04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

30 ਸਤੰਬਰ ਤੋਂ ਪਹਿਲਾਂ ਟੈਕਸ ਅਦਾ ਕਰਨ ਵਾਲੇ ਸ਼ਹਿਰੀਆਂ ਨੂੰ 10 ਫ਼ੀਸਦੀ ਦੀ ਮਿਲੇਗੀ ਛੋਟ- ਪੂਜਾ ਸਿਆਲ ਗਰੇਵਾਲ

ਪਟਿਆਲਾ, 2 ਸਤੰਬਰ (ਅ. ਸ.

Ad Position 21
repet_subhas-goyals [Copy P29]
ਅਜੀਤ ਡੈਸਕ 03-09-2026
ਪਟਿਆਲਾ, 2 ਸਤੰਬਰ (ਅ.ਸ. ਆਹਲੂਵਾਲੀਆ)- ਨਗਰ ਨਿਗਮ ਪਟਿਆਲਾ ਦੀ ਕਮਿਸ਼ਨਰ ਪੂਜਾ ਸਿਆਲ ਗਰੇਵਾਲ ਨੇ ਪਟਿਆਲਾ ਨਿਵਾਸੀਆਂ ਨੂੰ ਵਿੱਤੀ ਸਾਲ 2026-27 ਲਈ ਆਪਣਾ ਪ੍ਰਾਪਰਟੀ ਟੈਕਸ ਸਮੇਂ ਸਿਰ ਜਮ੍ਹਾਂ ਕਰਵਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ 30 ਸਤੰਬਰ ਤੋਂ ਪਹਿਲਾਂ ਟੈਕਸ ਅਦਾ ਕਰਨ ਵਾਲੇ ਸ਼ਹਿਰੀਆਂ ਨੂੰ ਸਰਕਾਰ ਵਲੋਂ ਦਿੱਤੀ ਜਾ ਰਹੀ 10 ਫ਼ੀਸਦੀ ਵਿਸ਼ੇਸ਼ ਛੋਟ ਦਾ ਲਾਭ ਹੋਵੇਗਾ। ਕਮਿਸ਼ਨਰ ਨੇ ਕਿਹਾ ਕਿ ਘਰਾਂ, ਗਲੀਆਂ ਅਤੇ ਸਮੁੱਚੇ ਸ਼ਹਿਰ ਨੂੰ ਖ਼ੂਬਸੂਰਤ ਬਣਾਉਣ ਵਿਚ ਸ਼ਹਿਰ ਵਾਸੀਆਂ ਦਾ ਹਮੇਸ਼ਾ ਵਡਮੁੱਲਾ ਯੋਗਦਾਨ ਰਿਹਾ ਹੈ। ਇਸੇ ਯੋਗਦਾਨ ਦੀ ਇਕ ਅਹਿਮ ਕੜੀ ਸਮੇਂ ਸਿਰ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣਾ ਹੈ । ਉਨ੍ਹਾਂ ਸਪੱਸ਼ਟ ਕੀਤਾ ਕਿ ਪ੍ਰਾਪਰਟੀ ਟੈਕਸ ਰਾਹੀਂ ਇਕੱਠਾ ਹੋਣ ਵਾਲਾ ਇੱਕ-ਇੱਕ ਪੈਸਾ ਸ਼ਹਿਰ ਦੇ ਸਰਵਪੱਖੀ ਵਿਕਾਸ, ਸਫ਼ਾਈ ਵਿਵਸਥਾ ਅਤੇ ਸੁੰਦਰੀਕਰਨ ਦੇ ਕਾਰਜਾਂ ’ਤੇ ਹੀ ਖ਼ਰਚ ਕੀਤਾ ਜਾਂਦਾ ਹੈ। ਸ਼ਹਿਰ ਵਾਸੀਆਂ ਦੀ ਸੁਵਿਧਾ ਦਾ ਜ਼ਿਕਰ ਕਰਦਿਆਂ ਕਮਿਸ਼ਨਰ ਨੇ ਦੱਸਿਆ ਕਿ ਨਗਰ ਨਿਗਮ ਦਫ਼ਤਰ ਵਿਖੇ ਪ੍ਰਾਪਰਟੀ ਟੈਕਸ ਕਾਊਂਟਰ ਰੋਜ਼ਾਨਾ ਸਵੇਰੇ 9 ਵਜੇ ਤੋਂ ਲੈ ਕੇ ਸ਼ਾਮ 5 ਵਜੇ ਤੱਕ ਲਗਾਤਾਰ ਸੇਵਾਵਾਂ ਦੇ ਰਹੇ ਹਨ। ਨਾਗਰਿਕ ਬਿਨਾਂ ਕਿਸੇ ਪਰੇਸ਼ਾਨੀ ਦੇ ਸਮੇਂ ਸਿਰ ਪਹੁੰਚ ਕੇ ਆਪਣਾ ਟੈਕਸ ਜਮ੍ਹਾਂ ਕਰਵਾ ਸਕਦੇ ਹਨ।
Ad Position 22
No active advertisement
ਪਿਛਲੀ ਖ਼ਬਰ ਬਾਬਾ ਫ਼ਰੀਦ ਪਬਲਿਕ ਸਕੂਲ ਦੀਆਂ ਵਿਦਿਆਰਥਣਾਂ ਨੇ ਪ੍ਰਾਪਤ ਕੀਤਾ ਦੂਜਾ ਸਥਾਨ ਅਗਲੀ ਖ਼ਬਰ ਬਲਤੇਜ ਸਿੰਘ ਪੰਨੂ, ਚੇਅਰਮੈਨ ਜੁਨੇਜਾ ਤੇ ਐਮ. ਡੀ. ਰਾਣਾ ਨੇ ਪੀ.ਆਰ.ਟੀ.ਸੀ. ਦੇ ਮ੍ਰਿਤਕ ਕੰਡਕਟਰ ਦੇ ਵਾਰਸਾਂ ਨੂੰ ਦਿੱਤਾ...
Ad Position 24