ਨੈਸ਼ਨਲ ਮੀਟ ’ਚ ਨਾਂਅ ਰੌਸ਼ਨ ਕਰਨ ਲਈ ਖਿਡਾਰੀ ਕਰਨ ਮਿਹਨਤ-ਇੰਦਰਜੀਤ ਸੰਧੂ
ਸਨੌਰ, 30 ਅਗਸਤ (ਸੋਖਲ)-ਜਵਾਹਰ ਨਵੋਦਿਆ ਵਿਦਿਆਲਿਆ ਦੀ ਹੋਣ ਜਾ ਰਹੀ ਨੈਸ਼ਨਲ ਮੀਟ ਦੀਆਂ ਤਿਆਰੀਆਂ ਨੂੰ ਲੈ ਕੇ ਨਵੋਦਿਆ ਵਿਦਿਆਲਿਆ ਸਨੌਰ ਦੇ ਲਾਗਲੇ ਪਿੰਡ ਫਤਿਹਪੁਰ ਰਾਜਪੂਤਾਂ ਵਿਖੇ ਰੀਜ਼ਨਲ ਪੱਧਰ ਦਾ ਕੈਂਪ ਲਗਾਇਆ ਗਿਆ ਹੈ। ਕੈਂਪ ਦੌਰਾਨ ਨੈਸ਼ਨਲ ਮੀਟ ਵਿਚ ਭਾਗ ਲੈਣ ਵਾਲੇ ਖਿਡਾਰੀਆਂ ਵਲੋਂ ਸਖ਼ਤ ਮਿਹਨਤ ਕਰਦਿਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।
ਸਨੌਰ, 30 ਅਗਸਤ (ਸੋਖਲ)-ਜਵਾਹਰ ਨਵੋਦਿਆ ਵਿਦਿਆਲਿਆ ਦੀ ਹੋਣ ਜਾ ਰਹੀ ਨੈਸ਼ਨਲ ਮੀਟ ਦੀਆਂ ਤਿਆਰੀਆਂ ਨੂੰ ਲੈ ਕੇ ਨਵੋਦਿਆ ਵਿਦਿਆਲਿਆ ਸਨੌਰ ਦੇ ਲਾਗਲੇ ਪਿੰਡ ਫਤਿਹਪੁਰ ਰਾਜਪੂਤਾਂ ਵਿਖੇ ਰੀਜ਼ਨਲ ਪੱਧਰ ਦਾ ਕੈਂਪ ਲਗਾਇਆ ਗਿਆ ਹੈ। ਕੈਂਪ ਦੌਰਾਨ ਨੈਸ਼ਨਲ ਮੀਟ ਵਿਚ ਭਾਗ ਲੈਣ ਵਾਲੇ ਖਿਡਾਰੀਆਂ ਵਲੋਂ ਸਖ਼ਤ ਮਿਹਨਤ ਕਰਦਿਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕਰਨ ਲਈ ਜਵਾਹਰ ਨਵੋਦਿਆ ਵਿਦਿਆਲਿਆ ਦੇ ਸਾਬਕਾ ਵਿਦਿਆਰਥੀ ਤੇ ਪੰਜਾਬ ਸਟੇਟ ਕਨਵੇਅਰ ਦੇ ਵਾਈਸ ਚੇਅਰਮੈਨ ਇੰਦਰਜੀਤ ਸਿੰਘ ਸੰਧੂ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਸ ਮੌਕੇ ਪ੍ਰਿੰਸੀਪਲ ਗੁਰਜਿੰਦਰ ਸਿੰਘ ਨਾਲ ਤੇ ਉਨ੍ਹਾਂ ਨੇ ਖਿਡਾਰੀਆਂ ਨਾਲ ਮੁਲਾਕਾਤ ਕਰਦਿਆਂ ਉਨ੍ਹਾਂ ਨਾਲ ਗੱਲਬਾਤ ਕੀਤੀ ਅਤੇ ਖੇਡਾਂ ਨਾਲ ਜੁੜੇ ਆਪਣੇ ਤਜਰਬੇ ਸਾਂਝੇ ਕੀਤੇ। ਉਨ੍ਹਾਂ ਖਿਡਾਰੀਆਂ ਨੂੰ ਪੂਰੀ ਲਗਨ, ਅਨੁਸ਼ਾਸਨ ਤੇ ਮਿਹਨਤ ਨਾਲ ਆਪਣੀ ਤਿਆਰੀ ਕਰਨ ਲਈ ਪ੍ਰੇਰਿਤ ਕੀਤਾ ਅਤੇ ਨੈਸ਼ਨਲ ਪੱਧਰ ’ਤੇ ਵਧੀਆ ਪ੍ਰਦਰਸ਼ਨ ਕਰਕੇ ਵਿਦਿਆਲਿਆ ਤੇ ਪੰਜਾਬ ਦਾ ਨਾਂਅ ਰੌਸ਼ਨ ਕਰਨ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਗੌਰਤਲਬ ਹੈ ਕਿ ਜਵਾਹਰ ਨਵੋਦਿਆ ਵਿਦਿਆਲਿਆ ਦਾ ਰੀਜਨਲ ਪੱਧਰ ਦਾ ਦਫ਼ਤਰ ਚੰਡੀਗੜ੍ਹ ਵਿਖੇ ਸਥਿਤ ਹੈ, ਜੋ ਪੰਜਾਬ, ਹਿਮਾਚਲ ਪ੍ਰਦੇਸ਼ ਤੇ ਜੰਮੂ-ਕਸ਼ਮੀਰ ਦੇ ਨਵੋਦਿਆ ਵਿਦਿਆਲਿਆਂ ਦੀ ਦੇਖ-ਰੇਖ ਕਰਦਾ ਹੈ। ਨਵੋਦਿਆ ਵਿਦਿਆਲਿਆਂ ’ਚ ਖੇਡ ਮੁਕਾਬਲਿਆਂ ਦੀ ਪ੍ਰਕਿਰਿਆ ਤਹਿਤ ਪਹਿਲਾਂ ਕਲੱਸਟਰ ਪੱਧਰ ’ਤੇ ਮੁਕਾਬਲੇ ਕਰਵਾਏ ਜਾਂਦੇ ਹਨ। ਇਸ ਤੋਂ ਬਾਅਦ ਖਿਡਾਰੀ ਰੀਜਨਲ ਪੱਧਰ ਦੇ ਮੁਕਾਬਲਿਆਂ ਵਿਚ ਹਿੱਸਾ ਲੈਂਦੇ ਹਨ ਅਤੇ ਇੱਥੇ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਦੀ ਨੈਸ਼ਨਲ ਮੀਟ ਲਈ ਚੋਣ ਕੀਤੀ ਜਾਂਦੀ ਹੈ। ਇਸੇ ਤਹਿਤ ਫਤਿਹਪੁਰ ਰਾਜਪੂਤਾਂ ਵਿਖੇ ਲੱਗੇ ਕੈਂਪ ਵਿਚ ਚੁਣੇ ਗਏ ਖਿਡਾਰੀ ਨੈਸ਼ਨਲ ਪੱਧਰੀ ਮੁਕਾਬਲਿਆਂ ਲਈ ਆਪਣੀਆਂ ਤਿਆਰੀਆਂ ਨੂੰ ਅੰਤਿਮ ਰੂਪ ਦੇ ਰਹੇ ਹਨ।