ਜ਼ਿਲ੍ਹਾ ਪੱਧਰੀ ਮੁਕਾਬਲਿਆਂ ’ਚ ਬਾਬਾ ਫਰੀਦ ਸਕੂਲ ਤਰਖੇੜੀ ਦਾ ਸ਼ਾਨਦਾਰ ਪ੍ਰਦਰਸ਼ਨ
ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵੱਡੀ ਲੀਡ ਨਾਲ ਜਿੱਤੇਗਾ-ਪ੍ਰੋ. ਸੁਪਨਪ੍ਰੀਤ ਸਿੰਘ ਜੋਗੀਪੁਰ
ਸਨੌਰ, 30 ਅਗਸਤ (ਸੋਖਲ)-’ਅਕਾਲੀ ਦਲ ਵਾਰਿਸ ਪੰਜਾਬ ਦੇ’ ਹਲਕਾ ਸਨੌਰ ਤੋਂ ਟਕਸਾਲੀ ਆਗੂ ਪ੍ਰੋ. ਸੁਪਨਪ੍ਰੀਤ ਸਿੰਘ ਜੋਗੀਪੁਰ ਨੇ ਗੱਲਬਾਤ ਕਰਦਿਆਂ ਦਾਅਵਾ ਕੀਤਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਦੀ ਸਿਆਸਤ ’ਚ ਵੱਡਾ ਬਦਲਾਅ ਵੇਖਣ ਨੂੰ ਮਿਲੇਗਾ ਅਤੇ ‘ਅਕਾਲੀ ਦਲ ਵਾਰਿਸ ਪੰਜਾਬ’ ਵੱਡੀ ਲੀਡ ਨਾਲ ਜਿੱਤ ਦਰਜ ਕਰੇਗਾ।
ਸਨੌਰ, 30 ਅਗਸਤ (ਸੋਖਲ)-’ਅਕਾਲੀ ਦਲ ਵਾਰਿਸ ਪੰਜਾਬ ਦੇ’ ਹਲਕਾ ਸਨੌਰ ਤੋਂ ਟਕਸਾਲੀ ਆਗੂ ਪ੍ਰੋ. ਸੁਪਨਪ੍ਰੀਤ ਸਿੰਘ ਜੋਗੀਪੁਰ ਨੇ ਗੱਲਬਾਤ ਕਰਦਿਆਂ ਦਾਅਵਾ ਕੀਤਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਦੀ ਸਿਆਸਤ ’ਚ ਵੱਡਾ ਬਦਲਾਅ ਵੇਖਣ ਨੂੰ ਮਿਲੇਗਾ ਅਤੇ ‘ਅਕਾਲੀ ਦਲ ਵਾਰਿਸ ਪੰਜਾਬ’ ਵੱਡੀ ਲੀਡ ਨਾਲ ਜਿੱਤ ਦਰਜ ਕਰੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਮੌਜੂਦਾ ਸਿਆਸੀ ਹਾਲਾਤ ਨੂੰ ਬਰੀਕੀ ਨਾਲ ਦੇਖ ਰਹੇ ਹਨ ਅਤੇ ਹੁਣ ਉਹ ਅਜਿਹੀ ਸਰਕਾਰ ਚਾਹੁੰਦੇ ਹਨ ਜੋ ਸੂਬੇ ਦੇ ਹਿਤਾਂ ਨੂੰ ਪਹਿਲ ਦੇਵੇ। ਸੁਪਨਪ੍ਰੀਤ ਸਿੰਘ ਜੋਗੀਪੁਰ ਨੇ ਕਿਹਾ ਕਿ ‘ਅਕਾਲੀ ਦਲ ਵਾਰਿਸ ਪੰਜਾਬ’ ਵਲੋਂ ਪੰਜਾਬ ਦੇ ਹੱਕਾਂ, ਨੌਜਵਾਨਾਂ ਦੇ ਰੁਜ਼ਗਾਰ, ਕਿਸਾਨਾਂ ਦੀਆਂ ਸਮੱਸਿਆਵਾਂ ਅਤੇ ਸੂਬੇ ਦੇ ਵਿਕਾਸ ਨਾਲ ਜੁੜੇ ਮੁੱਦਿਆਂ ਨੂੰ ਮਜ਼ਬੂਤੀ ਨਾਲ ਉਠਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੀਆਂ ਨੀਤੀਆਂ ਨੂੰ ਲੈ ਕੇ ਲੋਕਾਂ ਵਿਚ ਲਗਾਤਾਰ ਭਰੋਸਾ ਵਧ ਰਿਹਾ ਹੈ। ਉਨ੍ਹਾਂ ਵਰਕਰਾਂ ਨੂੰ ਇਕਜੁੱਟ ਹੋ ਕੇ ਲੋਕਾਂ ਤੱਕ ਪਹੁੰਚ ਕਰਨ ਤੇ ਪਾਰਟੀ ਦੀਆਂ ਨੀਤੀਆਂ ਬਾਰੇ ਜਾਗਰੂਕ ਕਰਨ ਦੀ ਅਪੀਲ ਵੀ ਕੀਤੀ।