03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਦੇਵੀਗੜ੍ਹ ਵਿਖੇ ਲੋਕ ਸਮੱਸਿਆਵਾਂ ਦੇ ਹੱਲ ਲਈ ਲਖਵੀਰ ਸਿੰਘ ਲੱਖੀ ਵਲੋਂ ਹਫਤਾਵਾਰੀ ਪ੍ਰੋਗਰਾਮ ਦੀ ਸ਼ੁਰੂਆਤ

ਦੇਵੀਗੜ੍ਹ, 2 ਸਤੰਬਰ (ਰਾਜਿੰਦਰ ਸਿੰਘ ਮੌਜੀ)-ਨਗਰ ਪੰਚਾਇਤ ਦੇਵੀਗੜ੍ਹ ਦੇ ਸੀਨੀਅਰ ਮੀਤ ਪ੍ਰਧਾਨ ਲਖਵੀਰ ਸਿੰਘ ਲੱਖੀ ਵਲੋਂ ਸ਼ਹਿਰ ਵਾਸੀਆਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਮਕਸਦ ਨਾਲ ਇਕ ਵਿਸ਼ੇਸ਼ ਹਫਤਾਵਾਰੀ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਲੜੀ ਤਹਿਤ ਅੱਜ ਉਨ੍ਹਾਂ ਆਪਣੇ ਦਫ਼ਤਰ ਵਿਖੇ ਵਿਸ਼ੇਸ਼ ਜਨਤਕ ਦਰਬਾਰ ਲਗਾਇਆ, ਜਿਥੇ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀਆਂ ਨੇ ਪਹੁੰਚ ਕੇ ਆਪਣੀਆਂ ਮੁਸ਼ਕਿਲਾਂ ਤੇ ਮੰਗਾਂ ਬਾਰੇ ਜਾਣੂ ਕਰਵਾਇਆ।

Ad Position 21
repet_subhas-goyals [Copy P29]
ਅਜੀਤ ਡੈਸਕ 03-09-2026
ਦੇਵੀਗੜ੍ਹ, 2 ਸਤੰਬਰ (ਰਾਜਿੰਦਰ ਸਿੰਘ ਮੌਜੀ)-ਨਗਰ ਪੰਚਾਇਤ ਦੇਵੀਗੜ੍ਹ ਦੇ ਸੀਨੀਅਰ ਮੀਤ ਪ੍ਰਧਾਨ ਲਖਵੀਰ ਸਿੰਘ ਲੱਖੀ ਵਲੋਂ ਸ਼ਹਿਰ ਵਾਸੀਆਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਮਕਸਦ ਨਾਲ ਇਕ ਵਿਸ਼ੇਸ਼ ਹਫਤਾਵਾਰੀ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਲੜੀ ਤਹਿਤ ਅੱਜ ਉਨ੍ਹਾਂ ਆਪਣੇ ਦਫ਼ਤਰ ਵਿਖੇ ਵਿਸ਼ੇਸ਼ ਜਨਤਕ ਦਰਬਾਰ ਲਗਾਇਆ, ਜਿਥੇ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀਆਂ ਨੇ ਪਹੁੰਚ ਕੇ ਆਪਣੀਆਂ ਮੁਸ਼ਕਿਲਾਂ ਤੇ ਮੰਗਾਂ ਬਾਰੇ ਜਾਣੂ ਕਰਵਾਇਆ। ਇਸ ਮੌਕੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਦਿਆਂ ਸੀਨੀਅਰ ਮੀਤ ਪ੍ਰਧਾਨ ਲਖਵੀਰ ਸਿੰਘ ਲੱਖੀ ਨੇ ਮੌਕੇ ’ਤੇ ਮੌਜੂਦ ਸੰਬੰਧਿਤ ਅਧਿਕਾਰੀਆਂ ਨੂੰ ਕੰਮਾਂ ਵਿਚ ਤੇਜ਼ੀ ਲਿਆਉਣ ਅਤੇ ਲੋਕਾਂ ਦੇ ਕੰਮ ਪਾਰਦਰਸ਼ੀ ਢੰਗ ਨਾਲ ਪੂਰੇ ਕਰਨ ਦੇ ਸਖ਼ਤ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਲੋਕਾਂ ਨੇ ਬਹੁਤ ਵੱਡਾ ਭਰੋਸਾ ਪ੍ਰਗਟਾ ਕੇ ਉਨ੍ਹਾਂ ਨੂੰ ਸੇਵਾ ਕਰਨ ਦਾ ਮੌਕਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਾਡਾ ਮੁੱਖ ਟੀਚਾ ਦੇਵੀਗੜ੍ਹ ਦੇ ਹਰ ਇਕ ਵਾਰਡ ਤੇ ਹਰ ਇਕ ਨਾਗਰਿਕ ਤੱਕ ਬੁਨਿਆਦੀ ਸਹੂਲਤਾਂ ਪਹੁੰਚਾਉਣਾ ਹੈ। ਲੋਕਾਂ ਨੂੰ ਆਪਣੇ ਛੋਟੇ-ਛੋਟੇ ਕੰਮਾਂ ਲਈ ਸਰਕਾਰੀ ਦਫ਼ਤਰਾਂ ਦੇ ਚੱਕਰ ਨਾ ਕੱਟਣੇ ਪੈਣ, ਇਸੇ ਲਈ ਅਸੀਂ ਇਹ ਹਫਤਾਵਾਰੀ ਪ੍ਰੋਗਰਾਮ ਉਲੀਕਿਆ ਹੈ। ਇਸ ਰਾਹੀਂ ਨਾ ਸਿਰਫ਼ ਲੋਕਾਂ ਦੀਆਂ ਸਮੱਸਿਆਵਾਂ ਮੌਕੇ ’ਤੇ ਸੁਣੀਆਂ ਜਾ ਰਹੀਆਂ ਹਨ, ਸਗੋਂ ਉਨ੍ਹਾਂ ਦਾ ਨਿਸ਼ਚਿਤ ਸਮਾਂ ਸੀਮਾ ਵਿਚ ਹੱਲ ਵੀ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਪੀਣ ਵਾਲੇ ਸਾਫ਼ ਪਾਣੀ ਦੀ ਸਪਲਾਈ, ਸੀਵਰੇਜ ਵਿਵਸਥਾ, ਸਟ੍ਰੀਟ ਲਾਈਟਾਂ ਦੀ ਮੁਰੰਮਤ ਅਤੇ ਸੜਕਾਂ ਦੇ ਨਿਰਮਾਣ ਵਰਗੇ ਕਾਰਜਾਂ ਨੂੰ ਪਹਿਲ ਦਿੱਤੀ ਜਾ ਰਹੀ ਹੈ। ਇਸ ਮੌਕੇ ਉਨ੍ਹਾਂ ਦੱਸਿਆ ਕਿ ਯੂ.ਐਲ.ਬੀ. ਲੇਵਲ ਸਵੱਛਤਾ ਕਮੇਟੀ ਨਾਲ ਵੀ ਬੈਠਕ ਕੀਤੀ ਗਈ, ਜਿਨ੍ਹਾਂ ਵਲੋਂ ਹਰੇਕ ਵਾਰਡ ਵਿਚ ਵੱਖ-ਵੱਖ ਰੰਗਾਂ ਦੀਆਂ ਬਾਲਟੀਆਂ ਰੱਖੀਆਂ ਜਾਣਗੀਆਂ। ਇਸ ਮੌਕੇ ਚੇਅਰਮੈਨ ਦਾਨੂੰ ਲਾਂਬਾ, ਕੌਂਸਲਰ ਹੈਪੀ ਜ਼ੁਲਕਾਂ ਤੇ ਗੁਰਮੀਤ ਸਿੰਘ ਭੰਬੂਆਂ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭਾਸ਼ਾ ਵਿਭਾਗ ਨੇ ਪੁਸਤਕ ਮਿਲਣੀ ਕਰਵਾਈ ਅਗਲੀ ਖ਼ਬਰ 58 ਸਾਲ ਦੀ ਉਮਰ ’ਚ ਸੇਵਾਮੁਕਤੀ ਦੇ ਫ਼ੈਸਲੇ ’ਤੇ ਮੁੜ ਵਿਚਾਰ ਦੀ ਮੰਗ
Ad Position 24