01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਪਟਿਆਲਾ ਦਿਹਾਤੀ ਵਿਚ ਵਿਕਾਸ ਕਾਰਜ ਠੱਪ, ਸੜਕਾਂ ਤੇ ਸਿਹਤ ਸਹੂਲਤਾਂ ਦੀ ਹਾਲਤ ਮਾੜੀ-ਗੁਰਤੇਜ ਸਿੰਘ ਢਿੱਲੋਂ

ਪਟਿਆਲਾ, 31 ਅਗਸਤ (ਅ. ਸ.

Ad Position 21
No active advertisement
ਅਜੀਤ ਡੈਸਕ 01-09-2026
ਪਟਿਆਲਾ, 31 ਅਗਸਤ (ਅ. ਸ. ਅਹਲੂਵਲੀਆ)-ਭਾਰਤੀ ਜਨਤਾ ਪਾਰਟੀ ਦੇ ਸੂਬਾ ਕਾਰਜਕਾਰਨੀ ਮੈਂਬਰ ਤੇ ਇੰਪਰੂਵਮੈਂਟ ਟਰੱਸਟ ਨਾਭਾ ਦੇ ਸਾਬਕਾ ਚੇਅਰਮੈਨ ਗੁਰਤੇਜ ਸਿੰਘ ਢਿੱਲੋਂ ਨੇ ਕਿਹਾ ਕਿ ‘ਆਪ’ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਵਿਚ ਅਸਫਲ ਰਹੀ ਹੈ। ਲੋਕਾਂ ਦਾ ਇਸ ਸਰਕਾਰ ਤੋਂ ਮੋਹ ਭੰਗ ਹੋ ਚੁੱਕਾ ਹੈ। ਆਮ ਆਦਮੀ ਪਾਰਟੀ ਦੇ ਆਗੂਆਂ ਵਲੋਂ ਵੱਡੇ-ਵੱਡੇ ਦਾਅਵੇ ਤਾਂ ਕੀਤੇ ਜਾਂਦੇ ਹਨ ਪਰ ਜ਼ਮੀਨੀ ਪੱਧਰ ’ਤੇ ਲੋਕਾਂ ਨੂੰ ਉਨ੍ਹਾਂ ਦਾਅਵਿਆਂ ਅਨੁਸਾਰ ਵਿਕਾਸ ਅਤੇ ਬੁਨਿਆਦੀ ਸਹੂਲਤਾਂ ਨਹੀਂ ਮਿਲ ਰਹੀਆਂ। ਆਮ ਆਦਮੀ ਪਾਰਟੀ ਦੇ ਆਗੂ ਸਿਰਫ਼ ਝੂਠੇ ਵਾਅਦਿਆਂ ਅਤੇ ਬਿਆਨਾਂ ਦੇ ਸਹਾਰੇ ਸਿਆਸਤ ਚਲਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਪਿੰਡ ਮੰਡੌੜ ਦੇ ਸਰਪੰਚ ਦੀ ਉਦਾਹਰਨ ਦਿੰਦਿਆਂ ਕਿਹਾ ਕਿ ਜਨਤਾ ਦੇ ਚੁਣੇ ਹੋਏ ਨੁਮਾਇੰਦਿਆਂ ਦੀ ਗੱਲ ਸੁਣਨ ਦੀ ਬਜਾਏ ਉਸਨੂੰ ਬੋਲਣ ਤੋਂ ਰੋਕਣਾ ਲੋਕਤੰਤਰ ਦਾ ਘਾਣ ਹੈ। ਵਿਸ਼ੇਸ਼ ਤੌਰ ’ਤੇ ਪਟਿਆਲਾ ਦਿਹਾਤੀ ਹਲਕੇ ਦੇ ਵਿਕਾਸ ਕਾਰਜਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਹਲਕੇ ਵਿਚ ਬੁਨਿਆਦੀ ਢਾਂਚੇ ਦੀ ਹਾਲਤ ਚਿੰਤਾਜਨਕ ਹੈ। ਹਸਪਤਾਲਾਂ ਵਿਚ ਲੋੜੀਂਦੀਆਂ ਸਹੂਲਤਾਂ ਦੀ ਘਾਟ ਹੈ। ਸੜਕਾਂ ਖਸਤਾ ਹਾਲਤ ਵਿਚ ਹਨ। ਲੋਕਾਂ ਨੂੰ ਰੋਜ਼ਾਨਾ ਆਉਣ-ਜਾਣ ਤੇ ਸਿਹਤ ਸਹੂਲਤਾਂ ਹਾਸਲ ਕਰਨ ਸਮੇਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਭਾਜਪਾ ਦੀ ਸਰਕਾਰ ਬਣਨ ਉਪਰੰਤ ਪੰਜਾਬ ਵਿਚ ਵਿਕਾਸ ਕਾਰਜਾਂ ਨੂੰ ਨਵੀਂ ਗਤੀ ਦਿੱਤੀ ਜਾਵੇਗੀ, ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ ਅਤੇ ਵਿਕਾਸ ਕਾਰਜਾਂ ਦੀ ਹਨੇਰੀ ਲਿਆਂਦੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਜਸਵਿੰਦਰ ਸਿੰਘ ਮੋਣੀ ਭਾਂਖਰ, ਗੁਰਪ੍ਰੀਤ ਸਿੰਘ, ਸੋਨੂੰ ਸਿੰਘ ਬਿਜਲੀ ਕੱਟਾਂ ਤੋਂ ਕਿਸਾਨ ਹੋਏ ਪ੍ਰੇਸ਼ਾਨ-ਮੋਣੀ, ਗੁਰਪ੍ਰੀ... ਅਗਲੀ ਖ਼ਬਰ ਵਧੇ ਰੇਟਾਂ ਤੇ ਘਟੀਆ ਖਾਣੇ ਦੇ ਰੋਸ ਵਜੋਂ ਮਿਸਲ ਸਤਲੁਜ ਨੇ ਪੰਜਾਬੀ ਯੂਨੀਵਰਸਿਟੀ ਦੀਆਂ ਕੰਟੀਨਾਂ ਕੀਤੀਆਂ ਬੰਦ
Ad Position 24