31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਸਰਕਾਰ ਨੂੰ ਚੋਣਾਂ ’ਚ ਭੁਗਤਣਾ ਪਵੇਗਾ ਖ਼ਮਿਆਜ਼ਾ-ਡਾ. ਤੇਜਿੰਦਰ ਪਾਲ ਸਿੰਘ

ਦੇਵੀਗੜ੍ਹ, 30 ਅਗਸਤ (ਰਾਜਿੰਦਰ ਸਿੰਘ ਮੌਜੀ)-ਪੰਜਾਬੀ ਯੂਨੀਵਰਸਿਟੀ ਨਾਲ ਸੰਬੰਧਿਤ ਯੂਨੀਵਰਸਿਟੀ ਕਾਲਜ ਮੀਰਾਂਪੁਰ ਵਿਖੇ ਸੇਵਾ ਨਿਭਾਅ ਰਹੇ ਅਸਿਸਟੈਂਟ ਪ੍ਰੋਫ਼ੈਸਰ ਡਾ. ਤੇਜਿੰਦਰ ਪਾਲ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਸਰਕਾਰ ਤੇ ਯੂਨੀਵਰਸਿਟੀ ਪ੍ਰਸ਼ਾਸਨ ਵਿਰੁੱਧ ਤਿੱਖੇ ਰੋਹ ਦਾ ਪ੍ਰਗਟਾਵਾ ਕੀਤਾ ਹੈ।

Ad Position 21
No active advertisement
ਅਜੀਤ ਡੈਸਕ 31-08-2026
ਦੇਵੀਗੜ੍ਹ, 30 ਅਗਸਤ (ਰਾਜਿੰਦਰ ਸਿੰਘ ਮੌਜੀ)-ਪੰਜਾਬੀ ਯੂਨੀਵਰਸਿਟੀ ਨਾਲ ਸੰਬੰਧਿਤ ਯੂਨੀਵਰਸਿਟੀ ਕਾਲਜ ਮੀਰਾਂਪੁਰ ਵਿਖੇ ਸੇਵਾ ਨਿਭਾਅ ਰਹੇ ਅਸਿਸਟੈਂਟ ਪ੍ਰੋਫ਼ੈਸਰ ਡਾ. ਤੇਜਿੰਦਰ ਪਾਲ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਸਰਕਾਰ ਤੇ ਯੂਨੀਵਰਸਿਟੀ ਪ੍ਰਸ਼ਾਸਨ ਵਿਰੁੱਧ ਤਿੱਖੇ ਰੋਹ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਕੰਟਰੈਕਟ ਅਧਿਆਪਕਾਂ ਦੀ ਲਗਾਤਾਰ ਹੋ ਰਹੀ ਅਣਦੇਖੀ ਦਾ ਖ਼ਮਿਆਜ਼ਾ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਉਣ ਵਾਲੀਆਂ ਚੋਣਾਂ ਵਿਚ ਭੁਗਤਣਾ ਪਵੇਗਾ। ਡਾ. ਸਿੰਘ ਨੇ ਕਿਹਾ ਕਿ ਕਾਲਜ ਦੇ ਕੰਟਰੈਕਟ ਅਧਿਆਪਕਾਂ ਨੂੰ ਧਰਨੇ ’ਤੇ ਬੈਠਿਆਂ 12 ਦਿਨ ਬੀਤ ਚੁੱਕੇ ਹਨ, ਪਰ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦਾ ਪ੍ਰਸਾਸ਼ਨ ਕੁੰਭਕਰਨੀ ਨੀਂਦ ਸੁੱਤੇ ਹੋਇਆ ਹੈ ਤੇ ਪ੍ਰਸ਼ਾਸਨ ਵਲੋਂ ਮਸਲਾ ਹੱਲ ਕਰਨ ਲਈ ਕੋਈ ਪਹਿਲਕਦਮੀ ਨਹੀਂ ਕੀਤੀ ਗਈ। ਆਪਣਾ ਦਰਦ ਬਿਆਨ ਕਰਦਿਆਂ ਉਨ੍ਹਾਂ ਕਿਹਾ ਕਿ ਅਸੀਂ ਆਪਣੀ ਜ਼ਿੰਦਗੀ ਦੇ ਸੁਨਹਿਰੀ 15 ਸਾਲ ਕਾਲਜਾਂ ਨੂੰ ਦੇ ਕੇ ਇਨ੍ਹਾਂ ਨੂੰ ਨਾ ਕੇਵਲ ਖੜ੍ਹਾ ਕੀਤਾ, ਸਗੋਂ ਤਨਦੇਹੀ ਨਾਲ ਸਿੰਜਿਆ ਤੇ ਪਾਲਿਆ ਵੀ ਹੈ। ਇਸ ਦੇ ਬਦਲੇ ਸਾਨੂੰ ਨਿਗੂਣੀ ਤਨਖ਼ਾਹ ਤੇ ਸਿਰਫ਼ ਨਮੋਸ਼ੀ ਹੀ ਮਿਲੀ ਹੈ। ਅੱਜ ਅਸੀਂ ਅਜਿਹੇ ਦੋਹੇਂ ਪਾਸੇ ਫਸ ਚੁੱਕੇ ਹਾਂ ਕਿ ਨੌਕਰੀ ਕਰਨ ਦੀ ਉਮਰ ਵੀ ਗਵਾ ਬੈਠੇ ਹਾਂ। ਉਨ੍ਹਾਂ ਦੱਸਿਆ ਕਿ ਕੰਟਰੈਕਟ ਅਧਿਆਪਕਾਂ ਨੇ ਇਸ ਸੰਬੰਧੀ ਹਾਈ ਕੋਰਟ ਵਿਚੋਂ ਕੇਸ ਵੀ ਜਿੱਤ ਲਿਆ ਹੈ, ਪਰ ਯੂਨੀਵਰਸਿਟੀ ਅਦਾਲਤ ਦਾ ਫ਼ੈਸਲਾ ਵੀ ਲਾਗੂ ਨਹੀਂ ਕਰ ਰਹੀ, ਜਿਸ ਕਾਰਨ ਦੇਸ਼ ਦੇ ਕਾਨੂੰਨ ਤੋਂ ਵੀ ਭਰੋਸਾ ਉੱਠਣ ਲੱਗਾ ਹੈ। ਡਾ. ਤੇਜਿੰਦਰ ਪਾਲ ਸਿੰਘ ਨੇ ਅਖੀਰ ਵਿਚ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੇ ਹੱਕਾਂ ਦੀ ਬਹਾਲੀ ਨਾ ਕੀਤੀ ਗਈ, ਤਾਂ ਸਮੂਹ ਕੰਟਰੈਕਟ ਅਧਿਆਪਕ ਆਪਣੇ ਹੱਕ ਲੈਣ ਲਈ ਕਿਸੇ ਵੀ ਹੱਦ ਤੱਕ ਜਾਣ ਤੋਂ ਪਿੱਛੇ ਨਹੀਂ ਹਟਣਗੇ।
Ad Position 22
No active advertisement
ਪਿਛਲੀ ਖ਼ਬਰ ਪਟਿਆਲਾ ਨੂੰ ਸਾਫ਼ ਤੇ ਸੁੰਦਰ ਬਣਾਉਣਾ ਸਾਡੀ ਸਭ ਦੀ ਸਾਂਝੀ ਜ਼ਿੰਮੇਵਾਰੀ-ਮੇਅਰ ਕੁੰਦਨ ਗੋਗੀਆ ਅਗਲੀ ਖ਼ਬਰ ਧਰਮ ਦੀ ਆੜ ’ਚ ਗਰੀਬਾਂ ਦੀਆਂ ਵੋਟਾਂ ਲੁੱਟਣ ਦੀ ਕੋਸ਼ਿਸ਼ ਕਦੇ ਕਾਮਯਾਬ ਨਹੀਂ ਹੋਣ ਦਿਆਂਗੇ-ਜਗਸੀਰ ਸਿੰਘ ਕਪੂਰੀ
Ad Position 24