02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਗੁਰੂ ਨਾਨਕ ਇੰਸਟੀਚਿਊਟ ਵਿਖੇ ਅੱਗ ਬੁਝਾਊ ਮੌਕ ਡਰਿੱਲ ਕਰਵਾਈ

ਪਟਿਆਲਾ, 1 ਸਤੰਬਰ (ਗੁਰਵਿੰਦਰ ਸਿੰਘ ਔਲਖ)- ਗੁਰੂ ਨਾਨਕ ਇੰਸਟੀਚਿਊਟ ਆਫ਼ ਮੈਡੀਕਲ ਟੈਕਨਾਲੋਜੀ ਵਿਖੇ ਵਿਦਿਆਰਥੀਆਂ, ਅਧਿਆਪਕਾਂ ਤੇ ਸਟਾਫ਼ ਨੂੰ ਅੱਗ ਲੱਗਣ ਦੀ ਸਥਿਤੀ ਵਿਚ ਸੁਰੱਖਿਆ ਪ੍ਰਬੰਧਾਂ, ਬਚਾਅ ਕਾਰਜਾਂ ਅਤੇ ਸੁਰੱਖਿਅਤ ਢੰਗ ਨਾਲ ਇਮਾਰਤ ਖਾਲੀ ਕਰਨ ਸਬੰਧੀ ਜਾਗਰੂਕ ਕਰਨ ਲਈ ਅੱਗ ਬੁਝਾਊ ਮੌਕ ਡਰਿੱਲ ਕਰਵਾਈ ਗਈ। ਇਸ ਦੌਰਾਨ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਵਿਹਾਰਕ ਸਿਖਲਾਈ ਵੀ ਦਿੱਤੀ ਗਈ।

Ad Position 21
repet_subhas-goyals [Copy P29]
ਅਜੀਤ ਡੈਸਕ 02-09-2026
ਪਟਿਆਲਾ, 1 ਸਤੰਬਰ (ਗੁਰਵਿੰਦਰ ਸਿੰਘ ਔਲਖ)- ਗੁਰੂ ਨਾਨਕ ਇੰਸਟੀਚਿਊਟ ਆਫ਼ ਮੈਡੀਕਲ ਟੈਕਨਾਲੋਜੀ ਵਿਖੇ ਵਿਦਿਆਰਥੀਆਂ, ਅਧਿਆਪਕਾਂ ਤੇ ਸਟਾਫ਼ ਨੂੰ ਅੱਗ ਲੱਗਣ ਦੀ ਸਥਿਤੀ ਵਿਚ ਸੁਰੱਖਿਆ ਪ੍ਰਬੰਧਾਂ, ਬਚਾਅ ਕਾਰਜਾਂ ਅਤੇ ਸੁਰੱਖਿਅਤ ਢੰਗ ਨਾਲ ਇਮਾਰਤ ਖਾਲੀ ਕਰਨ ਸਬੰਧੀ ਜਾਗਰੂਕ ਕਰਨ ਲਈ ਅੱਗ ਬੁਝਾਊ ਮੌਕ ਡਰਿੱਲ ਕਰਵਾਈ ਗਈ। ਇਸ ਦੌਰਾਨ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਵਿਹਾਰਕ ਸਿਖਲਾਈ ਵੀ ਦਿੱਤੀ ਗਈ। ਇਹ ਮੌਕ ਡਰਿੱਲ ਡਾ. ਸੁਭਾਸ਼ ਡਾਬਰ, ਡਾ. ਰਾਹੁਲ ਡਾਬਰ, ਕਾਕਾ ਰਾਮ ਅਤੇ ਫਾਇਰ ਸੇਫਟੀ ਹੈੱਡ ਅਫ਼ਸਰ ਰਮਨ ਕੁਮਾਰ ਦੀ ਅਗਵਾਈ ਹੇਠ ਕਰਵਾਈ ਗਈ। ਸੁਰੱਖਿਆ ਟੀਮ ਨੇ ਹਾਜ਼ਰੀਨ ਨੂੰ ਅੱਗ ਦੀਆਂ ਵੱਖ-ਵੱਖ ਕਿਸਮਾਂ ਅਤੇ ਉਨ੍ਹਾਂ ਨੂੰ ਬੁਝਾਉਣ ਲਈ ਵਰਤੇ ਜਾਣ ਵਾਲੇ ਯੰਤਰਾਂ ਬਾਰੇ ਜਾਣਕਾਰੀ ਦਿੱਤੀ। ਮਾਹਿਰਾਂ ਨੇ ਦੱਸਿਆ ਕਿ ਲੱਕੜ, ਕਾਗਜ਼ ਅਤੇ ਕੱਪੜੇ ਵਰਗੀਆਂ ਵਸਤੂਆਂ, ਪੈਟਰੋਲ-ਡੀਜ਼ਲ ਵਰਗੇ ਜਲਣਸ਼ੀਲ ਤਰਲ ਪਦਾਰਥ, ਗੈਸ ਅਤੇ ਬਿਜਲੀ ਦੇ ਉਪਕਰਨਾਂ ਤੋਂ ਲੱਗਣ ਵਾਲੀ ਅੱਗ ਲਈ ਵੱਖ-ਵੱਖ ਤਰੀਕਿਆਂ ਦੀ ਲੋੜ ਹੁੰਦੀ ਹੈ। ਰਸੋਈ ਵਿਚ ਤੇਲ ਅਤੇ ਚਰਬੀ ਤੋਂ ਲੱਗਣ ਵਾਲੀ ਅੱਗ ਲਈ ਵੀ ਢੁਕਵੇਂ ਅੱਗ ਬੁਝਾਊ ਯੰਤਰ ਦੀ ਵਰਤੋਂ ਕਰਨੀ ਜ਼ਰੂਰੀ ਹੈ। ਇਸ ਮੌਕੇ ਪਾਣੀ, ਝੱਗ, ਕਾਰਬਨ ਡਾਈਆਕਸਾਈਡ, ਸੁੱਕੇ ਪਾਊਡਰ ਅਤੇ ਗਿੱਲੇ ਰਸਾਇਣਕ ਅੱਗ ਬੁਝਾਊ ਯੰਤਰਾਂ ਦੀ ਵਰਤੋਂ ਬਾਰੇ ਵਿਹਾਰਕ ਪ੍ਰਦਰਸ਼ਨ ਕੀਤਾ ਗਿਆ। ਟੀਮ ਨੇ ਸਪੱਸ਼ਟ ਕੀਤਾ ਕਿ ਅੱਗ ਦੀ ਕਿਸਮ ਅਨੁਸਾਰ ਸਹੀ ਯੰਤਰ ਦੀ ਚੋਣ ਕਰਨੀ ਜ਼ਰੂਰੀ ਹੈ ਅਤੇ ਗਲਤ ਯੰਤਰ ਦੀ ਵਰਤੋਂ ਖ਼ਤਰਨਾਕ ਸਾਬਤ ਹੋ ਸਕਦੀ ਹੈ। ਹਾਜ਼ਰੀਨ ਨੂੰ ਐਮਰਜੈਂਸੀ ਦੀ ਸੂਰਤ ਵਿਚ ਸਭ ਤੋਂ ਪਹਿਲਾਂ ਜਾਨਾਂ ਦੀ ਸੁਰੱਖਿਆ, ਤੁਰੰਤ ਅਲਾਰਮ ਦੇਣ, ਸੁਰੱਖਿਅਤ ਢੰਗ ਨਾਲ ਬਾਹਰ ਨਿਕਲਣ ਅਤੇ ਲੋੜਵੰਦਾਂ ਦੀ ਮਦਦ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਦੌਰਾਨ 112 ਰਾਸ਼ਟਰੀ ਐਮਰਜੈਂਸੀ ਨੰਬਰ ਅਤੇ 101 ਅੱਗ ਬੁਝਾਊ ਸੇਵਾ ਬਾਰੇ ਵੀ ਜਾਣਕਾਰੀ ਦਿੱਤੀ ਗਈ। ਸੰਸਥਾ ਵਲੋਂ ਵਿਦਿਆਰਥੀਆਂ ਅਤੇ ਸਟਾਫ਼ ਦੀ ਸੁਰੱਖਿਆ ਲਈ ਅਜਿਹੀਆਂ ਜਾਗਰੂਕਤਾ ਗਤੀਵਿਧੀਆਂ ਜਾਰੀ ਰੱਖਣ ਦੀ ਵਚਨਬੱਧਤਾ ਪ੍ਰਗਟਾਈ ਗਈ।
Ad Position 22
No active advertisement
ਪਿਛਲੀ ਖ਼ਬਰ ਸਤਵਿੰਦਰ ਟੌਹੜਾ ਦੀ ਸਿਹਤ ਠੀਕ ਨਾ ਹੋਣ ਕਰਕੇ ਸਾਰੇ ਪ੍ਰੋਗਰਾਮ ਮੁਲਤਵੀ- ਢੀਂਡਸਾ ਅਗਲੀ ਖ਼ਬਰ ਸਿਹਤ ਮੰਤਰੀ ਵਲੋਂ ‘ਮਿਸ਼ਨ ਕਲੀਨ ਪੰਜਾਬ’ ਦੇ ਚੌਥੇ ਦਿਨ ਤ੍ਰਿਪੜੀ ’ਚ ਸਫ਼ਾਈ ਮੁਹਿੰਮ ਜਾਰੀ
Ad Position 24