01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਵਧੇ ਰੇਟਾਂ ਤੇ ਘਟੀਆ ਖਾਣੇ ਦੇ ਰੋਸ ਵਜੋਂ ਮਿਸਲ ਸਤਲੁਜ ਨੇ ਪੰਜਾਬੀ ਯੂਨੀਵਰਸਿਟੀ ਦੀਆਂ ਕੰਟੀਨਾਂ ਕੀਤੀਆਂ ਬੰਦ

ਪਟਿਆਲਾ, 31 ਅਗਸਤ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਮਿਸਲ ਸਤਲੁਜ ਦੀ ਪੰਜਾਬੀ ਯੂਨੀਵਰਸਿਟੀ ਇਕਾਈ ਵਲੋਂ ਕੰਟੀਨਾਂ ਵਿਚ ਵਿਦਿਆਰਥੀਆਂ ਤੋਂ ਲਏ ਜਾ ਰਹੇ ਮਨਮਰਜ਼ੀ ਦੇ ਰੇਟਾਂ, ਘਟੀਆ ਖਾਣੇ ਤੇ ਬੁਨਿਆਦੀ ਸਹੂਲਤਾਂ ਦੀ ਘਾਟ ਦੇ ਰੋਸ ਵਜੋਂ ਯੂਨੀਵਰਸਿਟੀ ਦੀਆਂ ਕੰਟੀਨਾਂ ਬੰਦ ਕਰਵਾਈਆਂ ਗਈਆਂ। ਇਸ ਮੌਕੇ ਜਥੇਬੰਦੀ ਦੇ ਆਗੂ ਜਸਕਰਨ ਸਿੰਘ ਨੇ ਕਿਹਾ ਕਿ ਯੂਨੀਵਰਸਿਟੀ ਦੀਆਂ ਕਈ ਕੰਟੀਨਾਂ ਵਿਚ ਖਾਣੇ ਦੀ ਗੁਣਵੱਤਾ ਬਹੁਤ ਮਾੜੀ ਹੈ, ਜਦਕਿ ਵਿਦਿਆਰਥੀਆਂ ਤੋਂ ਮਨਮਰਜ਼ੀ ਦੇ ਰੇਟ ਵਸੂਲੇ ਜਾ ਰਹੇ ਹਨ।

Ad Position 21
No active advertisement
ਅਜੀਤ ਡੈਸਕ 01-09-2026
ਪਟਿਆਲਾ, 31 ਅਗਸਤ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਮਿਸਲ ਸਤਲੁਜ ਦੀ ਪੰਜਾਬੀ ਯੂਨੀਵਰਸਿਟੀ ਇਕਾਈ ਵਲੋਂ ਕੰਟੀਨਾਂ ਵਿਚ ਵਿਦਿਆਰਥੀਆਂ ਤੋਂ ਲਏ ਜਾ ਰਹੇ ਮਨਮਰਜ਼ੀ ਦੇ ਰੇਟਾਂ, ਘਟੀਆ ਖਾਣੇ ਤੇ ਬੁਨਿਆਦੀ ਸਹੂਲਤਾਂ ਦੀ ਘਾਟ ਦੇ ਰੋਸ ਵਜੋਂ ਯੂਨੀਵਰਸਿਟੀ ਦੀਆਂ ਕੰਟੀਨਾਂ ਬੰਦ ਕਰਵਾਈਆਂ ਗਈਆਂ। ਇਸ ਮੌਕੇ ਜਥੇਬੰਦੀ ਦੇ ਆਗੂ ਜਸਕਰਨ ਸਿੰਘ ਨੇ ਕਿਹਾ ਕਿ ਯੂਨੀਵਰਸਿਟੀ ਦੀਆਂ ਕਈ ਕੰਟੀਨਾਂ ਵਿਚ ਖਾਣੇ ਦੀ ਗੁਣਵੱਤਾ ਬਹੁਤ ਮਾੜੀ ਹੈ, ਜਦਕਿ ਵਿਦਿਆਰਥੀਆਂ ਤੋਂ ਮਨਮਰਜ਼ੀ ਦੇ ਰੇਟ ਵਸੂਲੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਮਿਲਣ ਵਾਲੀਆਂ ਬੁਨਿਆਦੀ ਸਹੂਲਤਾਂ ਦੀ ਘਾਟ ਵੀ ਲੰਮੇ ਸਮੇਂ ਤੋਂ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ। ਮਿਸਲ ਸਤਲੁਜ ਦੇ ਆਗੂ ਪ੍ਰੀਤ ਸ਼ਰਮਾ ਨੇ ਕਿਹਾ ਕਿ ਜਥੇਬੰਦੀ ਵਲੋਂ ਪਿਛਲੇ ਲੰਮੇ ਸਮੇਂ ਤੋਂ ਯੂਨੀਵਰਸਿਟੀ ਪ੍ਰਸ਼ਾਸਨ ਨਾਲ ਮੀਟਿੰਗਾਂ ਕਰਕੇ ਕੰਟੀਨਾਂ ਨਾਲ ਸੰਬੰਧਿਤ ਸਮੱਸਿਆਵਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਘਟੀਆ ਖਾਣੇ ਕਾਰਨ ਵਿਦਿਆਰਥੀਆਂ ਦੀ ਸਿਹਤ ਵੀ ਪ੍ਰਭਾਵਿਤ ਹੋ ਰਹੀ ਹੈ। ਫਾਰਸ਼ਨ ਸਿੰਘ ਬਰਾੜ ਨੇ ਕਿਹਾ ਕਿ ਯੂਨੀਵਰਸਿਟੀ ਦੀਆਂ ਕਈ ਕੰਟੀਨਾਂ ਦੇ ਟੈਂਡਰਾਂ ਦੀ ਮਿਆਦ ਖ਼ਤਮ ਹੋ ਚੁੱਕੀ ਹੈ, ਇਸ ਦੇ ਬਾਵਜੂਦ ਉਹ ਕੰਟੀਨਾਂ ਚਲਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕਈ ਕੰਟੀਨਾਂ ਵਿਚ ਵਿਦਿਆਰਥੀਆਂ ਲਈ ਸਾਫ਼ ਪੀਣ ਵਾਲੇ ਪਾਣੀ ਦੀ ਮੁੱਢਲੀ ਸਹੂਲਤ ਤੱਕ ਉਪਲਬਧ ਨਹੀਂ ਹੈ ਅਤੇ ਵਿਦਿਆਰਥੀਆਂ ਨੂੰ ਪਾਣੀ ਦੀਆਂ ਬੋਤਲਾਂ ਖ਼ਰੀਦਣ ਲਈ ਮਜਬੂਰ ਹੋਣਾ ਪੈਂਦਾ ਹੈ। ਇਸ ਮੌਕੇ ਉਚੇਚੇ ਤੌਰ ’ਤੇ ਪਹੁੰਚੇ ਮਿਸਲ ਸਤਲੁਜ ਯੂਥ ਵਿੰਗ ਦੇ ਪ੍ਰਧਾਨ ਯਾਦਵਿੰਦਰ ਸਿੰਘ ਯਾਦੂ ਨੇ ਕਿਹਾ ਕਿ ਕਿ ਯੂਨੀਵਰਸਿਟੀ ਦੀਆਂ ਕਈ ਕੰਟੀਨਾਂ ਪਿਛਲੇ ਲੰਮੇ ਸਮੇਂ ਤੋਂ ਬੰਦ ਪਈਆਂ ਹਨ। ਦੂਜੇ ਪਾਸੇ, ਇਸ ਸਾਲ ਯੂਨੀਵਰਸਿਟੀ ਵਿਚ ਵਿਦਿਆਰਥੀਆਂ ਦੀ ਗਿਣਤੀ ਵਿਚ ਵਾਧਾ ਹੋਇਆ ਹੈ, ਜਦਕਿ ਚੱਲ ਰਹੀਆਂ ਕੰਟੀਨਾਂ ਦੀ ਗਿਣਤੀ ਲਗਪਗ ਅੱਧੀ ਰਹਿ ਗਈ ਹੈ। ਇਸ ਕਾਰਨ ਮੌਜੂਦਾ ਕੰਟੀਨਾਂ ਵਿਚ ਵਿਦਿਆਰਥੀਆਂ ਦੀ ਭਾਰੀ ਭੀੜ ਰਹਿੰਦੀ ਹੈ, ਜਿਸ ਦਾ ਸਿੱਧਾ ਅਸਰ ਖਾਣੇ ਦੀ ਗੁਣਵੱਤਾ, ਸਫ਼ਾਈ ਅਤੇ ਵਿਦਿਆਰਥੀਆਂ ਨੂੰ ਮਿਲਣ ਵਾਲੀ ਸੇਵਾ ’ ਤੇ ਪੈ ਰਿਹਾ ਹੈ। ਆਗੂਆਂ ਨੇ ਯੂਨੀਵਰਸਿਟੀ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਕੰਟੀਨਾਂ ਦੇ ਟੈਂਡਰਾਂ ਦੀ ਤੁਰੰਤ ਜਾਂਚ ਕੀਤੀ ਜਾਵੇ, ਯੂਨੀਵਰਸਿਟੀ ਵਲੋਂ ਨਿਰਧਾਰਤ ਰੇਟ ਸਖ਼ਤੀ ਨਾਲ ਲਾਗੂ ਕਰਵਾਏ ਜਾਣ, ਵਿਦਿਆਰਥੀਆਂ ਲਈ ਸਾਫ਼ ਪੀਣ ਵਾਲੇ ਪਾਣੀ ਦੀ ਸਹੂਲਤ ਯਕੀਨੀ ਬਣਾਈ ਜਾਵੇ ਅਤੇ ਖਾਣੇ ਦੀ ਗੁਣਵੱਤਾ ਤੇ ਸਫ਼ਾਈ ਦੇ ਮਾਪਦੰਡਾਂ ਦੀ ਪਾਲਣਾ ਕਰਵਾਈ ਜਾਵੇ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਵਿਦਿਆਰਥੀਆਂ ਦੀ ਕਥਿਤ ਲੁੱਟ ਤੇ ਉਨ੍ਹਾਂ ਦੀ ਸਿਹਤ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਜਦ ਤੱਕ ਵਿਦਿਆਰਥੀਆਂ ਦੀਆਂ ਸਮੱਸਿਆਵਾਂ ਦਾ ਢੁੱਕਵਾਂ ਹੱਲ ਨਹੀਂ ਕੀਤਾ ਜਾਂਦਾ, ਮਿਸਲ ਸਤਲੁਜ ਵਲੋਂ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਇਸ ਮੌਕੇ ਅਮਰਿੰਦਰ ਸਿੰਘ, ਐਤਪਾਲ ਸਿੰਘ, ਸਾਹਿਲ ਬਾਂਸਲ, ਯੁਵਰਾਜ ਭੁੱਲਰ, ਅਰਮਾਨ, ਜਸਵੰਤ ਰਾਏ, ਜੁਗਾਦਪ੍ਰੀਤ ਸਿੰਘ ਸਮੇਤ ਵਿਦਿਆਰਥੀ ਤੇ ਆਗੂ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਪਟਿਆਲਾ ਦਿਹਾਤੀ ਵਿਚ ਵਿਕਾਸ ਕਾਰਜ ਠੱਪ, ਸੜਕਾਂ ਤੇ ਸਿਹਤ ਸਹੂਲਤਾਂ ਦੀ ਹਾਲਤ ਮਾੜੀ-ਗੁਰਤੇਜ ਸਿੰਘ ਢਿੱਲੋਂ ਅਗਲੀ ਖ਼ਬਰ ਲੜਕੀ ਨੂੰ ਅਗਵਾ ਕਰਨ ਦੇ ਦੋਸ਼ ’ਚ ਪਰਚਾ ਦਰਜ
Ad Position 24