ਪ੍ਰੋ. ਹਿਮੇਂਦਰ ਭਾਰਤੀ ਨੇ ਪੰਜਾਬੀ ’ਵਰਸਿਟੀ ਦੇ ਕੰਟਰੋਲਰ ਪ੍ਰੀਖਿਆਵਾਂ ਵਜੋਂ ਅਹੁਦਾ ਸੰਭਾਲਿਆ
ਪਟਿਆਲਾ, 1 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)- ਪੰਜਾਬੀ ਯੂਨੀਵਰਸਿਟੀ ਵਿਖੇ ਪ੍ਰੋ. ਹਿਮੇਂਦਰ ਭਾਰਤੀ ਨੇ ਯੂਨੀਵਰਸਿਟੀ ਦੇ ਕੰਟਰੋਲਰ ਪ੍ਰੀਖਿਆਵਾਂ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ।
ਪਟਿਆਲਾ, 1 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)- ਪੰਜਾਬੀ ਯੂਨੀਵਰਸਿਟੀ ਵਿਖੇ ਪ੍ਰੋ. ਹਿਮੇਂਦਰ ਭਾਰਤੀ ਨੇ ਯੂਨੀਵਰਸਿਟੀ ਦੇ ਕੰਟਰੋਲਰ ਪ੍ਰੀਖਿਆਵਾਂ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਉਹ ਯੂਨੀਵਰਸਿਟੀ ਦੇ ਜੀਵ ਵਿਗਿਆਨ ਅਤੇ ਵਾਤਾਵਰਣ ਵਿਗਿਆਨ ਵਿਭਾਗ ਵਿਖੇ ਅਧਿਆਪਕ ਵਜੋਂ ਕਾਰਜਸ਼ੀਲ ਹਨ।ਉਨ੍ਹਾਂ ਵੱਲੋਂ ਅਹੁਦਾ ਸੰਭਾਲੇ ਜਾਣ ਮੌਕੇ ਉਪ-ਕੁਲਪਤੀ ਡਾ. ਜਗਦੀਪ ਸਿੰਘ ਉਚੇਚੇ ਤੌਰ ‘ਤੇ ਪਹੁੰਚੇ। ਉਨ੍ਹਾਂ ਪ੍ਰੋ. ਭਾਰਤੀ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਉਮੀਦ ਪ੍ਰਗਟਾਈ ਕਿ ਉਨ੍ਹਾਂ ਵੱਲੋਂ ਅਹੁਦਾ ਸੰਭਾਲੇ ਜਾਣ ਨਾਲ਼ ਪ੍ਰੀਖਿਆ ਸ਼ਾਖਾ ਦਾ ਕੰਮਕਾਜ ਹੋਰ ਵੀ ਸੁਚਾਰੂ, ਪਾਰਦਰਸ਼ੀ ਤੇ ਸਮੇਂ ਸਿਰ ਪੂਰਾ ਹੋਵੇਗਾ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ, ਨਤੀਜਿਆਂ ਅਤੇ ਸਮੁੱਚੇ ਪ੍ਰਬੰਧਨ ਨੂੰ ਬਿਹਤਰ ਬਣਾਉਣ ਲਈ ਇਹ ਨਿਯੁਕਤੀ ਇੱਕ ਅਹਿਮ ਕਦਮ ਹੈ। ਉਨ੍ਹਾਂ ਉਮੀਦ ਜਤਾਈ ਕਿ ਪ੍ਰੀਖਿਆ ਵਿਭਾਗ ਵਿਦਿਆਰਥੀਆਂ ਦੀਆਂ ਸਮੱਸਿਆਵਾਂ ਦਾ ਤੇਜ਼ੀ ਨਾਲ ਹੱਲ ਕਰੇਗਾ ਤੇ ਸਮੁੱਚਾ ਪ੍ਰਸ਼ਾਸਨਿਕ ਢਾਂਚਾ ਹੋਰ ਮਜ਼ਬੂਤ ਹੋਵੇਗਾ। ਇਸ ਮੌਕੇ ਡੀਨ ਅਕਾਦਮਿਕ ਮਾਮਲੇ ਡਾ. ਜਸਵਿੰਦਰ ਸਿੰਘ ਬਰਾੜ ਨੇ ਕਿਹਾ ਕਿ ਪ੍ਰੀਖਿਆ ਪ੍ਰਣਾਲੀ ਯੂਨੀਵਰਸਿਟੀ ਦਾ ਇੱਕ ਮੁੱਖ ਧੁਰਾ ਹੁੰਦੀ ਹੈ ਅਤੇ ਨਵੀਂ ਟੀਮ ਨਾਲ ਅਕਾਦਮਿਕ ਕਾਰਜਾਂ ਵਿੱਚ ਹੋਰ ਤੇਜ਼ੀ ਆਵੇਗੀ। ਪ੍ਰੋ. ਹਿਮੇਦਰ ਭਾਰਤੀ ਨੇ ਇਸ ਮੌਕੇ ਉਪ-ਕੁਲਪਤੀ ਡਾ. ਜਗਦੀਪ ਸਿੰਘ ਅਤੇ ਯੂਨੀਵਰਸਿਟੀ ਪ੍ਰਸ਼ਾਸਨ ਦਾ ਧੰਨਵਾਦ ਕੀਤਾ ਅਤੇ ਵਿਸ਼ਵਾਸ ਦਿਵਾਇਆ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਅਤੇ ਤਨਦੇਹ ਨਾਲ ਨਿਭਾਉਣਗੇ। ਇਸ ਮੌਕੇ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਦੇ ਮੁਖੀ, ਅਧਿਕਾਰੀ ਅਤੇ ਸ਼ਾਖਾ ਇੰਚਾਰਜ ਵੀ ਮੌਜੂਦ ਸਨ।