02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਪਿੰਡ ਰੋੜੇਵਾਲ ਦੇ ਲੋਕਾਂ ਨੇ ਸੰਜੀਵ ਸ਼ਰਮਾ ਕਾਲੂ ਨੂੰ ਦਿੱਤਾ ਸਹਿਯੋਗ ਦਾ ਭਰੋਸਾ

ਪਟਿਆਲਾ, 31 ਅਗਸਤ (ਧਰਮਿੰਦਰ ਸਿੰਘ ਸਿੱਧੂ)- ਹਲਕਾ ਪਟਿਆਲਾ ਦਿਹਾਤੀ ਵਿਚ ਕਾਂਗਰਸ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਅਤੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਦੀ ਮੁਹਿੰਮ ਤਹਿਤ ਕਾਂਗਰਸੀ ਆਗੂ ਸੰਜੀਵ ਸ਼ਰਮਾ ਕਾਲੂ ਵਲੋਂ ਪਿੰਡ ਰੋੜੇਵਾਲ ਵਿਖੇ ਪਿੰਡ ਵਾਸੀਆਂ ਅਤੇ ਪਾਰਟੀ ਦੇ ਸਾਥੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੌਕੇ ਪਿੰਡ ਵਾਸੀਆਂ ਵਲੋਂ ਸੰਜੀਵ ਸ਼ਰਮਾ ਕਾਲੂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਗਿਆ।

Ad Position 21
repet_subhas-goyals [Copy P29]
ਅਜੀਤ ਡੈਸਕ 02-09-2026
ਪਟਿਆਲਾ, 31 ਅਗਸਤ (ਧਰਮਿੰਦਰ ਸਿੰਘ ਸਿੱਧੂ)- ਹਲਕਾ ਪਟਿਆਲਾ ਦਿਹਾਤੀ ਵਿਚ ਕਾਂਗਰਸ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਅਤੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਦੀ ਮੁਹਿੰਮ ਤਹਿਤ ਕਾਂਗਰਸੀ ਆਗੂ ਸੰਜੀਵ ਸ਼ਰਮਾ ਕਾਲੂ ਵਲੋਂ ਪਿੰਡ ਰੋੜੇਵਾਲ ਵਿਖੇ ਪਿੰਡ ਵਾਸੀਆਂ ਅਤੇ ਪਾਰਟੀ ਦੇ ਸਾਥੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੌਕੇ ਪਿੰਡ ਵਾਸੀਆਂ ਵਲੋਂ ਸੰਜੀਵ ਸ਼ਰਮਾ ਕਾਲੂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਗਿਆ। ਮੀਟਿੰਗ ਦੌਰਾਨ ਸੰਜੀਵ ਸ਼ਰਮਾ ਕਾਲੂ ਨੇ ਪਿੰਡ ਵਾਸੀਆਂ ਨਾਲ ਖੁੱਲ੍ਹ ਕੇ ਵਿਚਾਰ-ਵਟਾਂਦਰਾ ਕਰਦਿਆਂ ਇਲਾਕੇ ਨਾਲ ਸੰਬੰਧਿਤ ਵੱਖ-ਵੱਖ ਮਸਲਿਆਂ ਬਾਰੇ ਜਾਣਕਾਰੀ ਹਾਸਲ ਕੀਤੀ। ਇਹ ਮੀਟਿੰਗ ਸ਼ਮਸ਼ੇਰ ਸਿੰਘ ਫ਼ੌਜੀ ਤੇ ਅਮਰਜੀਤ ਸਿੰਘ ਬਾਬਾ ਵਲੋਂ ਕਰਵਾਈ ਗਈ, ਜਿਸ ਵਿਚ ਪਿੰਡ ਵਾਸੀਆਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ। ਉਨ੍ਹਾਂ ਕਿਹਾ ਕਿ ਹਲਕੇ ਦੇ ਲੋਕਾਂ ਨਾਲ ਸਿੱਧਾ ਸੰਪਰਕ ਹੀ ਉਨ੍ਹਾਂ ਦੀ ਰਾਜਨੀਤਿਕ ਸਰਗਰਮੀ ਦਾ ਮੁੱਖ ਆਧਾਰ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸੁਝਾਅ ਅਤੇ ਸਥਾਨਕ ਪੱਧਰ ਦੀਆਂ ਸਮੱਸਿਆਵਾਂ ਨੂੰ ਸਮਝ ਕੇ ਹੀ ਹਲਕੇ ਦੇ ਵਿਕਾਸ ਅਤੇ ਲੋਕ-ਹਿੱਤ ਨਾਲ ਜੁੜੇ ਮੁੱਦਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਉਠਾਇਆ ਜਾ ਸਕਦਾ ਹੈ। ਸੰਜੀਵ ਸ਼ਰਮਾ ਕਾਲੂ ਨੇ ਕਿਹਾ ਕਿ ਪਿੰਡਾਂ ਦੇ ਲੋਕਾਂ ਵਲੋਂ ਮਿਲ ਰਿਹਾ ਪਿਆਰ ਅਤੇ ਸਹਿਯੋਗ ਉਨ੍ਹਾਂ ਲਈ ਹੌਸਲੇ ਦੀ ਵੱਡੀ ਤਾਕਤ ਹੈ। ਪਿੰਡ ਵਾਸੀਆਂ ਵਲੋਂ ਉਨ੍ਹਾਂ ਨੂੰ 2027 ਦੀ ਚੋਣਾਂ ਵੀ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਗਿਆ। ਇਸ ਮੌਕੇ ਸ਼ਮਸ਼ੇਰ ਸਿੰਘ ਫ਼ੌਜੀ, ਅਮਰਜੀਤ ਸਿੰਘ, ਕੁਲਦੀਪ ਸਿੰਘ ਨੰਬਰਦਾਰ, ਭਜਨ ਸਿੰਘ ਫ਼ੌਜੀ, ਗੁਰਦੇਵ ਸਿੰਘ, ਸੇਵਕ ਸਿੰਘ ਝਿੱਲ ਸਾਬਕਾ ਕੌਂਸਲਰ, ਕਰਮਜੀਤ ਸਰਪੰਚ ਲਚਕਾਣੀ, ਅਮਰੀਕ ਧਨੌਰਾ, ਰਿਧਮ ਸ਼ਰਮਾ ਪ੍ਰਧਾਨ ਯੂਥ ਕਾਂਗਰਸ, ਪ੍ਰਵੀਨ ਰਾਵਤ, ਗੌਰਵ ਸੂਦ, ਸੌਰਵ ਵਾਲਿਆਂ, ਮੰਨੂ ਧਾਲੀਵਾਲ ਤੇ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਟਿਆਲਾ ਕਬੱਡੀ ਲੀਗ ’ਚੋਂ ਬੈਸਟ ਰੇਡਰ ਬਣਨ ’ਤੇ ਵਿਸ਼ਾਲ ਸ਼ਰਮਾ ਦਾ ਸਨਮਾਨ ਅਗਲੀ ਖ਼ਬਰ ਆਨਲਾਈਨ ਘੁਟਾਲਿਆਂ ਕਾਰਨ ਵਪਾਰੀ ਪ੍ਰੇਸ਼ਾਨ- ਪ੍ਰਧਾਨ ਰਾਕੇਸ਼ ਗੁਪਤਾ
Ad Position 24