ਬੰਦੀ ਸਿੰਘਾਂ ਦੀ ਰਿਹਾਈ ਤੇ ਚੜ੍ਹਦੀ ਕਲਾ ਲਈ ਆਕੜ ਕਾਲਜ ਵਿਖੇ ਕੀਤੀ ਅਰਦਾਸ
ਰਾਜਪੁਰਾ, 30 ਅਗਸਤ (ਜੀ. ਪੀ.
ਰਾਜਪੁਰਾ, 30 ਅਗਸਤ (ਜੀ. ਪੀ. ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੱਦੇ ’ਤੇ ਕਮੇਟੀ ਦੇ ਸਮੂਹ ਵਿੱਦਿਅਕ ਅਦਾਰਿਆਂ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਤੇ ਚੜ੍ਹਦੀਕਲਾ ਸੰਬੰਧੀ ਲੰਘੇ ਦਿਨ ਸਵੇਰੇ 10 ਵਜੇ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਅਰਦਾਸ ਕੀਤੀ ਗਈ। ਇਸੇ ਤਰ੍ਹਾਂ ਹੀ ਸ੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਫ਼ਾਰ ਗਰਲਜ਼ ਪਿੰਡ ਆਕੜ ਦੇ ਸਮੂਹ ਸਟਾਫ਼ ਤੇ ਵਿਦਿਆਰਥਣਾਂ ਵਲੋਂ ਗੁਰਦੁਆਰਾ ਪਾਤਿਸ਼ਾਹੀ ਨੌਵੀਂ ਆਕੜ ਵਿਖੇ ਸੁਖਮਨੀ ਸਾਹਿਬ ਦਾ ਪਾਠ ਕਰਨ ਉਪਰੰਤ ਬੰਦੀ ਸਿੰਘਾਂ ਦੀ ਰਿਹਾਈ ਅਤੇ ਚੜ੍ਹਦੀਕਲਾ ਲਈ ਅਰਦਾਸ ਕੀਤੀ। ਕਾਲਜ ਪ੍ਰਿੰਸੀਪਲ ਡਾ. ਗੁਰਤੇਜ ਸਿੰਘ ਨੇ ਬੰਦੀ ਸਿੰਘਾਂ ਦੀ ਰਿਹਾਈ ਦੇ ਮਸਲੇ ਨੂੰ ਸਿੱਖ ਪੰਥ ਦਾ ਇਕ ਅਹਿਮ ਕੌਮੀ ਮਸਲਾ ਦੱਸਦਿਆਂ ਕਿਹਾ ਕਿ ਦਰਅਸਲ 1947 ਤੋਂ ਲੈ ਕੇ ਹੀ ਸਿੱਖਾਂ ਨਾਲ ਸਰਕਾਰਾਂ ਵਲੋਂ ਵਾਅਦਾ ਖ਼ਿਲਾਫ਼ੀ ਕਰਕੇ ਸਿੱਖਾਂ ’ਚ ਸਰਕਾਰਾਂ ਪ੍ਰਤੀ ਬੇਵਿਸ਼ਵਾਸੀ ਦਾ ਮਾਹੌਲ ਸਿਰਜਿਆ ਗਿਆ ਹੈ। ਘੱਟ ਗਿਣਤੀਆਂ ਨਾਲ ਵਧੀਕੀ/ਧੱਕੇਸ਼ਾਹੀ ਦੀ ਮੰਦੀ ਮਨਸ਼ਾ ਕਾਰਨ ਸਿੱਖਾਂ ਨੂੰ ਵਾਰ-ਵਾਰ ਗੁਲਾਮੀ ਦਾ ਅਹਿਸਾਸ ਕਰਵਾਇਆ ਜਾ ਰਿਹਾ ਹੈ। ਇਸੇ ਮਨਸ਼ਾ ਤਹਿਤ ਬੰਦੀ ਸਿੰਘਾਂ ਦੀ ਰਿਹਾਈ ਸੰਬੰਧੀ ਅਮਲ ਨੂੰ ਬੇਲੋੜਾ ਲਮਕਾਇਆ ਜਾ ਰਿਹਾ ਹੈ, ਜਿਸ ਤੋਂ ਸਰਕਾਰਾਂ ਦਾ ਪੱਖਪਾਤੀ ਰਵਈਆ ਜ਼ਾਹਿਰ ਹੁੰਦਾ ਹੈ, ਸੋ ਜਲਦੀ ਤੋਂ ਜਲਦੀ ਬੰਦੀ ਸਿੰਘਾਂ ਨੂੰ ਰਿਹਾਅ ਕੀਤਾ ਜਾਵੇ।