ਮੀਰੀ-ਪੀਰੀ ਖ਼ਾਲਸਾ ਮਾਰਚ ਦੇ ਸਵਾਗਤ ਲਈ ਸੰਗਤਾਂ ਮੰਡੀ ਗੋਬਿੰਦਗੜ੍ਹ ਪੁੱਜਣ-ਰਾਜੂ ਖੰਨਾ, ਭਾਈ ਖ਼ਾਲਸਾ
ਮੰਡੀ ਗੋਬਿੰਦਗੜ੍ਹ, 30 ਅਗਸਤ (ਇਕਬਾਲਦੀਪ ਸੰਧੂ)-ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਤੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਵਿੰਦਰ ਸਿੰਘ ਖ਼ਾਲਸਾ ਨੇ ਹਲਕਾ ਅਮਲੋਹ ਦੀਆਂ ਸੰਗਤਾਂ ਨੂੰ ਅਪੀਲ ਕੀਤੀ ਕਿ 31 ਅਗਸਤ ਨੂੰ ਫ਼ਤਹਿਗੜ੍ਹ ਸਾਹਿਬ ਤੋਂ ਚੱਲ ਕੇ ਮੰਡੀ ਗੋਬਿੰਦਗੜ੍ਹ ਦੇ ਬੱਤੀਆਂ ਵਾਲੇ ਚੌਕ ਵਿਖੇ 10 ਵਜੇ ਪਹੁੰਚ ਰਹੇ ਮੀਰੀ-ਪੀਰੀ ਖ਼ਾਲਸਾ ਮਾਰਚ ਦੇ ਸਵਾਗਤ ਲਈ ਵੱਡੀ ਗਿਣਤੀ ਵਿਚ ਸੰਗਤਾਂ ਪਹੁੰਚਣ, ਜਿਥੇ ਇਲਾਕੇ ਦੀਆਂ ਸੰਗਤਾਂ ਵਲੋਂ ਖ਼ਾਲਸਾ ਮਾਰਚ ਦਾ ਨਿੱਘਾ ਸਵਾਗਤ ਕੀਤਾ ਜਾਵੇਗਾ। ਉਨ੍ਹਾਂ ਸਮੂਹ ਗਰਾਮ ਪੰਚਾਇਤਾਂ, ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਪਾਰਟੀ ਆਗੂਆਂ, ਵਰਕਰਾਂ ਨੂੰ ਖ਼ਾਲਸਾ ਮਾਰਚ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ।
ਗੁਰਪ੍ਰੀਤ ਸਿੰਘ ਰਾਜੂ ਖੰਨਾ, ਭਾਈ ਰਵਿੰਦਰ ਸਿੰਘ ਖ਼ਾਲਸਾ। ਅਜੀਤ ਤਸਵੀਰ
31-08-2026