31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਪੰਜਾਬ ਅੰਦਰ ਭਾਜਪਾ 2027 ’ਚ ਵੱਡੀ ਜਿੱਤ ਦਰਜ ਕਰੇਗੀ-ਬਿੱਟੂ, ਯਾਦੂ

ਨਾਭਾ, 30 ਅਗਸਤ (ਜਗਨਾਰ ਸਿੰਘ ਦੁਲੱਦੀ)-ਪੰਜਾਬ ’ਚ ਭਾਜਪਾ ਨੂੰ ਮਜ਼ਬੂਤ ਕਰਨ ਲਈ ਕੇਂਦਰੀ ਹਾਈਕਮਾਨ ਵਲੋਂ ਯਤਨ ਕੀਤੇ ਜਾ ਰਹੇ ਹਨ, ਜਿਸ ਕਰਕੇ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਜਪਾ ਦੀ ਕੌਮੀ ਲੀਡਰਸ਼ਿਪ ਪੰਜਾਬ ਵੱਲ ਵਿਸ਼ੇਸ਼ ਧਿਆਨ ਦੇ ਰਹੀ ਹੈ। ਪੰਜਾਬ ਤੋਂ ਮਨਪ੍ਰੀਤ ਸਿੰਘ ਬਾਦਲ ਤੇ ਤਰੁਣ ਚੁੱਘ ਨੂੰ ਕੌਮੀ ਪੱਧਰ ’ਤੇ ਅਹਿਮ ਜ਼ਿੰਮੇਵਾਰੀਆਂ ਮਿਲਣ ਨਾਲ ਸੂਬੇ ’ਚ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੀ ਹੈ।

Ad Position 21
No active advertisement
ਭਾਜਪਾ ਆਗੂ ਬਰਿੰਦਰ ਬਿੱਟੂ, ਕੌਂਸਲਰ ਯਾਦਵਿੰਦਰ ਸਿੰਘ ਯਾਦੂ 31-08-2026
ਨਾਭਾ, 30 ਅਗਸਤ (ਜਗਨਾਰ ਸਿੰਘ ਦੁਲੱਦੀ)-ਪੰਜਾਬ ’ਚ ਭਾਜਪਾ ਨੂੰ ਮਜ਼ਬੂਤ ਕਰਨ ਲਈ ਕੇਂਦਰੀ ਹਾਈਕਮਾਨ ਵਲੋਂ ਯਤਨ ਕੀਤੇ ਜਾ ਰਹੇ ਹਨ, ਜਿਸ ਕਰਕੇ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਜਪਾ ਦੀ ਕੌਮੀ ਲੀਡਰਸ਼ਿਪ ਪੰਜਾਬ ਵੱਲ ਵਿਸ਼ੇਸ਼ ਧਿਆਨ ਦੇ ਰਹੀ ਹੈ। ਪੰਜਾਬ ਤੋਂ ਮਨਪ੍ਰੀਤ ਸਿੰਘ ਬਾਦਲ ਤੇ ਤਰੁਣ ਚੁੱਘ ਨੂੰ ਕੌਮੀ ਪੱਧਰ ’ਤੇ ਅਹਿਮ ਜ਼ਿੰਮੇਵਾਰੀਆਂ ਮਿਲਣ ਨਾਲ ਸੂਬੇ ’ਚ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੀ ਹੈ। ਇਹ ਪ੍ਰਗਟਾਵਾ ਬਰਿੰਦਰ ਬਿੱਟੂ ਤੇ ਕੌਂਸਲਰ ਯਾਦਵਿੰਦਰ ਸਿੰਘ ਯਾਦੂ ਨੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਭਾਜਪਾ ਦੀ ਵਾਗਡੋਰ ਤਜ਼ਰਬੇਕਾਰ ਮਿਹਨਤੀ ਆਗੂ ਕੇਵਲ ਸਿੰਘ ਢਿੱਲੋਂ ਤੇ ਡਾ. ਸਤੀਸ਼ ਪੂਨੀਆ ਅਤੇ ਸੰਗਠਨ ਇੰਚਾਰਜ ਮੰਤਰੀ ਸ੍ਰੀਨਿਵਾਸਲੂ ਨੂੰ ਸੌਂਪਣਾ ਕੇਂਦਰੀ ਹਾਈਕਮਾਨ ਦਾ ਅਹਿਮ ਫੈਸਲਾ ਹੈ। ਦੋਵੇਂ ਨੌਜਵਾਨ ਆਗੂਆਂ ਨੇ ਦਾਅਵਾ ਕੀਤਾ ਕਿ ਇਨ੍ਹਾਂ ਆਗੂਆਂ ਦੀ ਅਗਵਾਈ ਹੇਠ ਪਾਰਟੀ ਸੰਗਠਨ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਹੋ ਕੇ 2027 ਦੀਆਂ ਚੋਣਾਂ ’ਚ ਵੱਡੀ ਜਿੱਤ ਹਾਸਿਲ ਕਰੇਗਾ। ਬਿੱਟੂ ਤੇ ਯਾਦੂ ਨੇ ਕਿਹਾ ਕਿ ਪੰਜਾਬ ਨੂੰ ਮੁੜ ਖੁਸ਼ਹਾਲ ਤੇ ਰੰਗਲਾ ਪੰਜਾਬ ਬਣਾਉਣ ਲਈ ਭਾਜਪਾ ਹੀ ਇਕ ਮਜ਼ਬੂਤ ਵਿਕਲਪ ਹੈ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪੱਧਰੀ ਮੁਕਾਬਲਿਆਂ ’ਚ ਬਾਬਾ ਫਰੀਦ ਸਕੂਲ ਤਰਖੇੜੀ ਦਾ ਸ਼ਾਨਦਾਰ ਪ੍ਰਦਰਸ਼ਨ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਅਕਾ... ਅਗਲੀ ਖ਼ਬਰ ਸੰਤ ਬਾਬਾ ਈਸ਼ਰ ਸਿੰਘ ਨਾਨਕਸਰ ਵਾਲਿਆਂ ਦੀ ਬਰਸੀ ਸੰਬੰਧੀ ਸ੍ਰੀ ਅਖੰਡ ਪਾਠਾਂ ਦੀਆਂ ਲੜੀਆਂ ਆਰੰਭ
Ad Position 24