਾ ਕੀਤੀ ਗਈ। ਜਿਸ ਤਹਿਤ ਪੰਜਾਬੀ ਯੂਨੀਵਰਸਿਟੀ ਪਟਿਆਲਾ ਨਾਲ ਅੰਤਰਰਾਸ਼ਟਰੀ ਪੱਧਰ ਤੋਂ ਵਿਦਿਆਰਥੀ ਜੁੜੇ ਹਨ। ਉਨ੍ਹਾਂ ਕਿਹਾ ਕਿ ਸੈਂਟਰ ਵਲੋਂ ਗੁਰਮਤਿ ਸੰਗੀਤ ਵਿਸ਼ੇ ਦੇ ਅਧੀਨ ਗਾਇਨ, ਤੰਤੀ ਸਾਜ਼ ਵਾਦਨ ਅਤੇ ਤਬਲਾ ਵਾਦਨ ਦੇ ਪ੍ਰਚਾਰ-ਪ੍ਰਸਾਰ ਹਿਤ ਵੱਖ-ਵੱਖ ਤਿਮਾਹੀ, ਛਿਮਾਹੀ ਅਤੇ ਸਾਲਾਨਾ ਕੋਰਸ ਜਲਦੀ ਹੀ ਸ਼ੁਰੂ ਕੀਤੇ ਜਾਣਗੇ।