03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਵਸ ’ਤੇ ਧਾਰਮਿਕ ਪ੍ਰਦਰਸ਼ਨੀ ਲਗਾਈ

ਰਾਜਪੁਰਾ, 2 ਸਤੰਬਰ (ਜੀ. ਪੀ.

Ad Position 21
repet_subhas-goyals [Copy P29]
ਅਜੀਤ ਡੈਸਕ 03-09-2026
ਰਾਜਪੁਰਾ, 2 ਸਤੰਬਰ (ਜੀ. ਪੀ. ਸਿੰਘ)- ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਫਾਰ ਗਰਲਜ ਪਿੰਡ ਆਕੜ ਦੀਆਂ ਵਿਦਿਆਰਥਣਾਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਵਸ ’ਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਧਾਰਮਿਕ ਪ੍ਰਦਰਸ਼ਨੀ ਲਗਾਈ ਗਈ ਤੇ ਸ਼ਬਦ ਗਾਇਨ ਕੀਤਾ ਗਿਆ। ਕਾਲਜ ਦੇ ਪ੍ਰਿੰਸੀਪਲ ਡਾ. ਗੁਰਤੇਜ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮਾਲਵਾ ਜੋਨ ਦੇ ਸਕੂਲਾਂ ਅਤੇ ਕਾਲਜਾਂ ਵੱਲੋਂ ਤਖ਼ਤ ਸ਼੍ਰੀ ਦਮਦਮਾ ਸਾਹਿਬ ਵਿਖੇ ਸ਼ਬਦ ਗਾਇਨ, ਢਾਡੀ ਵਾਰਾਂ ਅਤੇ ਕਵੀਸ਼ਰੀ ਵਾਰਾਂ ਗਾਇਨ ਕਰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਸੰਬੰਧਤ ਧਾਰਮਿਕ ਪ੍ਰਦਰਸ਼ਨੀ ਵੀ ਲਾਈ ਗਈ। ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀ ਵੱਲੋਂ ਕੀਤੇ ਸਮਾਗਮ ਦਾ ਮੰਤਵ ਜਿਥੇ ਸੰਗਤ ਵਿਚ ਗੁਰਬਾਣੀ, ਗੁਰ ਇਤਿਹਾਸ ਅਤੇ ਸਿਖ ਇਤਿਹਾਸ ਬਾਰੇ ਜਾਗਰੂਕਤਾ ਪੈਦਾ ਕਰਨਾ ਸੀ, ਉਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੁਆਰਾ ਵਿਦਿਅਕ ਖੇਤਰ ਵਿਚ ਕੀਤੇ ਜਾ ਰਹੇ ਕਾਰਜਾਂ ਤੋਂ ਵੀ ਜਾਣੂ ਕਰਵਾਉਣਾ ਸੀ। ਆਕੜ ਕਾਲਜ ਦੀਆਂ ਵਿਦਿਆਰਥਣਾਂ ਨੇ ਸ੍ਰੀ ਗੁਰੁ ਅਰਜੁਨ ਦੇਵ ਜੀ ਦੁਆਰਾ ਸੂਹੀ ਰਾਗ ਵਿਚ ਉਚਾਰਣ ਕੀਤਾ ਸ਼ਬਦ “ਸੰਤਾ ਕੇ ਕਾਰਜਿ ਆਪਿ ਖਲੋਇਆ ਹਰਿ ਕੰਮੁ ਕਰਾਵਣਿ ਆਇਆ ਰਾਮ” ਨਿਰਧਾਰਿਤ ਰਾਗ ਵਿਚ ਗਾਇਨ ਕੀਤਾ। ਕਾਲਜ ਦੇ ਸਟਾਫ ਅਤੇ ਵਿਦਿਆਰਥਣਾਂ ਵੱਲੋਂ ‘ਚਾਰ ਗੁਰਸਿਖ ਬਾਣੀਕਾਰ’ ਵਿਸ਼ੇ ਪੁਰ ਧਾਰਮਿਕ ਪ੍ਰਦਰਸ਼ਨੀ ਵੀ ਲਗਾਈ ਗਈ।ਜਿਸ ਵਿਚ ਚਾਰ ਗੁਰਸਿੱਖ ਬਾਣੀਕਾਰਾਂ ਬਾਬਾ ਸੁੰਦਰ ਜੀ, ਭਾਈ ਮਰਦਾਨਾ ਜੀ, ਸੱਤਾ ਜੀ ਅਤੇ ਰਾਇ ਬਲਵੰਡ ਜੀ ਦਾ ਜੀਵਨ ਬਿਓਰਾ ਸੁੰਦਰ ਅੱਖਰਾਂ ਵਿਚ ਉਲੇਖ ਕੀਤਾ ਗਿਆ ਅਤੇ ਇਹਨਾਂ ਦੀ ਬਾਣੀ ਦੇ ਸ਼ਬਦਾ ਨੂੰ ਚਾਰਟਾਂ ਉਪਰ ਸੁੰਦਰ ਲਿਖਾਈ ਨਾਲ ਲਿਖਿਆ ਗਿਆ, ਜਿਸਦੀ ਸੰਗਤ ਵਲੋਂ ਭਰਪੂਰ ਪ੍ਰਸੰਸਾ ਕੀਤੀ ਗਈ।
Ad Position 22
No active advertisement
ਪਿਛਲੀ ਖ਼ਬਰ ਦੰਦਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਅਗਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਪੇਧਨ ਵਿਖੇ ਬੱਚਿਆਂ ਦੇ ਮੁਕਾਬਲੇ ਕਰਵਾਏ
Ad Position 24