02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਗੋਰਾ ਲਾਲ ਦੇ ਦਿਹਾਂਤ ’ਤੇ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਸਮੇਤ ਵੱਖ-ਵੱਖ ਆਗੂਆਂ ਵਲੋਂ ਦੁੱਖ ਪ੍ਰਗਟ

ਪਾਤੜਾਂ, 2 ਸਤੰਬਰ (ਗੁਰਇਕਬਾਲ ਸਿੰਘ ਖਾਲਸਾ)-ਪਾਤੜਾਂ ਦੇ ਸਮਾਜ ਸੇਵੀ ਆਗੂ ਗੋਰਾ ਲਾਲ (98) ਦਾ ਬੀਤੀ ਰਾਤ ਦਿਹਾਂਤ ਹੋ ਗਿਆ ਹੈ। ਉਨ੍ਹਾਂ ਦੇ ਅੱਜ ਹੋਏ ਅੰਤਿਮ ਸੰਸਕਾਰ ਮੌਕੇ ਵੱਡੀ ਗਿਣਤੀ ’ਚ ਰਾਜਨੀਤਕ ਆਗੂਆਂ, ਪ੍ਰਸ਼ਾਸਨਿਕ ਅਧਿਕਾਰੀਆਂ, ਪੱਤਰਕਾਰ ਭਾਈਚਾਰਾ ਅਤੇ ਇਲਾਕੇ ਦੇ ਵੱਡੀ ਗਿਣਤੀ ਵਿਚ ਲੋਕਾਂ ਨੇ ਸ਼ਮੂਲੀਅਤ ਕਰਕੇ ਗਰਗ ਪ੍ਰੀਵਾਰ ਨਾਲ ਦੁੱਖ ਸਾਂਝਾ ਕੀਤਾ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 03-09-2026
ਪਾਤੜਾਂ, 2 ਸਤੰਬਰ (ਗੁਰਇਕਬਾਲ ਸਿੰਘ ਖਾਲਸਾ)-ਪਾਤੜਾਂ ਦੇ ਸਮਾਜ ਸੇਵੀ ਆਗੂ ਗੋਰਾ ਲਾਲ (98) ਦਾ ਬੀਤੀ ਰਾਤ ਦਿਹਾਂਤ ਹੋ ਗਿਆ ਹੈ। ਉਨ੍ਹਾਂ ਦੇ ਅੱਜ ਹੋਏ ਅੰਤਿਮ ਸੰਸਕਾਰ ਮੌਕੇ ਵੱਡੀ ਗਿਣਤੀ ’ਚ ਰਾਜਨੀਤਕ ਆਗੂਆਂ, ਪ੍ਰਸ਼ਾਸਨਿਕ ਅਧਿਕਾਰੀਆਂ, ਪੱਤਰਕਾਰ ਭਾਈਚਾਰਾ ਅਤੇ ਇਲਾਕੇ ਦੇ ਵੱਡੀ ਗਿਣਤੀ ਵਿਚ ਲੋਕਾਂ ਨੇ ਸ਼ਮੂਲੀਅਤ ਕਰਕੇ ਗਰਗ ਪ੍ਰੀਵਾਰ ਨਾਲ ਦੁੱਖ ਸਾਂਝਾ ਕੀਤਾ ਹੈ। ਗੋਰਾ ਲਾਲ ਪਾਤਰਾਂ ਤੋਂ ਸੀਨੀਅਰ ਪੱਤਰਕਾਰ ਸਤਪਾਲ ਗਰਗ ਦੇ ਪਿਤਾ ਸਨ। ਗਰਗ ਪਰਿਵਾਰ ਦੇ ਮੈਬਰਾਂ ਨੇ ਦੱਸਿਆ ਕਿ ਉਨ੍ਹਾਂ ਦੇ ਪਿਤਾ ਗੋਰਾ ਲਾਲ ਬੀਤੀ ਰਾਤ ਅਚਾਨਕ ਵਿਛੋੜਾ ਦੇ ਗਏ ਹਨ, ਉਨ੍ਹਾਂ ਦੀ ਸਿਹਤ ਬਿਲਕੁਲ ਠੀਕ ਸੀ ਅਤੇ ਖਾਣ ਮਗਰੋਂ ਅਚਾਨਕ ਉਨ੍ਹਾਂ ਦੀ ਤਬੀਅਤ ਵਿਗੜ ਜਾਣ ਨਾਲ ਉਨ੍ਹਾਂ ਦੀ ਮੌਤ ਹੋਈ ਹੈ। ਉਹ ਆਪਣੇ ਪਿੱਛੇ ਪੁੱਤਰ, ਪੋਤੇ ਪੋਤੀਆਂ, ਦੋਤੀਆਂ ਤੇ ਪੜਦੋਤਿਆਂ ਸਮੇਤ ਇਕ ਵੱਡਾ ਪਰਿਵਾਰ ਛੱਡ ਕੇ ਗਏ ਹਨ। ਉਨ੍ਹਾਂ ਦੇ ਅੰਤਿਮ ਸੰਸਕਾਰ ਮੌਕੇ ਵਿਧਾਇਕ ਕੁਲਵੰਤ ਸਿੰਘ ਬਾਜੀਗਰ, ਅਮਰਜੀਤ ਸਿੰਘ ਘੱਗਾ, ਬੀਬੀ ਪਲਵਿੰਦਰ ਕੌਰ ਹਰਿਆਊ, ਮਹਿੰਗਾ ਬਰਾੜ ਚੇਅਰਮੈਨ ਮਾਰਕਿਟ ਕਮੇਟੀ, ਬਾਬੂ ਕਬੀਰ ਦਾਸ ਹਲਕਾ ਇੰਚਾਰਜ ਅਕਾਲੀ ਦਲ, ਨਰਾਇਣ ਸਿੰਘ ਨਰਸੋਤ ਹਲਕਾ ਇੰਚਾਰਜ ਭਾਜਪਾ, ਕਾਲਾ ਰਾਮ ਕਾਂਸਲ ਐਸ.ਡੀ.ਐਮ. ਪਾਤੜਾਂ, ਬਲਜਿੰਦਰ ਸਿੰਘ ਕਾਰਜਸਾਧਕ ਅਫਸਰ ਪਾਤੜਾਂ, ਤੇਜ ਪਾਲ ਸ਼ਰਮਾ ਪ੍ਰਧਾਨ ਆੜਤੀ ਐਸੋਸੀਏਸ਼ਨ, ਕੇਵਲ ਸ਼ਰਮਾਂ, ਕੁਲਵੰਤ ਸਿੰਘ ਮੌਲਵੀਵਾਲਾ, ਜ਼ਿਲ੍ਹਾ ਪ੍ਰਧਾਨ ਕੁੱਲ ਹਿੰਦ ਸਭਾ ਕਿਸਾਨ ਯੂਨੀਅਨ, ਪਾਤੜਾਂ ਇਲਾਕੇ ਦੇ ਸਾਰੇ ਪੱਤਰਕਾਰ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਵੱਖ-ਵੱਖ ਖੇਤਰਾਂ ’ਚ ਮੁਕਾਮ ਹਾਸਿਲ ਵਾਲੇ ਬੱਚੇ ਗ੍ਰਾਮ ਪੰਚਾਇਤ ਵਲੋਂ ਸਨਮਾਨਿਤ ਅਗਲੀ ਖ਼ਬਰ ਤਪੀਆ ਮੰਦਰ ਨਾਭਾ ਵਿਖੇ ਸੱਤ ਦਿਨਾ ਸ੍ਰੀਮਦ ਭਾਗਵਤ ਕਥਾ ਗਿਆਨ ਯੱਗ ਸ਼ੁਰੂ
Ad Position 24