30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਸੰਗਤਾਂ ਵਲੋਂ ਭਰਵਾਂ ਸਵਾਗਤ

ਦੇਵੀਗੜ੍ਹ, 30 ਅਗਸਤ (ਰਾਜਿੰਦਰ ਸਿੰਘ ਮੌਜੀ)-‘ਮੀਰੀ ਪੀਰੀ ਖਾਲਸਾ ਮਾਰਚ’ ਦਾ ਪਟਿਆਲਾ ਦੀ ਧਰਤੀ ’ਤੇ ਪੁੱਜਣ ’ਤੇ ਇਲਾਕੇ ਦੀਆਂ ਸੰਗਤਾਂ ਤੇ ਪ੍ਰਮੁੱਖ ਸ਼ਖ਼ਸੀਅਤਾਂ ਵਲੋਂ ਗਰਮਜੋਸ਼ੀ ਨਾਲ ਭਰਵਾਂ ਸਵਾਗਤ ਕੀਤਾ। ਇਸ ਮੌਕੇ ਸਮੁੱਚਾ ਮਾਰਚ ਜੈਕਾਰਿਆਂ ਤੇ ਗੁਰਬਾਣੀ ਦੇ ਪ੍ਰਵਾਹ ਨਾਲ ਗੂੰਜ ਉੱਠਿਆ।

Ad Position 21
No active advertisement
ਅਜੀਤ ਡੈਸਕ 31-08-2026
ਦੇਵੀਗੜ੍ਹ, 30 ਅਗਸਤ (ਰਾਜਿੰਦਰ ਸਿੰਘ ਮੌਜੀ)-‘ਮੀਰੀ ਪੀਰੀ ਖਾਲਸਾ ਮਾਰਚ’ ਦਾ ਪਟਿਆਲਾ ਦੀ ਧਰਤੀ ’ਤੇ ਪੁੱਜਣ ’ਤੇ ਇਲਾਕੇ ਦੀਆਂ ਸੰਗਤਾਂ ਤੇ ਪ੍ਰਮੁੱਖ ਸ਼ਖ਼ਸੀਅਤਾਂ ਵਲੋਂ ਗਰਮਜੋਸ਼ੀ ਨਾਲ ਭਰਵਾਂ ਸਵਾਗਤ ਕੀਤਾ। ਇਸ ਮੌਕੇ ਸਮੁੱਚਾ ਮਾਰਚ ਜੈਕਾਰਿਆਂ ਤੇ ਗੁਰਬਾਣੀ ਦੇ ਪ੍ਰਵਾਹ ਨਾਲ ਗੂੰਜ ਉੱਠਿਆ। ਸੰਗਤਾਂ ਨੇ ਸ਼ਰਧਾ ਤੇ ਉਤਸ਼ਾਹ ਨਾਲ ਮਾਰਚ ਵਿਚ ਸ਼ਾਮਿਲ ਸਿੰਘਾਂ ਨੂੰ ਫੁੱਲਾਂ ਦੀ ਵਰਖਾ ਕਰਕੇ ਜੀ ਆਇਆਂ ਆਖਿਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਕੌਮੀ ਮੀਤ ਪ੍ਰਧਾਨ ਰਜਿੰਦਰ ਸਿੰਘ ਵਿਰਕ ਨੇ ਵਿਸ਼ੇਸ਼ ਤੌਰ ’ਤੇ ਹਾਜ਼ਰੀ ਭਰੀ ਅਤੇ ਮਾਰਚ ਦਾ ਸਵਾਗਤ ਕਰਦਿਆਂ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਮੀਰੀ ਤੇ ਪੀਰੀ ਦਾ ਸਿਧਾਂਤ ਸਾਨੂੰ ਰੂਹਾਨੀਅਤ ਤੇ ਦੁਨਿਆਵੀ ਜ਼ਿੰਮੇਵਾਰੀਆਂ ਵਿਚ ਬਹੁਤ ਹੀ ਸੁੰਦਰ ਸੰਤੁਲਨ ਬਣਾਉਣਾ ਸਿਖਾਉਂਦਾ ਹੈ। ਉਨ੍ਹਾਂ ਕਿਹਾ ਕਿ ਅਜੋਕੇ ਦੌਰ ਵਿਚ ਜਦੋਂ ਸਿੱਖ ਕੌਮ ਨੂੰ ਕਈ ਤਰ੍ਹਾਂ ਦੀਆਂ ਅੰਦਰੂਨੀ ਤੇ ਬਾਹਰੀ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤਾਂ ਅਜਿਹੇ ਮਾਰਚ ਕੌਮ ਨੂੰ ਆਪਸੀ ਮਤਭੇਦ ਭੁਲਾ ਕੇ ਇਕਜੁੱਟ ਹੋਣ ਦਾ ਸੁਨੇਹਾ ਦਿੰਦੇ ਹਨ। ਉਨ੍ਹਾਂ ਜ਼ੋਰ ਦੇ ਕੇ ਆਖਿਆ ਕਿ ਸਾਨੂੰ ਆਪਣੇ ਗੁਰੂ ਸਾਹਿਬਾਨ ਵਲੋਂ ਦਰਸਾਏ ਮਾਰਗ ’ਤੇ ਚੱਲਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਅਤੇ ਸਿਧਾਂਤਾਂ ਨਾਲ ਜੁੜਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਖਾਲਸਾ ਸਾਜਨਾ ਦਿਵਸ ਤੇ ਮੀਰੀ-ਪੀਰੀ ਦਾ ਸੰਦੇਸ਼ ਸਾਨੂੰ ਜ਼ੁਲਮ ਤੇ ਬੇਇਨਸਾਫ਼ੀ ਵਿਰੁੱਧ ਆਵਾਜ਼ ਬੁਲੰਦ ਕਰਨ ਦੀ ਪ੍ਰੇਰਣਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਇਹ ਖਾਲਸਾ ਮਾਰਚ ਇਲਾਕੇ ਵਿਚ ਧਾਰਮਿਕ ਉਤਸ਼ਾਹ ਤੇ ਆਪਸੀ ਭਾਈਚਾਰਕ ਸਾਂਝ ਦਾ ਪ੍ਰਤੀਕ ਬਣਿਆ, ਜਿਸ ਨੇ ਸੰਗਤਾਂ ਦੇ ਹਿਰਦਿਆਂ ਨੂੰ ਗੁਰੂ ਚਰਨਾਂ ਨਾਲ ਜੋੜਨ ਵਿਚ ਅਹਿਮ ਭੂਮਿਕਾ ਨਿਭਾਈ।
Ad Position 22
No active advertisement
ਪਿਛਲੀ ਖ਼ਬਰ 70ਵੀਆਂ ਸਕੂਲ ਗੇਮਸ ’ਚ ਦਿਸ਼ਾਂਤ ਦੀ ਸ਼ਾਨਦਾਰ ਪ੍ਰਾਪਤੀ, ਟੈਗੋਰ ਇੰਟਰਨੈਸ਼ਨਲ ਸਕੂਲ ਦਾ ਨਾਂਅ ਕੀਤਾ ਰੌਸ਼ਨ ਅਗਲੀ ਖ਼ਬਰ ਸ੍ਰੀ ਸਨਾਤਨ ਧਰਮ ਮਹਾਵੀਰ ਦਲ ਨਾਭਾ ਨੇ ਕਰਵਾਇਆ ਸਨਮਾਨ ਸਮਾਰੋਹ
Ad Position 24