03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਸੁਰਜੀਤ ਸਿੰਘ ਰੱਖੜਾ ਨੇ ਸਮਾਣਾ ਦੇ ਵੱਖ-ਵੱਖ ਪਿੰਡਾਂ ਤੋਂ ਸ਼ਰਧਾਲੂਆਂ ਦੀਆਂ ਬੱਸਾਂ ਕੀਤੀਆਂ ਰਵਾਨਾ

ਸਮਾਣਾ, 2 ਸਤੰਬਰ (ਹਰਵਿੰਦਰ ਸਿੰਘ ਟੋਨੀ)- ਸਾਬਕਾ ਕੈਬਨਿਟ ਮੰਤਰੀ ਅਤੇ ‘ਆਪ’ ਦੇ ਸੀਨੀਅਰ ਆਗੂ ਸੁਰਜੀਤ ਸਿੰਘ ਰੱਖੜਾ ਵਲੋਂ ਹਲਕਾ ਸਮਾਣਾ ਦੇ ਪਿੰਡ ਮਿਆਲ ਖੁਰਦ, ਗਾਜੇਵਾਸ ਅਤੇ ਬੰਮਣਾਂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਸ਼ਰਧਾਲੂਆਂ ਦੀਆਂ ਬੱਸਾਂ ਨੂੰ ਹਰੀ ਝੰਡੀ ਦੇ ਕੇ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਕੀਤਾ ਗਿਆ। ਇਸ ਮੌਕੇ ਸ.

Ad Position 21
repet_subhas-goyals [Copy P29]
ਅਜੀਤ ਡੈਸਕ 03-09-2026
ਸਮਾਣਾ, 2 ਸਤੰਬਰ (ਹਰਵਿੰਦਰ ਸਿੰਘ ਟੋਨੀ)- ਸਾਬਕਾ ਕੈਬਨਿਟ ਮੰਤਰੀ ਅਤੇ ‘ਆਪ’ ਦੇ ਸੀਨੀਅਰ ਆਗੂ ਸੁਰਜੀਤ ਸਿੰਘ ਰੱਖੜਾ ਵਲੋਂ ਹਲਕਾ ਸਮਾਣਾ ਦੇ ਪਿੰਡ ਮਿਆਲ ਖੁਰਦ, ਗਾਜੇਵਾਸ ਅਤੇ ਬੰਮਣਾਂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਸ਼ਰਧਾਲੂਆਂ ਦੀਆਂ ਬੱਸਾਂ ਨੂੰ ਹਰੀ ਝੰਡੀ ਦੇ ਕੇ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਕੀਤਾ ਗਿਆ। ਇਸ ਮੌਕੇ ਸ. ਰੱਖੜਾ ਨੇ ਕਿਹਾ ਕਿ ਪੰਜਾਬ ਦੀ ਧਰਤੀ ਗੁਰੂ ਸਾਹਿਬਾਨ, ਸੰਤਾਂ ਤੇ ਪੀਰਾਂ ਦੀ ਧਰਤੀ ਹੈ ਅਤੇ ਇੱਥੋਂ ਦੇ ਲੋਕਾਂ ਦੇ ਮਨਾਂ ਵਿਚ ਧਾਰਮਿਕ ਅਸਥਾਨਾਂ ਪ੍ਰਤੀ ਡੂੰਘੀ ਸ਼ਰਧਾ ਹੈ। ਹਰ ਵਿਅਕਤੀ ਦੀ ਇੱਛਾ ਹੁੰਦੀ ਹੈ ਕਿ ਉਹ ਆਪਣੇ ਪਰਿਵਾਰ ਸਮੇਤ ਪਵਿੱਤਰ ਅਸਥਾਨਾਂ ਦੇ ਦਰਸ਼ਨ ਕਰੇ, ਪਰ ਕਈ ਵਾਰ ਆਰਥਿਕ ਹਾਲਾਤ ਅਤੇ ਦੂਰ ਦੀ ਯਾਤਰਾ ਇਸ ਰਾਹ ਵਿਚ ਮੁਸ਼ਕਲ ਬਣ ਜਾਂਦੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚਲਾਈ ਜਾ ਰਹੀ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਰਾਹੀਂ ਅਜਿਹੇ ਪਰਿਵਾਰਾਂ ਅਤੇ ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਯਾਤਰਾ ਦੀ ਸਹੂਲਤ ਮਿਲ ਰਹੀ ਹੈ। ਇਸ ਤਰ੍ਹਾਂ ਦੀਆਂ ਯਾਤਰਾਵਾਂ ਲੋਕਾਂ ਨੂੰ ਆਪਣੀ ਆਸਥਾ ਨਾਲ ਜੁੜਨ ਦਾ ਮੌਕਾ ਦੇਣ ਦੇ ਨਾਲ-ਨਾਲ ਆਪਸੀ ਸਾਂਝ ਅਤੇ ਭਾਈਚਾਰੇ ਦੀ ਭਾਵਨਾ ਨੂੰ ਵੀ ਮਜ਼ਬੂਤ ਕਰਦੀਆਂ ਹਨ ਅਤੇ ਸ਼ਰਧਾਲੂ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਯਾਤਰਾ ’ਤੇ ਜਾ ਰਹੇ ਹਨ। ਇਸ ਸਮੇਂ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਹੋਏ ਸ਼ਰਧਾਲੂਆਂ ਨੇ ਮਾਨ ਸਰਕਾਰ ਤੇ ਸੁਰਜੀਤ ਸਿੰਘ ਰੱਖੜਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਤੀਰਥ ਯਾਤਰਾ ਲਈ ਮਿਲ ਰਹੀ ਇਹ ਸਹੂਲਤ ਉਨ੍ਹਾਂ ਲਈ ਵੱਡੀ ਸਹੂਲਤ ਬਣੀ ਹੈ।ਇਸ ਮੌਕੇ ਸਰਪੰਚ ਨੱਛਤਰ ਸਿੰਘ, ਸਰਪੰਚ ਲਾਡੀ ਮਿਆਲਾ, ਗੁਰਭੇਜ ਸਿੰਘ ਭੇਜਾ, ਭਾਲਾ ਸਰਪੰਚ, ਵਰਿੰਦਰ ਸਿੰਘ ਮਿਆਲਾਂ, ਗੁਰਦੀਪ ਸਿੰਘ ਗਾਜੇਵਾਸ, ਸਰਪੰਚ ਸਰਬਜੀਤ ਸਿੰਘ, ਚੇਅਰਮੈਨ ਹਰਦੀਪ ਸਿੰਘ ਚੀਮਾ, ਸਰਪੰਚ ਸੰਦੀਪ ਸਿੰਘ, ਗੁਰਦੀਪ ਸਿੰਘ ਬੰਮਣਾਂ, ਸੋਨੀ ਸਰਪੰਚ ਤਰਖਾਣ ਮਾਜਰਾ ਤੇ ‘ਆਪ’ ਦੇ ਵਰਕਰ ਤੇ ਤੀਰਥ ਯਾਤਰਾ ‘ਤੇ ਜਾਣ ਵਾਲੇ ਸ਼ਰਧਾਲੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪੱਧਰੀ ਖੇਡਾਂ ’ਚ ਅਕਾਲ ਅਕੈਡਮੀ ਫਤਿਹਗੜ੍ਹ ਛੰਨਾ ਦੀ ਸ਼ਾਨਦਾਰ ਜਿੱਤ ਅਗਲੀ ਖ਼ਬਰ ਭਾਂਖਰ ਗਰਿੱਡ ਅਧੀਨ ਪਿੰਡਾਂ ’ਚ ਬਿਜਲੀ ਕੱਟਾਂ ਤੋਂ ਕਿਸਾਨ ਪ੍ਰੇਸ਼ਾਨ
Ad Position 24