ਸੇਂਟ ਫ਼ਰੀਦ ਪਬਲਿਕ ਸਕੂਲ ਦੇ ਖਿਡਾਰੀਆਂ ਨੇ ਜਿੱਤੇ 4 ਸੋਨ ਤੇ 2 ਚਾਂਦੀ ਦੇ ਤਗਮੇ
ਮੰਡੀ ਗੋਬਿੰਦਗੜ੍ਹ, 30 ਅਗਸਤ (ਇਕਬਾਲਦੀਪ ਸੰਧੂ)-ਜਲੰਧਰ ਵਿਖੇ 28 ਤੋਂ 30 ਅਗਸਤ ਤੱਕ ਕਰਵਾਈ ਗਈ ਖੇਲ੍ਹੋਂ ਇੰਡੀਆ ਅਸਮਿਤਾ ਵੁਸ਼ੂ ਲੀਗ 2026-27 ਵਿਚ ਸੇਂਟ ਫ਼ਰੀਦ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਤੇ ਜ਼ਿਲ੍ਹੇ ਦਾ ਨਾਂਅ ਰੌਸ਼ਨ ਕੀਤਾ ਹੈ। ਇਨ੍ਹਾਂ ਮੁਕਾਬਲਿਆਂ ’ਚ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਨੇ ਓਵਰਆਲ ਤੀਜਾ ਸਥਾਨ ਹਾਸਿਲ ਕਰਦਿਆਂ ਚੈਂਪੀਅਨਸ਼ਿਪ ਟਰਾਫ਼ੀ ਆਪਣੇ ਨਾਂਅ ਕੀਤੀ ਹੈ।
ਮੰਡੀ ਗੋਬਿੰਦਗੜ੍ਹ, 30 ਅਗਸਤ (ਇਕਬਾਲਦੀਪ ਸੰਧੂ)-ਜਲੰਧਰ ਵਿਖੇ 28 ਤੋਂ 30 ਅਗਸਤ ਤੱਕ ਕਰਵਾਈ ਗਈ ਖੇਲ੍ਹੋਂ ਇੰਡੀਆ ਅਸਮਿਤਾ ਵੁਸ਼ੂ ਲੀਗ 2026-27 ਵਿਚ ਸੇਂਟ ਫ਼ਰੀਦ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਤੇ ਜ਼ਿਲ੍ਹੇ ਦਾ ਨਾਂਅ ਰੌਸ਼ਨ ਕੀਤਾ ਹੈ। ਇਨ੍ਹਾਂ ਮੁਕਾਬਲਿਆਂ ’ਚ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਨੇ ਓਵਰਆਲ ਤੀਜਾ ਸਥਾਨ ਹਾਸਿਲ ਕਰਦਿਆਂ ਚੈਂਪੀਅਨਸ਼ਿਪ ਟਰਾਫ਼ੀ ਆਪਣੇ ਨਾਂਅ ਕੀਤੀ ਹੈ। ਜ਼ਿਲ੍ਹੇ ਦੀ ਇਸ ਕਾਮਯਾਬੀ ਵਿਚ ਸੇਂਟ ਫ਼ਰੀਦ ਪਬਲਿਕ ਸਕੂਲ ਦੇ ਖਿਡਾਰੀਆਂ ਦਾ ਅਹਿਮ ਯੋਗਦਾਨ ਰਿਹਾ। ਸਕੂਲ ਦੇ ਖਿਡਾਰੀਆਂ ਨੇ ਆਪਣੀ ਬੇਮਿਸਾਲ ਖੇਡ ਕਲਾ, ਦ੍ਰਿੜ੍ਹ ਇਰਾਦੇ ਤੇ ਖੇਡ ਭਾਵਨਾ ਦਾ ਪ੍ਰਦਰਸ਼ਨ ਕਰਦਿਆਂ 4 ਸੋਨ ਤੇ 2 ਚਾਂਦੀ ਦੇ ਤਗਮੇ ਜਿੱਤੇ। ਸੋਨ ਤਗਮਾ ਜੇਤੂਆਂ ਵਿਚ ਅਨੁਸ਼ਕਾ ਮਿਸ਼ਰਾ, ਸਾਇਰਸ, ਸਾਕਸ਼ੀ ਅਤੇ ਹਰਗੁਣ ਸ਼ਾਮਿਲ ਹਨ, ਜਦਕਿ ਆਯੁਸ਼ੀ ਮਿਸ਼ਰਾ ਅਤੇ ਚਾਹਤ ਜਿੰਦਲ ਨੇ ਚਾਂਦੀ ਦੇ ਤਗਮੇ ਹਾਸਿਲ ਕੀਤੇ। ਇਸ ਸ਼ਾਨਦਾਰ ਪ੍ਰਾਪਤੀ ’ਤੇ ਸਕੂਲ ਪ੍ਰਬੰਧਕਾਂ ਤੇ ਸਮੂਹ ਸਟਾਫ਼ ਵਲੋਂ ਸਾਰੇ ਖਿਡਾਰੀਆਂ ਨੂੰ ਵਧਾਈ ਦਿੱਤੀ ਗਈ। ਸਕੂਲ ਵਲੋਂ ਖਿਡਾਰੀਆਂ ਨੂੰ ਸਿਖਲਾਈ ਦੇਣ ਵਾਲੇ ਸਮਰਪਿਤ ਕੋਚਾਂ ਦਾ ਵੀ ਵਿਸ਼ੇਸ਼ ਧੰਨਵਾਦ ਕੀਤਾ। ਸਕੂਲ ਦੀ ਪ੍ਰਿੰਸੀਪਲ ਡਾ.ਅੰਮ੍ਰਿਤਾ ਸਿੰਘ ਨੇ ਕਿਹਾ ਕਿ ਵਿਦਿਆਰਥੀਆਂ ਦੀ ਇਹ ਪ੍ਰਾਪਤੀ ਹੋਰਨਾਂ ਵਿਦਿਆਰਥੀਆਂ ਨੂੰ ਖੇਡਾਂ ਵਿਚ ਵੱਧ ਤੋਂ ਵੱਧ ਭਾਗ ਲੈਣ ਲਈ ਪ੍ਰੇਰਿਤ ਕਰੇਗੀ। ਉਨ੍ਹਾਂ ਕਿਹਾ ਕਿ ਸਕੂਲ ਵਲੋਂ ਵਿਦਿਆਰਥੀਆਂ ਦੀ ਖੇਡ ਪ੍ਰਤਿਭਾ ਨੂੰ ਨਿਖਾਰਨ ਲਈ ਹਰ ਸੰਭਵ ਸਹਿਯੋਗ ਦਿੱਤਾ ਜਾ ਰਿਹਾ ਹੈ।