31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਸਾਫ਼-ਸੁਥਰਾ ਸਨੌਰ ਬਣਾਉਣ ਲਈ ਹਲਕਾ ਇੰਚਾਰਜ ਹਡਾਣਾ ਵਲੋਂ ਸਫ਼ਾਈ ਮੁਹਿੰਮ

ਸਨੌਰ, 30 ਅਗਸਤ (ਸੋਖਲ)-ਪੰਜਾਬ ਸਰਕਾਰ ਵਲੋਂ ਸੂਬੇ ਭਰ ਵਿਚ ਸ਼ੁਰੂ ਕੀਤੇ ‘ਮਿਸ਼ਨ ਕਲੀਨ ਪੰਜਾਬ’ ਤਹਿਤ ਆਮ ਆਦਮੀ ਪਾਰਟੀ ਦੇ ਹਲਕਾ ਸਨੌਰ ਇੰਚਾਰਜ ਰਣਜੋਧ ਸਿੰਘ ਹਡਾਣਾ ਵਲੋਂ ਨਗਰ ਕੌਂਸਲ ਦੇ ਅਧਿਕਾਰੀਆਂ, ਕੌਂਸਲਰਾਂ, ਸਫ਼ਾਈ ਕਰਮਚਾਰੀਆਂ ਤੇ ਵਲੰਟੀਅਰਾਂ ਨਾਲ ਮਿਲ ਕੇ ਬੱਸ ਸਟੈਂਡ ਸਨੌਰ ਸਮੇਤ ਸ਼ਹਿਰ ’ਚ ਵਿਸ਼ੇਸ਼ ਸਫ਼ਾਈ ਅਭਿਆਨ ਚਲਾਇਆ। ਇਸ ਮੌਕੇ ਉਨ੍ਹਾਂ ਖ਼ੁਦ ਸਫ਼ਾਈ ਮੁਹਿੰਮ ਵਿਚ ਹਿੱਸਾ ਲੈ ਕੇ ਲੋਕਾਂ ਨੂੰ ਆਪਣੇ ਆਲੇ-ਦੁਆਲੇ ਨੂੰ ਸਾਫ਼-ਸੁਥਰਾ ਅਤੇ ਸੁੰਦਰ ਰੱਖਣ ਲਈ ਪ੍ਰੇਰਿਤ ਕੀਤਾ।

Ad Position 21
No active advertisement
ਅਜੀਤ ਡੈਸਕ 31-08-2026
ਸਨੌਰ, 30 ਅਗਸਤ (ਸੋਖਲ)-ਪੰਜਾਬ ਸਰਕਾਰ ਵਲੋਂ ਸੂਬੇ ਭਰ ਵਿਚ ਸ਼ੁਰੂ ਕੀਤੇ ‘ਮਿਸ਼ਨ ਕਲੀਨ ਪੰਜਾਬ’ ਤਹਿਤ ਆਮ ਆਦਮੀ ਪਾਰਟੀ ਦੇ ਹਲਕਾ ਸਨੌਰ ਇੰਚਾਰਜ ਰਣਜੋਧ ਸਿੰਘ ਹਡਾਣਾ ਵਲੋਂ ਨਗਰ ਕੌਂਸਲ ਦੇ ਅਧਿਕਾਰੀਆਂ, ਕੌਂਸਲਰਾਂ, ਸਫ਼ਾਈ ਕਰਮਚਾਰੀਆਂ ਤੇ ਵਲੰਟੀਅਰਾਂ ਨਾਲ ਮਿਲ ਕੇ ਬੱਸ ਸਟੈਂਡ ਸਨੌਰ ਸਮੇਤ ਸ਼ਹਿਰ ’ਚ ਵਿਸ਼ੇਸ਼ ਸਫ਼ਾਈ ਅਭਿਆਨ ਚਲਾਇਆ। ਇਸ ਮੌਕੇ ਉਨ੍ਹਾਂ ਖ਼ੁਦ ਸਫ਼ਾਈ ਮੁਹਿੰਮ ਵਿਚ ਹਿੱਸਾ ਲੈ ਕੇ ਲੋਕਾਂ ਨੂੰ ਆਪਣੇ ਆਲੇ-ਦੁਆਲੇ ਨੂੰ ਸਾਫ਼-ਸੁਥਰਾ ਅਤੇ ਸੁੰਦਰ ਰੱਖਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਲਖਵੀਰ ਸਿੰਘ ਕਾਰਜਸਾਧਕ ਅਫਸਰ, ਯੁਵਰਾਜ ਸਿੰਘ ਸੀਨੀਅਰ ਮੀਤ ਪ੍ਰਧਾਨ, ਬਲਜੀਤ ਸਿੰਘ ਕੌਂਸਲਰ, ਵਿਕਾਸ ਅਟਵਾਲ ਕੌਂਸਲਰ, ਮਨਮੀਤ ਸਿੰਘ ਮੁੰਨਾ ‘ਆਪ’ ਆਗੂ, ਬੱਬੂ ‘ਆਪ’ ਆਗੂ, ਨੰਦ ਲਾਲ ਪ੍ਰਧਾਨ ਸਫ਼ਾਈ ਸੇਵਕ ਯੂਨੀਅਨ, ਹੋਰ ਸੀਨੀਅਰ ‘ਆਪ’ ਆਗੂ, ਸਫ਼ਾਈ ਸੇਵਕ ਤੇ ਸ਼ਹਿਰ ਵਾਸੀ ਵੱਡੀ ਗਿਣਤੀ ਵਿਚ ਹਾਜ਼ਰ ਸਨ। ਗੱਲਬਾਤ ਕਰਦਿਆਂ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ਕਿਹਾ, “ਮਾਨ ਸਰਕਾਰ ਵਲੋਂ ਚਲਾਇਆ ਜਾ ਰਿਹਾ ‘ਮਿਸ਼ਨ ਕਲੀਨ ਪੰਜਾਬ’ ਇਕ ਨਰੋਏ, ਤੰਦਰੁਸਤ ਤੇ ਪ੍ਰਦੂਸ਼ਣ-ਮੁਕਤ ਪੰਜਾਬ ਦੀ ਸਿਰਜਣਾ ਵੱਲ ਇਤਿਹਾਸਕ ਕਦਮ ਹੈ। ਸ਼ਹਿਰਾਂ ਤੇ ਪਿੰਡਾਂ ਨੂੰ ਸਾਫ਼-ਸੁਥਰਾ ਬਣਾਉਣਾ ਸਿਰਫ਼ ਸਰਕਾਰ ਜਾਂ ਪ੍ਰਸ਼ਾਸਨ ਦਾ ਹੀ ਕੰਮ ਨਹੀਂ, ਸਗੋਂ ਇਹ ਹਰ ਨਾਗਰਿਕ ਦਾ ਨੈਤਿਕ ਫ਼ਰਜ਼ ਤੇ ਸਾਂਝੀ ਜ਼ਿੰਮੇਵਾਰੀ ਹੈ। ਰਣਜੋਧ ਸਿੰਘ ਹਡਾਣਾ ਨੇ ਦੱਸਿਆ ਕਿ ਇਸ 10 ਦਿਨਾਂ ਵਿਸ਼ੇਸ਼ ਅਭਿਆਨ ਦੌਰਾਨ ਸ਼ਹਿਰ ਦੇ ਮੁੱਖ ਰਸਤਿਆਂ, ਵਾਰਡਾਂ, ਕੂੜੇ ਵਾਲੀਆਂ ਥਾਵਾਂ ਤੇ ਜਨਤਕ ਥਾਵਾਂ ਦੀ ਗੰਭੀਰਤਾ ਨਾਲ ਸਫ਼ਾਈ ਕੀਤੀ ਜਾ ਰਹੀ ਹੈ। ਉਨ੍ਹਾਂ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਤੇ ਦੁਕਾਨਾਂ ਦਾ ਗਿੱਲਾ ਅਤੇ ਸੁੱਕਾ ਕੂੜਾ ਵੱਖਰਾ ਕਰਕੇ ਹੀ ਸਫ਼ਾਈ ਸੇਵਕਾਂ ਨੂੰ ਦੇਣ ਅਤੇ ਖੁੱਲ੍ਹੇ ਵਿਚ ਕੂੜਾ ਸੁੱਟਣ ਤੋਂ ਗੁਰੇਜ਼ ਕਰਨ। ਉਨ੍ਹਾਂ ਨਗਰ ਕੌਂਸਲ ਦੇ ਅਧਿਕਾਰੀਆਂ ਤੇ ਸਮਰਪਿਤ ਸਫ਼ਾਈ ਕਰਮਚਾਰੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਹਲਕਾ ਸਨੌਰ ਦੇ ਸ਼ਹਿਰੀ ਤੇ ਪੇਂਡੂ ਖੇਤਰਾਂ ਨੂੰ ਸਫ਼ਾਈ ਪੱਖੋਂ ਮੋਹਰੀ ਬਣਾਉਣ ਲਈ ਲਗਾਤਾਰ ਠੋਸ ਯਤਨ ਜਾਰੀ ਰਹਿਣਗੇ।
Ad Position 22
No active advertisement
ਪਿਛਲੀ ਖ਼ਬਰ ਮੀਰੀ ਪੀਰੀ ਖ਼ਾਲਸਾ ਮਾਰਚ ਦਾ ਪਾਤੜਾਂ ਪਹੁੰਚਣ ’ਤੇ ਯੂਥ ਅਕਾਲੀ ਆਗੂ ਦਵਿੰਦਰ ਸਿੰਘ ਸਿੱਧੂ ਦੀ ਅਗਵਾਈ ਹੇਠ ਵਰਕਰਾਂ ਵਲੋਂ... ਅਗਲੀ ਖ਼ਬਰ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਵਲੋਂ ਪਿੰਡਾਂ ’ਚ ਬੈਠਕਾਂ ਦਾ ਸਿਲਸਿਲਾ ਸ਼ੁਰੂ ‘...
Ad Position 24