31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਸਕਾਲਰਜ਼ ਸਕੂਲ ਨੇ ਜ਼ਿਲ੍ਹਾ ਪੱਧਰੀ ਤਾਇਕਵਾਂਡੋ ਮੁਕਾਬਲਿਆਂ ’ਚ ਜਿੱਤੇ 4 ਸੋਨ ਤਗਮੇ ਸਮੇਤ 6 ਤਗਮੇ ਰਾਜ ਪੱਧਰੀ ਮੁਕਾਬਲਿਆਂ ਲਈ ਹੋਈ ਚੋਣ

ਰਾਜਪੁਰਾ, 31 ਅਗਸਤ (ਜੀ. ਪੀ.

Ad Position 21
No active advertisement
ਅਜੀਤ ਡੈਸਕ 01-09-2026
ਰਾਜਪੁਰਾ, 31 ਅਗਸਤ (ਜੀ. ਪੀ. ਸਿੰਘ)-ਸਥਾਨਕ ਸਕਾਲਰਜ਼ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਪਟਿਆਲਾ ਦੇ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ’ਚ ਹੋਏ ਜ਼ਿਲ੍ਹਾ ਪੱਧਰੀ ਤਾਇਕਵਾਂਡੋ ਮੁਕਾਬਲਿਆਂ ’ਚ 4 ਸੋਨੇ ਦੇ ਤੇ 2 ਚਾਂਦੀ ਦੇ ਤਗਮੇ ਜਿੱਤ ਕੇ ਸਕੂਲ ਅਤੇ ਸ਼ਹਿਰ ਦਾ ਨਾਂਅ ਰੌਸ਼ਨ ਕੀਤਾ ਹੈ। ਮੁਕਾਬਲਿਆਂ ’ਚ ਪਟਿਆਲਾ ਜ਼ੋਨ ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀ ਖਿਡਾਰੀਆਂ ਨੇ ਹਿੱਸਾ ਲਿਆ। ਸਕੂਲ ਦੇ ਚੇਅਰਮੈਨ ਤਰਸੇਮ ਜੋਸ਼ੀ ਨੇ ਦੱਸਿਆ ਕਿ ਅੰਡਰ-14 ਵਰਗ ’ਚ ਲਵਿਸ਼ ਤੇ ਲਵਪ੍ਰੀਤ ਸਿੰਘ ਨੇ ਇਕ-ਇਕ ਸੋਨ ਤਗਮਾ ਜਿੱਤਿਆ। ਇਸੇ ਤਰ੍ਹਾਂ ਲੜਕੀਆਂ ਦੇ ਅੰਡਰ-14 ਵਰਗ ’ਚ ਅਲਕਾ ਨੇ ਇਕ ਸੋਨ ਤਗਮਾ ਜਿੱਤਿਆ। ਉਨ੍ਹਾਂ ਦੱਸਿਆ ਕਿ ਅੰਡਰ-1 7 ਵਰਗ ’ਚ ਨਰੇਸ਼ ਕੁਮਾਰ ਨੇ ਸੋਨੇ ਦਾ ਅਤੇ ਯੁਵਰਾਜ ਅਤੇ ਕੈਰਵ ਨੇ ਇਕ-ਇਕ ਚਾਂਦੀ ਦਾ ਤਗਮਾ ਜਿੱਤਿਆ। ਦੱਸਣਯੋਗ ਹੈ ਕਿ ਸੋਨ ਤਗਮੇ ਜਿੱਤਣ ਵਾਲੇ ਅਲਕਾ, ਲਵਿਸ਼ ਤੇ ਲਵਪ੍ਰੀਤ ਸਿੰਘ ਦੀ ਚੋਣ ਹੁਣ ਰਾਜ ਪੱਧਰੀ ਖੇਡਾਂ ਲਈ ਹੋ ਗਈ ਹੈ। ਵਿਦਿਆਰਥੀਆਂ ਦੀ ਇਸ ਜਿੱਤ ’ਤੇ ਚੇਅਰਮੈਨ ਜੋਸ਼ੀ, ਡਾਇਰੈਕਟਰ ਮੈਡਮ ਸੁਦੇਸ਼ ਜੋਸ਼ੀ ਤੇ ਪਿ੍ੰਸੀਪਲ ਭਾਰਤੀ ਆਸ਼ੂਤੋਸ਼ ਨੇ ਕਿਹਾ ਕਿ ਇਹ ਬੱਚਿਆਂ ਦੀ ਜਿੱਤ ਉਨ੍ਹਾਂ ਦੀ ਮਿਹਨਤ ਦਾ ਨਤੀਜਾ ਹੈ ਤੇ ਉਨ੍ਹਾਂ ਵਿਦਿਆਰਥੀਆਂ ਸਮੇਤ ਕੋਚ ਰਾਕੇਸ਼ ਕੁਮਾਰ ਨੂੰ ਇਸ ਜਿੱਤ ਦਾ ਸਿਹਰਾ ਬੰਨ੍ਹਦਿਆਂ ਭਵਿੱਖ ਵਿਚ ਇਸੇ ਤਰ੍ਹਾਂ ਅੱਗੇ ਵਧਣ ਲਈ ਪ੍ਰੇਰਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਘੋੜਿਆਂ ਵਾਲਾ ਨਾਭਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਇਆ ਗੁਰਮ... ਅਗਲੀ ਖ਼ਬਰ ਸੰਜੀਵ ਸ਼ਰਮਾ ਕਾਲੂ ਨੇ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਨਾਲ ਕੀਤੀ ਮੁਲਾਕਾਤ
Ad Position 24