01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਗੁਰਮਤਿ ਕਾਲਜ ਵਲੋਂ ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਨਿੱਘਾ ਸਵਾਗਤ

ਪਟਿਆਲਾ, 1 ਸਤੰਬਰ (ਗੁਰਵਿੰਦਰ ਸਿੰਘ ਔਲਖ)- ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਮੀਰੀ-ਪੀਰੀ ਖ਼ਾਲਸਾ ਮਾਰਚ ਕਰਹਾਲੀ ਸਾਹਿਬ ਤੋਂ ਹੁੰਦਾ ਹੋਇਆ ਪਟਿਆਲਾ ਵਿਖੇ ਪਹੁੰਚਿਆ, ਜਿੱਥੇ ਗੁਰਮਤਿ ਕਾਲਜ, ਪਟਿਆਲਾ ਤੇ ਗੁਰੂ ਨਾਨਕ ਫਾਊਂਡੇਸ਼ਨ ਪਬਲਿਕ ਸਕੂਲ, ਪਟਿਆਲਾ ਵਲੋਂ ਮਾਰਚ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਦੋਵਾਂ ਸੰਸਥਾਵਾਂ ਦੇ ਸਟਾਫ਼ ਤੇ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ।

Ad Position 21
repet_subhas-goyals [Copy P29]
ਅਜੀਤ ਡੈਸਕ 02-09-2026
ਪਟਿਆਲਾ, 1 ਸਤੰਬਰ (ਗੁਰਵਿੰਦਰ ਸਿੰਘ ਔਲਖ)- ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਮੀਰੀ-ਪੀਰੀ ਖ਼ਾਲਸਾ ਮਾਰਚ ਕਰਹਾਲੀ ਸਾਹਿਬ ਤੋਂ ਹੁੰਦਾ ਹੋਇਆ ਪਟਿਆਲਾ ਵਿਖੇ ਪਹੁੰਚਿਆ, ਜਿੱਥੇ ਗੁਰਮਤਿ ਕਾਲਜ, ਪਟਿਆਲਾ ਤੇ ਗੁਰੂ ਨਾਨਕ ਫਾਊਂਡੇਸ਼ਨ ਪਬਲਿਕ ਸਕੂਲ, ਪਟਿਆਲਾ ਵਲੋਂ ਮਾਰਚ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਦੋਵਾਂ ਸੰਸਥਾਵਾਂ ਦੇ ਸਟਾਫ਼ ਤੇ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ। ਮਾਰਚ ਦੇ ਪਟਿਆਲਾ ਪਹੁੰਚਣ ’ਤੇ ਸੰਗਤਾਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ’ਤੇ ਫੁੱਲਾਂ ਦੀ ਵਰਖਾ ਕੀਤੀ ਗਈ। ਮਾਰਚ ਦੀ ਅਗਵਾਈ ਕਰ ਰਹੇ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਟ ਕੀਤੇ ਗਏ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਵੀ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਸੰਗਤਾਂ ਨੂੰ ਸੰਬੋਧਨ ਕਰਦਿਆਂ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਮੁੱਖ ਉਦੇਸ਼ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਨਾਲ ਜੋੜਨਾ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮਹਾਨ ਫ਼ਲਸਫ਼ੇ ਤੋਂ ਜਾਣੂ ਕਰਵਾਉਣਾ ਹੈ। ਉਨ੍ਹਾਂ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਆਪਣੀ ਖ਼ਾਲਸਾਈ ਵਿਰਾਸਤ ਨਾਲ ਜੁੜਨ ਦੀ ਅਪੀਲ ਕੀਤੀ। ਗੁਰੂ ਨਾਨਕ ਫਾਊਂਡੇਸ਼ਨ, ਨਵੀਂ ਦਿੱਲੀ ਦੇ ਡਾਇਰੈਕਟਰ ਪ੍ਰਤਾਪ ਸਿੰਘ ਨੇ ਕਿਹਾ ਕਿ ਜਥੇਦਾਰ ਅਤੇ ਸੰਗਤਾਂ ਦਾ ਸੰਸਥਾਵਾਂ ਵਿਖੇ ਪਹੁੰਚਣਾ ਉਨ੍ਹਾਂ ਲਈ ਸੁਭਾਗ ਦੀ ਗੱਲ ਹੈ। ਉਨ੍ਹਾਂ ਸੰਗਤ ਦਾ ਧੰਨਵਾਦ ਕਰਦਿਆਂ ਗੁਰੂ ਸਾਹਿਬਾਨ ਦੇ ਦਰਸਾਏ ਮਾਰਗ ’ਤੇ ਚੱਲਣ ਦੀ ਅਪੀਲ ਕੀਤੀ। ਇਸ ਮੌਕੇ ਗੁਰੂ ਨਾਨਕ ਫਾਊਂਡੇਸ਼ਨ ਪਬਲਿਕ ਸਕੂਲ ਦੀ ਪ੍ਰਿੰਸੀਪਲ ਜਸਜੀਤ ਕੌਰ, ਡਾ. ਹਰਦੇਵ ਸਿੰਘ, ਡਾ. ਹਰਜੀਤ ਸਿੰਘ, ਪ੍ਰਭਜੋਤ ਕੌਰ, ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਸਮੇਤ ਸੰਗਤ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ 11-12 ਨੂੰ ਸਨੌਰ ’ਚ ਹੋਣਗੇ ਵਿਸ਼ੇਸ਼ ਧਾਰਮਿਕ ਤੇ ਸਮਾਜਿਕ ਸਮਾਗਮ ਅਗਲੀ ਖ਼ਬਰ ਰੋਟਰੀ ਕਲੱਬ ਪਟਿਆਲਾ ਮਿਡਟਾਊਨ ਵਲੋਂ ਤੀਜ ਸਮਾਰੋਹ
Ad Position 24