2027 ਦੀਆਂ ਵਿਧਾਨ ਸਭਾ ਚੋਣਾਂ ’ਚ ਕਾਂਗਰਸ ਸਰਕਾਰ ਬਣਾਏਗੀ- ਸਰਬਪ੍ਰੀਤ ਘਲੋੜੀ
ਸਨੌਰ, 2 ਸਤੰਬਰ (ਸੋਖਲ)- ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ 2027 ਵਿੱਚ ਕਾਂਗਰਸ ਪਾਰਟੀ ਵੱਡੀ ਲੀਡ ਨਾਲ ਜਿੱਤ ਹਾਸਲ ਕਰਕੇ ਸੂਬੇ ਵਿਚ ਆਪਣੀ ਸਰਕਾਰ ਬਣਾਏਗੀ। ਇਹ ਪ੍ਰਗਟਾਵਾ ਹਲਕਾ ਸਨੌਰ ਤੋਂ ਸੀਨੀਅਰ ਕਾਂਗਰਸੀ ਆਗੂ ਸਰਬਪ੍ਰੀਤ ਸਿੰਘ ਘਲੋੜੀ ਨੇ ਕੀਤਾ।
ਸਨੌਰ, 2 ਸਤੰਬਰ (ਸੋਖਲ)- ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ 2027 ਵਿੱਚ ਕਾਂਗਰਸ ਪਾਰਟੀ ਵੱਡੀ ਲੀਡ ਨਾਲ ਜਿੱਤ ਹਾਸਲ ਕਰਕੇ ਸੂਬੇ ਵਿਚ ਆਪਣੀ ਸਰਕਾਰ ਬਣਾਏਗੀ। ਇਹ ਪ੍ਰਗਟਾਵਾ ਹਲਕਾ ਸਨੌਰ ਤੋਂ ਸੀਨੀਅਰ ਕਾਂਗਰਸੀ ਆਗੂ ਸਰਬਪ੍ਰੀਤ ਸਿੰਘ ਘਲੋੜੀ ਨੇ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਮੌਜੂਦਾ ਸਰਕਾਰ ਦੀ ਕਾਰਗੁਜ਼ਾਰੀ ਤੋਂ ਨਿਰਾਸ਼ ਹਨ ਅਤੇ ਆਉਣ ਵਾਲੀਆਂ ਚੋਣਾਂ ਵਿੱਚ ਕਾਂਗਰਸ ਦੇ ਹੱਕ ਵਿੱਚ ਫੈਸਲਾ ਦੇਣ ਲਈ ਤਿਆਰ ਬੈਠੇ ਹਨ। ਘਲੋੜੀ ਨੇ ਵਿਰੋਧੀ ਪਾਰਟੀਆਂ ਨੂੰ ਨਿਸ਼ਾਨੇ ’ਤੇ ਲੈਂਦਿਆਂ ਕਿਹਾ ਕਿ ਕਾਂਗਰਸ ਪਾਰਟੀ ਬਾਰੇ ਬੇਲੋੜੀਆਂ ਟਿੱਪਣੀਆਂ ਕਰਨ ਤੋਂ ਪਹਿਲਾਂ ਵਿਰੋਧੀਆਂ ਨੂੰ ਆਪਣੀ ਪੀੜ੍ਹੀ ਹੇਠ ਸੋਟਾ ਮਾਰ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਇਕ ਮਜ਼ਬੂਤ ਅਤੇ ਲੋਕਾਂ ਨਾਲ ਜੁੜੀ ਹੋਈ ਪਾਰਟੀ ਹੈ, ਜਿਸ ਦੀ ਜ਼ਮੀਨੀ ਪੱਧਰ ’ਤੇ ਪਕੜ ਕਾਇਮ ਹੈ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੇ ਸਮੇਂ ਵਿੱਚ ਕਾਂਗਰਸ ਹੋਰ ਮਜ਼ਬੂਤੀ ਨਾਲ ਉਭਰੇਗੀ।