31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਟਕਸਾਲੀ ਅਕਾਲੀ ਪਰਿਵਾਰ ਦੇ ਨੌਜਵਾਨ ਜੱਸਾ ਖੋਖ ਸ਼੍ਰੋਮਣੀ ਅਕਾਲੀ ਦਲ (ਬ) ਦੇ ਜਨਰਲ ਕੌਂਸਲ ਮੈਂਬਰ ਨਿਯੁਕਤ

ਨਾਭਾ,31 ਅਗਸਤ (ਜਗਨਾਰ ਸਿੰਘ ਦੁਲੱਦੀ)-ਸ਼੍ਰੋਮਣੀ ਅਕਾਲੀ ਦਲ (ਬ) ਦੀ ਹਾਈਕਮਾਨ ਵਲੋਂ ਪਾਰਟੀ ਪ੍ਰਤੀ ਵਫਾਦਾਰੀ ਤੇ ਇਮਾਨਦਾਰੀ ਨਾਲ ਕੰਮ ਕਰਨ ਵਾਲੇ ਵਿਅਕਤੀਆਂ ਨੂੰ ਅਹੁਦੇਦਾਰੀਆਂ ਨਾਲ ਨਿਵਾਜਿਆ ਗਿਆ ਹੈ, ਜਿਸ ਤਹਿਤ ਨਾਭਾ ਹਲਕੇ ਦੇ ਟਕਸਾਲੀ ਅਕਾਲੀ ਪਰਿਵਾਰ ਦੇ ਨੌਜਵਾਨ ਆਗੂ ਜਸਦੇਵ ਸਿੰਘ ਜੱਸਾ ਖੋਖ ਨੂੰ ਪਾਰਟੀ ਵਲੋਂ ਪਾਰਟੀ ਦਾ ਜਨਰਲ ਕੌਂਸਲ ਮੈਂਬਰ ਨਿਯੁਕਤ ਕੀਤਾ ਗਿਆ ਹੈ। ਜਸਦੇਵ ਸਿੰਘ ਜੱਸਾ ਖੋਖ ਜੋ ਕਿ ਖੋਖ ਪਰਿਵਾਰ ਦੀ ਚੌਥੀ ਪੀੜ੍ਹੀ ਵਜੋਂ ਸ਼੍ਰੋਮਣੀ ਅਕਾਲੀ ਦਲ (ਬ) ਨਾਲ ਜੁੜ ਕੇ ਪਾਰਟੀ ਦੀ ਸੇਵਾ ਕਰ ਰਹੇ ਹਨ, ਨੇ ਚੜ੍ਹਦੀ ਉਮਰ ਤੋਂ ਹੀ ਪਾਰਟੀ ਤੇ ਜਥੇਬੰਦੀ ਪ੍ਰਤੀ ਆਪਣੀ ਵਫ਼ਾਦਾਰੀ, ਮਿਹਨਤ ਅਤੇ ਸਮਰਪਣ ਦਾ ਸਬੂਤ ਦਿੱਤਾ ਹੈ।

Ad Position 21
No active advertisement
ਅਜੀਤ ਡੈਸਕ 01-09-2026
ਨਾਭਾ,31 ਅਗਸਤ (ਜਗਨਾਰ ਸਿੰਘ ਦੁਲੱਦੀ)-ਸ਼੍ਰੋਮਣੀ ਅਕਾਲੀ ਦਲ (ਬ) ਦੀ ਹਾਈਕਮਾਨ ਵਲੋਂ ਪਾਰਟੀ ਪ੍ਰਤੀ ਵਫਾਦਾਰੀ ਤੇ ਇਮਾਨਦਾਰੀ ਨਾਲ ਕੰਮ ਕਰਨ ਵਾਲੇ ਵਿਅਕਤੀਆਂ ਨੂੰ ਅਹੁਦੇਦਾਰੀਆਂ ਨਾਲ ਨਿਵਾਜਿਆ ਗਿਆ ਹੈ, ਜਿਸ ਤਹਿਤ ਨਾਭਾ ਹਲਕੇ ਦੇ ਟਕਸਾਲੀ ਅਕਾਲੀ ਪਰਿਵਾਰ ਦੇ ਨੌਜਵਾਨ ਆਗੂ ਜਸਦੇਵ ਸਿੰਘ ਜੱਸਾ ਖੋਖ ਨੂੰ ਪਾਰਟੀ ਵਲੋਂ ਪਾਰਟੀ ਦਾ ਜਨਰਲ ਕੌਂਸਲ ਮੈਂਬਰ ਨਿਯੁਕਤ ਕੀਤਾ ਗਿਆ ਹੈ। ਜਸਦੇਵ ਸਿੰਘ ਜੱਸਾ ਖੋਖ ਜੋ ਕਿ ਖੋਖ ਪਰਿਵਾਰ ਦੀ ਚੌਥੀ ਪੀੜ੍ਹੀ ਵਜੋਂ ਸ਼੍ਰੋਮਣੀ ਅਕਾਲੀ ਦਲ (ਬ) ਨਾਲ ਜੁੜ ਕੇ ਪਾਰਟੀ ਦੀ ਸੇਵਾ ਕਰ ਰਹੇ ਹਨ, ਨੇ ਚੜ੍ਹਦੀ ਉਮਰ ਤੋਂ ਹੀ ਪਾਰਟੀ ਤੇ ਜਥੇਬੰਦੀ ਪ੍ਰਤੀ ਆਪਣੀ ਵਫ਼ਾਦਾਰੀ, ਮਿਹਨਤ ਅਤੇ ਸਮਰਪਣ ਦਾ ਸਬੂਤ ਦਿੱਤਾ ਹੈ। ਜੱਸਾ ਖੋਖ ਨੇ ਆਪਣੇ ਸਿਆਸੀ ਸਫ਼ਰ ਦੀ ਸ਼ੁਰੂਆਤ ਐੱਸ. ਓ. ਆਈ. ਜਥੇਬੰਦੀ ਤੋਂ ਕਰਦਿਆਂ ਜਨਰਲ ਸਕੱਤਰ ਤੇ ਮੁੱਖ ਬੁਲਾਰੇ ਵਜੋਂ ਅਹਿਮ ਜ਼ਿੰਮੇਵਾਰੀ ਨਿਭਾਈ ਅਤੇ ਇਸ ਤੋਂ ਬਾਅਦ ਉਹ ਯੂਥ ਅਕਾਲੀ ਦਲ ਮਾਲਵਾ ਜ਼ੋਨ-3 ਦੇ ਮੁੱਖ ਬੁਲਾਰੇ ਰਹੇ ਤੇ ਪਾਰਟੀ ਪ੍ਰਤੀ ਉਨ੍ਹਾਂ ਦੀ ਲਗਨ, ਮਿਹਨਤ ਅਤੇ ਵਫ਼ਾਦਾਰੀ ਨੂੰ ਦੇਖਦਿਆਂ ਉਨ੍ਹਾਂ ਨੂੰ ਯੂਥ ਅਕਾਲੀ ਦਲ ਪੰਜਾਬ ਦੇ ਬੁਲਾਰੇ ਵਜੋਂ ਵੀ ਅਹਿਮ ਜ਼ਿੰਮੇਵਾਰੀ ਸੌਂਪੀ ਗਈ। ਇਸ ਮੌਕੇ ਯੂਥ ਆਗੂ ਜਸਦੇਵ ਸਿੰਘ ਜੱਸਾ ਖੋਖ ਨੂੰ ਵਧਾਈ ਦੇਣ ਵਾਲਿਆਂ ਵਿਚ ਹਲਕਾ ਇੰਚਾਰਜ ਮੱਖਣ ਸਿੰਘ ਲਾਲਕਾ, ਬੀਬੀ ਹਰਦੀਪ ਕੌਰ ਖੋਖ ਮੈਂਬਰ ਐਸ. ਜੀ. ਪੀ. ਸੀ., ਜਥੇਦਾਰ ਜਗਮੀਤ ਸਿੰਘ ਹਰਿਆਉ ਜ਼ਿਲ੍ਹਾ ਪ੍ਰਧਾਨ ਦਿਹਾਤੀ, ਜਥੇਦਾਰ ਬਲਤੇਜ ਸਿੰਘ ਖੋਖ ਮੀਤ ਪ੍ਰਧਾਨ, ਐਡਵੋਕੇਟ ਖੁਸ਼ਹਾਲ ਬਾਬਲੂ ਖੋਰਾ, ਬੀਬੀ ਹਰਪ੍ਰੀਤ ਕੌਰ ਰਾਮਗੜ੍ਹ, ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਗੁਰਦਿਆਲ ਸਿੰਘ ਇੰਦਰ ਬਿੱਲੂ, ਸਾਬਕਾ ਚੇਅਰਮੈਨ, ਗੁਰਚਰਨ ਸਿੰਘ ਘਮਰੌਦਾ, ਸੁਪਿੰਦਰ ਸਿੰਘ ਗਲਵੱਟੀ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਨੈਸ਼ਨਲ ਹਾਈਵੇ ’ਤੇ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਲਈ ਸਪੈਸ਼ਲ ਟਾਸਕ ਫੋਰਸ ਦਾ ਗਠਨ ਵਧੀਕ ਡਿਪਟੀ ਕਮਿਸ਼ਨਰ ਵਲੋਂ ਪੀ. ਐਮ. ਰਾ... ਅਗਲੀ ਖ਼ਬਰ ਬੀਬੀ ਲੂੰਬਾ ਤੇ ਕਰਨ ਸਿੰਘ ਡੀ. ਟੀ. ਓ. ਦੀ ਅਗਵਾਈ ’ਚ ਹੋਏ ‘ਸਖ਼ੀਆਂ ਨਾਲ ਮਿਲਣੀ ਸਮਾਗਮ’’ ਨੇ ਧਾਰਿਆ ਰੈਲੀ ਦਾ ਰੂਪ ਬੀਬ...
Ad Position 24