ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਸੂਲਰ ਤੋਂ ਮਥੁਰਾ, ਵਰਿੰਦਾਵਨ ਲਈ ਵਿਧਾਇਕ ਕੋਹਲੀ ਵਲੋਂ ਬੱਸਾਂ ਰਵਾਨਾ
ਪਟਿਆਲਾ, 31 ਅਗਸਤ (ਮਨਦੀਪ ਸਿੰਘ ਖਰੌੜ)-ਪੰਜਾਬ ਸਰਕਾਰ ਦੀ ਵਿਰਾਸਤ ਸੇਵਾ ਸੰਗਠਨ ਵਲੋਂ ਚਲ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਪਟਿਆਲਾ ਸ਼ਹਿਰ ਦੇ ਸੂਲਰ ਤੋਂ ਅੱਜ ਦੋ ਬੱਸਾਂ ਰਵਾਨਾ ਕੀਤੀਆਂ। ਇਸ ਮੌਕੇ ਹਲਕਾ ਕੋਆਰਡੀਨੇਟਰ ਹਰਵਿੰਦਰਪਾਲ ਸਿੰਘ ਵਿੰਟੀ, ਵਾਰਡ ਨੰਬਰ 37 ਦੇ ਐੱਮ.
ਪਟਿਆਲਾ, 31 ਅਗਸਤ (ਮਨਦੀਪ ਸਿੰਘ ਖਰੌੜ)-ਪੰਜਾਬ ਸਰਕਾਰ ਦੀ ਵਿਰਾਸਤ ਸੇਵਾ ਸੰਗਠਨ ਵਲੋਂ ਚਲ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਪਟਿਆਲਾ ਸ਼ਹਿਰ ਦੇ ਸੂਲਰ ਤੋਂ ਅੱਜ ਦੋ ਬੱਸਾਂ ਰਵਾਨਾ ਕੀਤੀਆਂ। ਇਸ ਮੌਕੇ ਹਲਕਾ ਕੋਆਰਡੀਨੇਟਰ ਹਰਵਿੰਦਰਪਾਲ ਸਿੰਘ ਵਿੰਟੀ, ਵਾਰਡ ਨੰਬਰ 37 ਦੇ ਐੱਮ. ਸੀ. ਰੇਨੂ ਬਾਲਾ ਅਤੇ ਰਿੱਕੀ ਸੂਲਰ ਵੀ ਮੌਜੂਦ ਸਨ। ਇਹ ਯਾਤਰਾ ਲਈ ਬੱਸਾਂ ਸੂਲਰ ਤੋਂ ਸੰਗਤ ਨੂੰ ਲੈ ਕੇ ਮਥੁਰਾ ਵਰਿੰਦਾਵਨ ਵਾਸਤੇ ਰਵਾਨਾ ਹੋਈਆਂ। ਸੰਗਤ ਨੇ ਇਸ ਵਿਸੇਸ਼ ਉਪਰਾਲੇ ਲਈ ਮੁੱਖ ਮੰਤਰੀ ਭਗਵੰਤ ਮਾਨ ਤੇ ਵਿਧਾਇਕ ਪਟਿਆਲਾ ਅਜੀਤਪਾਲ ਸਿੰਘ ਕੋਹਲੀ ਦਾ ਧੰਨਵਾਦ ਕੀਤਾ। ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਦੱਸਿਆ ਕਿ ਇਸ ਯਾਤਰਾ ਦੌਰਾਨ ਵਧੀਆ ਹੋਟਲ ਵਿਚ ਖਾਣਾ ਤੇ ਰਹਿਣ ਦਾ ਪ੍ਰਬੰਧ ਹੁੰਦਾ ਹੈ। ਇਸ ਮੌਕੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਇਹ ਯੋਜਨਾ ਧਾਰਮਿਕ ਆਸਥਾ ਨਾਲ ਜੁੜੇ ਲੋਕਾਂ ਲਈ ਇਕ ਵੱਡਾ ਉਪਰਾਲਾ ਹੈ।