29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਸੁਖਬੀਰ ਸਿੰਘ ਬਾਦਲ ਅੱਜ ਘਨੌਰ ਵਿਖੇ ਪੰਜਾਬ ਬਚਾਓ ਰੈਲੀ ਨੂੰ ਸੰਬੋਧਨ ਕਰਨਗੇ, ਝਿੰਜਰ ਵਲੋਂ ਅੰਤਿਮ ਪ੍ਰਬੰਧਾਂ ਦਾ ਜਾਇਜ਼ਾ

ਘਨੌਰ, 29 ਅਗਸਤ (ਸਰਦਾਰਾ ਸਿੰਘ ਲਾਛੜੂ)-ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਤੇ ਘਨੌਰ ਹਲਕਾ ਇੰਚਾਰਜ ਸਰਬਜੀਤ ਸਿੰਘ ਝਿੰਜਰ ਨੇ ਘਨੌਰ ਦਾਣਾ ਮੰਡੀ ਵਿਖੇ ਐਤਵਾਰ ਨੂੰ ਹੋਣ ਵਾਲੀ ਪੰਜਾਬ ਬਚਾਓ ਰੈਲੀ ਲਈ ਕੀਤੇ ਗਏ ਪ੍ਰਬੰਧਾਂ ਦਾ ਬਰੀਕੀ ਨਾਲ ਜਾਇਜ਼ਾ ਲਿਆ, ਖੁਦ ਸਥਾਨ ਦਾ ਨਿਰੀਖਣ ਕਰਦਿਆਂ ਵੱਡੇ ਇਕੱਠ ਤੋਂ ਪਹਿਲਾਂ ਸਮੁੱਚੇ ਪ੍ਰਬੰਧਾਂ ਦੀ ਨਿਗਰਾਨੀ ਕੀਤੀ। ਰੈਲੀ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੋਂ ਇਲਾਵਾ ਪਾਰਟੀ ਦੇ ਹੋਰ ਸੀਨੀਅਰ ਆਗੂ ਵੀ ਸੰਬੋਧਨ ਕਰਨਗੇ।

Ad Position 21
No active advertisement
ਅਜੀਤ ਡੈਸਕ 30-08-2026
ਘਨੌਰ, 29 ਅਗਸਤ (ਸਰਦਾਰਾ ਸਿੰਘ ਲਾਛੜੂ)-ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਤੇ ਘਨੌਰ ਹਲਕਾ ਇੰਚਾਰਜ ਸਰਬਜੀਤ ਸਿੰਘ ਝਿੰਜਰ ਨੇ ਘਨੌਰ ਦਾਣਾ ਮੰਡੀ ਵਿਖੇ ਐਤਵਾਰ ਨੂੰ ਹੋਣ ਵਾਲੀ ਪੰਜਾਬ ਬਚਾਓ ਰੈਲੀ ਲਈ ਕੀਤੇ ਗਏ ਪ੍ਰਬੰਧਾਂ ਦਾ ਬਰੀਕੀ ਨਾਲ ਜਾਇਜ਼ਾ ਲਿਆ, ਖੁਦ ਸਥਾਨ ਦਾ ਨਿਰੀਖਣ ਕਰਦਿਆਂ ਵੱਡੇ ਇਕੱਠ ਤੋਂ ਪਹਿਲਾਂ ਸਮੁੱਚੇ ਪ੍ਰਬੰਧਾਂ ਦੀ ਨਿਗਰਾਨੀ ਕੀਤੀ। ਰੈਲੀ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੋਂ ਇਲਾਵਾ ਪਾਰਟੀ ਦੇ ਹੋਰ ਸੀਨੀਅਰ ਆਗੂ ਵੀ ਸੰਬੋਧਨ ਕਰਨਗੇ। ਝਿੰਜਰ ਨੇ ਸੀਨੀਅਰ ਪਾਰਟੀ ਲੀਡਰਸ਼ਿਪ, ਯੂਥ ਅਕਾਲੀ ਦਲ ਦੇ ਅਹੁਦੇਦਾਰਾਂ ਤੇ ਜ਼ਮੀਨੀ ਪੱਧਰ ਦੇ ਵਰਕਰਾਂ ਨਾਲ ਲਗਾਤਾਰ ਅਹਿਮ ਮੀਟਿੰਗਾਂ ਕਰਦਿਆਂ ਰੈਲੀ ਦੀ ਸਮੁੱਚੀ ਰੂਪ-ਰੇਖਾ ਨੂੰ ਅੰਤਿਮ ਰੂਪ ਦਿੱਤਾ। ਇਨ੍ਹਾਂ ਵਿਚਾਰ-ਵਟਾਂਦਰਿਆਂ ਦੌਰਾਨ ਵਰਕਰਾਂ ਨੂੰ ਵੱਖ-ਵੱਖ ਮੋਰਚਿਆਂ ’ਤੇ ਖਾਸ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ, ਜਿਨ੍ਹਾਂ ਵਿਚ ਸਟੇਜ ਪ੍ਰਬੰਧ, ਭੀੜ ਪ੍ਰਬੰਧਨ, ਆਵਾਜਾਈ ਦੇ ਪ੍ਰਬੰਧ ਤੇ ਸੁਰੱਖਿਆ ਤਾਲਮੇਲ ਸ਼ਾਮਿਲ ਹਨ। ਘਨੌਰ ਹਲਕਾ ਇੰਚਾਰਜ ਨੇ ਸਥਾਨਕ ਵਸਨੀਕਾਂ ਅਤੇ ਪਾਰਟੀ ਸਮਰਥਕਾਂ ਨਾਲ ਵੀ ਵਿਆਪਕ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਵੱਡੀ ਗਿਣਤੀ ਵਿਚ ਸ਼ਾਮਿਲ ਹੋ ਕੇ ਰੈਲੀ ਨੂੰ ਸਫ਼ਲ ਬਣਾਉਣ ਦੀ ਅਪੀਲ ਕੀਤੀ। ਪਾਰਟੀ ਅਧਿਕਾਰੀਆਂ ਨੇ ਦੱਸਿਆ ਕਿ ਘਨੌਰ ਹਲਕੇ ਤੇ ਨਾਲ ਲੱਗਦੇ ਇਲਾਕਿਆਂ ਤੋਂ ਅਕਾਲੀ ਦਲ ਦੇ ਵਰਕਰਾਂ ਨੂੰ ਲਾਮਬੰਦ ਕੀਤਾ ਗਿਆ ਹੈ, ਜੋ ਦਾਣਾ ਮੰਡੀ ਗਰਾਊਂਡ ਵਿਖੇ ਵੱਧ ਤੋਂ ਵੱਧ ਹਾਜ਼ਰੀ ਯਕੀਨੀ ਬਣਾਉਣ ਲਈ ਘਰ-ਘਰ ਜਾ ਰਹੇ ਹਨ।
Ad Position 22
No active advertisement
ਪਿਛਲੀ ਖ਼ਬਰ ਖੇਡਾਂ ਨੌਜਵਾਨਾਂ ’ਚ ਅਨੁਸ਼ਾਸਨ ਤੇ ਸਮਰਪਣ ਦੀ ਭਾਵਨਾ ਪੈਦਾ ਕਰਦੀਆਂ-ਗੁਰਲਾਲ ਘਨੌਰ ਅਗਲੀ ਖ਼ਬਰ ਡਾ. ਅਲੰਕਾਰ ਸਿੰਘ ਨੇ ਗੁਰਮਤਿ ਗਿਆਨ ਆਨਲਾਈਨ ਸਟੱਡੀ ਸੈਂਟਰ ਦੇ ਇੰਚਾਰਜ ਵਜੋਂ ਅਹੁਦਾ ਸੰਭਾਲਿਆ
Ad Position 24