ਪੰਜ ਸੇਵਾਮੁਕਤ ਕਰਮਚਾਰੀਆਂ ਨੂੰ 1,08,83,235 ਰੁਪਏ ਦੇ ਵਿੱਤੀ ਲਾਭਾਂ ਦੇ ਚੈੱਕ ਸੌਂਪੇ-ਮੇਅਰ
ਸਨੌਰ, 1 ਸਤੰਬਰ (ਮੋਹਣ ਸਿੰਘ ਭੱਟੀ)- ਪੋਲੋ ਗਰਾਊਂਡ ਪਟਿਆਲਾ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਪਟਿਆਲਾ-3 ਸਕੂਲ ਖੇਡ ਮੁਕਾਬਲਿਆਂ ’ਚ ਦੀਪ ਇੰਗਲਿਸ਼ ਮਾਡਲ ਹਾਈ ਸਕੂਲ, ਸਨੌਰ ਦੀ ਅੰਡਰ-14 ਤੇ ਅੰਡਰ-17 ਟੀਮ ਦੇ ਵਿਦਿਆਰਥੀਆਂ ਨੇ ਬਿਹਤਰੀਨ ਖੇਡ ਦਾ ਮੁਜ਼ਾਹਰਾ ਕਰਦਿਆਂ ਸਕੂਲ ਤੇ ਇਲਾਕੇ ਦਾ ਨਾਂ ਰੌਸ਼ਨ ਕੀਤਾ ਹੈ । ਮੁਕਾਬਲਿਆਂ ਦੇ ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਪ੍ਰਬੰਧਕਾਂ ਨੇ ਦੱਸਿਆ ਕਿ ਹੈਂਡਬਾਲ ਮੁਕਾਬਲੇ ਵਿਚ ਸਕੂਲ ਦੀ ਟੀਮ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਜ਼ਿਲ੍ਹੇ ਭਰ ਵਿਚੋਂ ਦੂਜਾ ਸਥਾਨ ਹਾਸਲ ਕਰਕੇ ਚਾਂਦੀ ਦਾ ਤਗਮਾ ਆਪਣੇ ਨਾਂਅ ਕੀਤਾ।
ਸਨੌਰ, 1 ਸਤੰਬਰ (ਮੋਹਣ ਸਿੰਘ ਭੱਟੀ)- ਪੋਲੋ ਗਰਾਊਂਡ ਪਟਿਆਲਾ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਪਟਿਆਲਾ-3 ਸਕੂਲ ਖੇਡ ਮੁਕਾਬਲਿਆਂ ’ਚ ਦੀਪ ਇੰਗਲਿਸ਼ ਮਾਡਲ ਹਾਈ ਸਕੂਲ, ਸਨੌਰ ਦੀ ਅੰਡਰ-14 ਤੇ ਅੰਡਰ-17 ਟੀਮ ਦੇ ਵਿਦਿਆਰਥੀਆਂ ਨੇ ਬਿਹਤਰੀਨ ਖੇਡ ਦਾ ਮੁਜ਼ਾਹਰਾ ਕਰਦਿਆਂ ਸਕੂਲ ਤੇ ਇਲਾਕੇ ਦਾ ਨਾਂ ਰੌਸ਼ਨ ਕੀਤਾ ਹੈ । ਮੁਕਾਬਲਿਆਂ ਦੇ ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਪ੍ਰਬੰਧਕਾਂ ਨੇ ਦੱਸਿਆ ਕਿ ਹੈਂਡਬਾਲ ਮੁਕਾਬਲੇ ਵਿਚ ਸਕੂਲ ਦੀ ਟੀਮ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਜ਼ਿਲ੍ਹੇ ਭਰ ਵਿਚੋਂ ਦੂਜਾ ਸਥਾਨ ਹਾਸਲ ਕਰਕੇ ਚਾਂਦੀ ਦਾ ਤਗਮਾ ਆਪਣੇ ਨਾਂਅ ਕੀਤਾ। ਇਸ ਜੇਤੂ ਹੈਂਡਬਾਲ ਟੀਮ ਵਿਚ ਖਿਡਾਰੀ ਦਕਸ਼ ਕੁਮਾਰ, ਪਰਮਪ੍ਰੀਤ ਸਿੰਘ, ਸਮੀਪ, ਕਰਮਜੋਤ ਸਿੰਘ, ਗੁਰਮਨ ਸਿੰਘ, ਹਰਜੋਤ ਸਿੰਘ ਅਤੇ ਸੰਦੀਪ ਸਿੰਘ ਸ਼ਾਮਲ ਸਨ। ਇਸੇ ਤਰ੍ਹਾਂ ਵਾਲੀਬਾਲ ਮੁਕਾਬਲੇ ਵਿੱਚ ਵੀ ਸਕੂਲ ਦੇ ਖਿਡਾਰੀਆਂ ਨੇ ਜ਼ਬਰਦਸਤ ਖੇਡ ਦਿਖਾਉਂਦਿਆਂ ਤੀਜਾ ਸਥਾਨ ਪ੍ਰਾਪਤ ਕਰਕੇ ਕਾਂਸੀ ਦਾ ਤਗ਼ਮਾ (ਬਰੌਂਜ਼ ਮੈਡਲ) ਜਿੱਤਿਆ। ਜੇਤੂ ਖਿਡਾਰੀਆਂ ਦੀ ਇਸ ਵੱਡੀ ਪ੍ਰਾਪਤੀ `ਤੇ ਸਕੂਲ ਦੀ ਪ੍ਰਿੰਸੀਪਲ ਬਿੰਦੂ ਮਾਰੀਆ ਤੇ ਚੇਅਰਮੈਨ ਵਿਵੇਕ ਸ਼ਰਮਾ ਨੇ ਸਮੂਹ ਖਿਡਾਰੀਆਂ, ਕੋਚ ਹਰਪ੍ਰੀਤ ਸਿੰਘ, ਸਾਨੀਆ ਤੇ ਸਪੋਰਟਸ ਅਧਿਆਪਕਾ ਨਵਜੋਤ ਕੌਰ ਦੀ ਭਰਪੂਰ ਸ਼ਲਾਘਾ ਕੀਤੀ, ਜਿਨ੍ਹਾਂ ਦੀ ਸੁਚੱਜੀ ਅਗਵਾਈ ਤੇ ਸਖ਼ਤ ਮਿਹਨਤ ਸਦਕਾ ਵਿਦਿਆਰਥੀ ਇਹ ਮੁਕਾਮ ਹਾਸਲ ਕਰਨ ਵਿੱਚ ਸਫ਼ਲ ਰਹੇ। ਇਸ ਮੌਕੇ ਸਕੂਲ ਪ੍ਰਬੰਧਕ ਸ੍ਰੀਮਤੀ ਬਲਦੀਸ਼ ਕੌਰ ਨੇ ਖਿਡਾਰੀਆਂ ਨੂੰ ਆਸ਼ੀਰਵਾਦ ਦਿੰਦਿਆਂ ਕਿਹਾ ਕਿ ਸਿੱਖਿਆ ਦੇ ਨਾਲ-ਨਾਲ ਖੇਡਾਂ ਵਿਦਿਆਰਥੀ ਜੀਵਨ ਦਾ ਅਹਿਮ ਅੰਗ ਹਨ। ਉਨ੍ਹਾਂ ਕਿਹਾ ਕਿ ਜ਼ਰੂਰੀ ਨਹੀਂ ਕਿ ਹਰ ਵਿਦਿਆਰਥੀ ਸਿਰਫ਼ ਕਿਤਾਬੀ ਪੜ੍ਹਾਈ ਵਿੱਚ ਹੀ ਮੋਹਰੀ ਹੋਵੇ, ਸਗੋਂ ਜੇਕਰ ਬੱਚਿਆਂ ਦੀ ਰੁਚੀ ਤੇ ਪ੍ਰਤਿਭਾ ਨੂੰ ਸਮੇਂ ਸਿਰ ਪਛਾਣ ਕੇ ਸਹੀ ਸਿਖਲਾਈ ਦਿੱਤੀ ਜਾਵੇ ਤਾਂ ਉਹ ਖੇਡਾਂ ਦੇ ਖੇਤਰ ਵਿੱਚ ਵੀ ਆਪਣਾ ਭਵਿੱਖ ਸੁਨਹਿਰੀ ਬਣਾ ਸਕਦੇ ਹਨ। ਸਕੂਲ ਮੈਨੇਜਮੈਂਟ ਵੱਲੋਂ ਹੋਣਹਾਰ ਜੇਤੂ ਵਿਦਿਆਰਥੀਆਂ ਨੂੰ ਆਗਾਮੀ ਰਾਜ ਪੱਧਰੀ ਮੁਕਾਬਲਿਆਂ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।