ਅਫ਼ੀਮ ਸਮੇਤ ਇਕ ਕਾਬੂ
ਰਾਜਪੁਰਾ, 2 ਸਤੰਬਰ (ਜੀ. ਪੀ.
ਰਾਜਪੁਰਾ, 2 ਸਤੰਬਰ (ਜੀ. ਪੀ. ਸਿੰਘ)- ਥਾਣਾ ਸ਼ੰਭੂ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਇਕ ਵਿਅਕਤੀ ਨੂੰ ਅੱਧਾ ਕਿੱਲੋ ਅਫ਼ੀਮ ਸਮੇਤ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਸ਼ੰਭੂ ਦੇ ਮੁੱਖ ਅਫ਼ਸਰ ਥਾਣੇਦਾਰ ਸਵਰਨ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਗੁਰਮੀਤ ਸਿੰਘ ਨੇ ਪੁਲਿਸ ਪਾਰਟੀ ਸਮੇਤ ਟੀ - ਪੁਆਇੰਟ ਸੰਜਰਪੁਰ ਨੇੜੇ ਪਿੰਡ ਮਹਿਮਦਪੁਰ ਮੁੱਖ ਕੌਮੀ ਮਾਰਗ ਨੰਬਰ 44 ’ਤੇ ਨਾਕਾਬੰਦੀ ਕੀਤੀ ਹੋਈ ਸੀ। ਇਸੇ ਦੌਰਾਨ ਉੱਥੋਂ ਲੰਘ ਰਹੇ ਇਕ ਸ਼ੱਕੀ ਵਿਅਕਤੀ ਨੂੰ ਰੋਕ ਕੇ ਜਦੋਂ ਉਸ ਦੀ ਪੁਲਿਸ ਪਾਰਟੀ ਨੇ ਤਲਾਸ਼ੀ ਲਈ ਤਾਂ ਉਕਤ ਵਿਅਕਤੀ ਦੇ ਕਬਜੇ ਵਿੱਚੋਂ 500 ਗ੍ਰਾਮ ਅਫ਼ੀਮ ਬਰਾਮਦ ਹੋਈ। ਪੁਲਿਸ ਪਾਰਟੀ ਨੇ ਉਕਤ ਵਿਅਕਤੀ ਨੂੰ ਗ੍ਰਿ੍ਰਫ਼ਤਾਰ ਕਰ ਜਦੋਂ ਮੁੱਢਲੀ ਪੁੱਛਗਿੱਛ ਕੀਤੀ ਤਾਂ ਉਕਤ ਨੇ ਆਪਣੀ ਪਹਿਚਾਣ ਜਸਵੀਰ ਸਿੰਘ ਵਾਸੀ ਪਿੰਡ ਜਵੱਦੀ ਥਾਣਾ ਸਿਧਵਾਂ ਬੇਟ ਜ਼ਿਲ੍ਹਾ ਲੁਧਿਆਣਾ ਵਜੋਂ ਦੱਸੀ। ਪੁਲਿਸ ਨੇ ਜਸਵੀਰ ਸਿੰਘ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।