31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਪੰਜਾਬੀ ਯੂਨੀਵਰਸਿਟੀ ਵਲੋਂ ਫੀਸਾਂ ਦੇ ਵਾਧੇ ਨੂੰ ਵਾਪਸ ਲੈਣ ਦਾ ਵੱਖ-ਵੱਖ ਜਥੇਬੰਦੀਆਂ ਵਲੋਂ ਸਵਾਗਤ ਕੈਬਨਿਟ ਮੰਤਰੀ ਡਾ. ਬਲਵੀਰ ਸਿੰਘ ਤੇ ਯੂਨੀਵਰਸਿਟੀ ਅਧਿਕਾਰੀਆਂ ਨੇ ਫੀਸ ਵਾਧਾ ਵਾਪਸ ਲੈਣ ਦਾ ਲਿਖਤੀ ਭਰੋਸਾ ਵਿਦਿਆਰਥੀ ਜਥੇਬੰਦੀਆਂ ਨੂੰ ਸੌਂਪਿਆ

ਪਟਿਆਲਾ, 31 ਅਗਸਤ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਪ੍ਰਸ਼ਾਸਨ ਵਲੋਂ ਬੀਤੇ ਗੱਲ ਫੀਸਾਂ ਵਿਚ ਕੀਤਾ ਪੂਰਾ ਵਾਧਾ ਵਾਪਸ ਲੈਣ ਦਾ ਐਲਾਨ ਕੀਤਾ ਗਿਆ ਸੀ। ਜਿਸ ਦਾ ਇਸ ਵਾਧੇ ਖ਼ਿਲਾਫ਼ ਸੰਘਰਸ਼ ਕਰ ਰਹੀਆਂ ਵੱਖ-ਵੱਖ ਵਿਦਿਆਰਥੀ ਜਥੇਬੰਦੀਆਂ ਵਲੋਂ ਸਵਾਗਤ ਕੀਤਾ।

Ad Position 21
No active advertisement
ਅਜੀਤ ਡੈਸਕ 01-09-2026
ਪਟਿਆਲਾ, 31 ਅਗਸਤ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਪ੍ਰਸ਼ਾਸਨ ਵਲੋਂ ਬੀਤੇ ਗੱਲ ਫੀਸਾਂ ਵਿਚ ਕੀਤਾ ਪੂਰਾ ਵਾਧਾ ਵਾਪਸ ਲੈਣ ਦਾ ਐਲਾਨ ਕੀਤਾ ਗਿਆ ਸੀ। ਜਿਸ ਦਾ ਇਸ ਵਾਧੇ ਖ਼ਿਲਾਫ਼ ਸੰਘਰਸ਼ ਕਰ ਰਹੀਆਂ ਵੱਖ-ਵੱਖ ਵਿਦਿਆਰਥੀ ਜਥੇਬੰਦੀਆਂ ਵਲੋਂ ਸਵਾਗਤ ਕੀਤਾ। ਫੀਸ ਵਾਧੇ ਵਿਰੋਧੀ ਫਰੰਟ ਜਿਸ ’ਚ ਪੀ. ਐੱਸ. ਯੂ., ਪੀ. ਆਰ. ਐਸ. ਯੂ., ਐਸ. ਐਫ. ਆਈ., ਏ. ਆਈ. ਐਸ. ਐਫ., ਪੀ. ਐਸ. ਐਫ., ਪੀ. ਐਸ. ਯੂ. (ਲ), ਅਗਰਗਾਮੀ, ਡੀ. ਐਸ. ਓ., ਏ. ਆਈ. ਡੀ. ਐਸ. ਓ. ਸ਼ਾਮਿਲ ਸਨ, ਵਲੋਂ ਫੀਸ ਦੇ ਵਾਧੇ ਦੀ ਵਾਪਸੀ ਦੀ ਮੰਗ ਨੂੰ ਲੈ ਕੇ ਉਪ ਕੁਲਪਤੀ ਦਫ਼ਤਰ ਅੱਗੇ ਪੱਕਾ ਮੋਰਚਾ ਲਗਾਇਆ ਹੋਇਆ ਸੀ। ਫਰੰਟ ਦੇ ਆਗੂਆਂ ਨੇ ਦੱਸਿਆ ਕਿ ਯੂਨੀਵਰਸਿਟੀ ਪ੍ਰਸ਼ਾਸਨ ਵਲੋਂ ਆਗੂਆਂ ਨਾਲ ਇਕ ਵਿਚਾਰ ਚਰਚਾ ਕੀਤੀ ਗਈ। ਮੀਟਿੰਗ ਵਿਚ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ, ਉਪ ਕੁਲਪਤੀ ਡਾ. ਜਗਦੀਪ ਸਿੰਘ, ਡੀਨ ਅਕਾਦਮਿਕ ਡਾ. ਜਸਵਿੰਦਰ ਸਿੰਘ ਬਰਾੜ ਤੇ ਹੋਰ ਅਧਿਕਾਰੀ ਵੀ ਸ਼ਾਮਿਲ ਸਨ। ਉਨ੍ਹਾਂ ਕਿਹਾ ਕਿ ਮੀਟਿੰਗ ਵਿਚ ਫੈਸਲਾ ਲਿਆ ਗਿਆ ਕਿ ਫੀਸਾਂ ਵਿਚ ਕੀਤਾ ਕੁੱਲ ਵਾਧਾ ਵਾਪਸ ਕੀਤਾ ਜਾਵੇਗਾ ਅਤੇ ਭਰਾਈਆਂ ਹੋਈਆਂ ਫੀਸਾਂ ਅਗਲੇ ਸਮੈਸਟਰ ਵਿਚ ਐਡਜਸਟ ਕੀਤੀਆਂ ਜਾਣਗੀਆਂ। ਇਸ ਦੇ ਨਾਲ ਹੀ ਹੋਸਟਲਾਂ ਦੀ ਮੁਰੰਮਤ ਵਾਸਤੇ 2 ਕਰੋੜ 87 ਲੱਖ ਦੀ ਗਰਾਂਟ ਪਾਸ ਕੀਤੀ ਗਈ, ਚਾਰ ਨਵੇਂ ਹੋਸਟਲ ਬਣਾਉਣ ਦਾ ਵਾਅਦਾ ਕੀਤਾ ਗਿਆ, ਜੋ ਕਿ ਨਵੰਬਰ ਵਿਚ ਸ਼ੁਰੂ ਹੋਣੇ ਹਨ, 24 ਨਵੇਂ ਵਾਟਰ ਕੂਲਰ, ਗੋਲ ਮਾਰਕੀਟ ਤੇ ਭਗਵਾਨ ਦਾਸ ਕੰਟੀਨ ਦਾ ਪਿਛਲਾ ਪਾਰਕ ਨੂੰ ਪੱਕਾ ਕਰਨ ਦੀਆਂ ਮੰਗਾਂ ਵੀ ਮੰਨੀਆਂ ਗਈਆਂ। ਉਨ੍ਹਾਂ ਕਿਹਾ ਕਿ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਪੰਜਾਬੀ ਯੂਨੀਵਰਸਿਟੀ ਦੇ 150 ਕਰੋੜ ਦਾ ਕਰਜ਼ਾ ਮੁਆਫ ਕਰਨ ਦੀ ਗੱਲ ਵੀ ਕਹੀ। ਉਪਰੰਤ ਪ੍ਰਸ਼ਾਸਨ ਵਲੋਂ ਵਿਦਿਆਰਥੀਆਂ ਵਿਚ ਆ ਕੇ ਲਿਖਤੀ ਮੰਗਾਂ ’ਤੇ ਬਣੀ ਸਹਿਮਤੀ ਦੇ ਪੱਤਰ ਨੂੰ ਮੋਰਚੇ ਨੂੰ ਸੌਂਪਿਆ। ਫੀਸ ਵਾਧੇ ਵਿਰੋਧੀ ਫਰੰਟ ਦੇ ਆਗੂਆਂ ਵਲੋਂ ਮੋਰਚੇ ਦੀ ਜਿੱਤ ਦਾ ਐਲਾਨ ਕੀਤਾ ਅਤੇ ਕਿਹਾ ਕਿ ਇਹ ਲੜਾਈ ਸਿਰਫ ਫੀਸਾਂ ਦੀ ਨਾ ਹੋ ਕੇ ਸਿੱਖਿਆ ਦੇ ਨਿੱਜੀਕਰਨ ਦੇ ਖ਼ਿਲਾਫ਼ ਸੀ। ਉਨ੍ਹਾਂ ਕਿਹਾ ਕਿ 150 ਕਰੋੜ ਦਾ ਕਰਜ਼ਾ ਮੁਆਫ ਕਰਵਾਉਣ ਲਈ ਯੂਨੀਵਰਸਿਟੀ ਦੇ ਟੀਚਿੰਗ, ਨਾਨ-ਟੀਚਿੰਗ ਤੇ ਵਿਦਿਆਰਥੀਆਂ ਦਾ ਸਾਂਝਾ ਮੰਚ ਉਸਾਰ ਕੇ ਤਿੱਖਾ ਸੰਘਰਸ਼ ਲੜਿਆ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਨਾਬਾਲਗ ਲੜਕੀ ਨੂੰ ਭਜਾਉਣ ਵਾਲੇ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਲਾਵਾਰਸ ਕੁੱਤਿਆਂ ਦੀ ਵਧ ਰਹੀ ਗਿਣਤੀ ਕਾਰਨ ਸ਼ਹਿਰ ਵਾਸੀ ਪ੍ਰੇਸ਼ਾਨ
Ad Position 24