02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਮਾਤਾ ਗੁਜਰੀ ਸਕੂਲ ਦੇ ਵਿਦਿਆਰਥੀਆਂ ਨੇ ਇਕ ਚਾਂਦੀ ਤੇ ਦੋ ਕਾਂਸੀ ਦੇ ਤਗਮੇ ਜਿੱਤੇ

ਦੇਵੀਗੜ੍ਹ, 2 ਸਤੰਬਰ (ਰਾਜਿੰਦਰ ਸਿੰਘ ਮੌਜੀ)- ਹਿੰਦੂ ਪਬਲਿਕ ਸਕੂਲ ਵਿਖੇ ਹੋਈ 70ਵੀਂ ਜ਼ਿਲ੍ਹਾ ਪੱਧਰੀ ਕਰਾਟੇ ਚੈਂਪੀਅਨਸ਼ਿਪ ਵਿਚ ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਦੇਵੀਗੜ੍ਹ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਖੇਡ ਦਾ ਮੁਜ਼ਾਹਰਾ ਕਰਦਿਆਂ ਤਿੰਨ ਤਗਮੇ ਆਪਣੇ ਨਾਂ ਕੀਤੇ। ਇਸ ਮੁਕਾਬਲੇ ਵਿੱਚ ਸਕੂਲ ਦੇ ਹੋਣਹਾਰ ਖਿਡਾਰੀਆਂ ਨੇ ਇੱਕ ਚਾਂਦੀ ਅਤੇ ਦੋ ਕਾਂਸੀ ਦੇ ਤਗਮੇ ਜਿੱਤ ਕੇ ਇਲਾਕੇ ਵਿੱਚ ਸੰਸਥਾ ਦਾ ਨਾਮ ਰੌਸ਼ਨ ਕੀਤਾ ਹੈ, ਜਿਨ੍ਹਾਂ ਵਿਚ ਵੰਸ਼ਪ੍ਰੀਤ ਸਿੰਘ ਜਮਾਤ ਸੱਤਵੀਂ ਨੇ ਚਾਂਦੀ ਦਾ ਤਮਗਾ ,ਇਸ਼ਮੀਤ ਕੌਰ ਜਮਾਤ ਸੱਤਵੀਂ ਨੇ ਕਾਂਸੀ ਦਾ ਤਗਮ ਤੇ ਪ੍ਰਭਜੋਤ ਸਿੰਘ ਜਮਾਤ ਦਸਵੀਂ ਨੇ ਕਾਂਸੀ ਦਾ ਤਗਮਾ ਜਿੱਤਿਆ।

Ad Position 21
repet_subhas-goyals [Copy P29]
ਅਜੀਤ ਡੈਸਕ 03-09-2026
ਦੇਵੀਗੜ੍ਹ, 2 ਸਤੰਬਰ (ਰਾਜਿੰਦਰ ਸਿੰਘ ਮੌਜੀ)- ਹਿੰਦੂ ਪਬਲਿਕ ਸਕੂਲ ਵਿਖੇ ਹੋਈ 70ਵੀਂ ਜ਼ਿਲ੍ਹਾ ਪੱਧਰੀ ਕਰਾਟੇ ਚੈਂਪੀਅਨਸ਼ਿਪ ਵਿਚ ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਦੇਵੀਗੜ੍ਹ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਖੇਡ ਦਾ ਮੁਜ਼ਾਹਰਾ ਕਰਦਿਆਂ ਤਿੰਨ ਤਗਮੇ ਆਪਣੇ ਨਾਂ ਕੀਤੇ। ਇਸ ਮੁਕਾਬਲੇ ਵਿੱਚ ਸਕੂਲ ਦੇ ਹੋਣਹਾਰ ਖਿਡਾਰੀਆਂ ਨੇ ਇੱਕ ਚਾਂਦੀ ਅਤੇ ਦੋ ਕਾਂਸੀ ਦੇ ਤਗਮੇ ਜਿੱਤ ਕੇ ਇਲਾਕੇ ਵਿੱਚ ਸੰਸਥਾ ਦਾ ਨਾਮ ਰੌਸ਼ਨ ਕੀਤਾ ਹੈ, ਜਿਨ੍ਹਾਂ ਵਿਚ ਵੰਸ਼ਪ੍ਰੀਤ ਸਿੰਘ ਜਮਾਤ ਸੱਤਵੀਂ ਨੇ ਚਾਂਦੀ ਦਾ ਤਮਗਾ ,ਇਸ਼ਮੀਤ ਕੌਰ ਜਮਾਤ ਸੱਤਵੀਂ ਨੇ ਕਾਂਸੀ ਦਾ ਤਗਮ ਤੇ ਪ੍ਰਭਜੋਤ ਸਿੰਘ ਜਮਾਤ ਦਸਵੀਂ ਨੇ ਕਾਂਸੀ ਦਾ ਤਗਮਾ ਜਿੱਤਿਆ।ਵਿਦਿਆਰਥੀਆਂ ਦੀ ਇਸ ਮਾਣਮੱਤੀ ਪ੍ਰਾਪਤੀ ‘ਤੇ ਸਕੂਲ ਦੇ ਨਿਰਦੇਸ਼ਕ ਭੁਪਿੰਦਰ ਸਿੰਘ, ਪ੍ਰਧਾਨ ਰਵਿੰਦਰ ਕੌਰ ਤੇ ਪ੍ਰਿੰਸੀਪਲ ਮੈਡਮ ਪੂਨਮ ਧੀਮਾਨ ਨੇ ਜੇਤੂ ਖਿਡਾਰੀਆਂ ਨੂੰ ਹਾਰਦਿਕ ਵਧਾਈ ਦਿੱਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਬਹੁਤ ਜ਼ਰੂਰੀ ਹਨ ਅਤੇ ਇਹ ਬੱਚਿਆਂ ਵਿੱਚ ਅਨੁਸ਼ਾਸਨ, ਆਤਮ-ਵਿਸ਼ਵਾਸ ਅਤੇ ਸਹਿਯੋਗ ਦੀ ਭਾਵਨਾ ਪੈਦਾ ਕਰਦੀਆਂ ਹਨ। ਕਰਾਟੇ ਕੋਚ ਹਰਦੀਪ ਕੁਮਾਰ ਨੇ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਅਤੇ ਲਗਨ ਦੀ ਪ੍ਰਸ਼ੰਸਾ ਕਰਦਿਆਂ ਭਵਿੱਖ ਵਿੱਚ ਹੋਰ ਵੀ ਬਿਹਤਰ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ। ਸਕੂਲ ਪ੍ਰਬੰਧਕ ਕਮੇਟੀ ਵੱਲੋਂ ਜੇਤੂ ਬੱਚਿਆਂ, ਉਨ੍ਹਾਂ ਦੇ ਮਾਪਿਆਂ ਅਤੇ ਕੋਚ ਨੂੰ ਵਧਾਈ ਦਿੰਦਿਆਂ ਭਵਿੱਖ ਦੇ ਮੁਕਾਬਲਿਆਂ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।
Ad Position 22
No active advertisement
ਪਿਛਲੀ ਖ਼ਬਰ ਅੰਤਰਰਾਸ਼ਟਰੀ ਜਮਹੂਰੀਅਤ ਦਿਹਾੜੇ ’ਤੇ ਸੰਗਤਾਂ ਵੱਡੀ ਪੱਧਰ ’ਤੇ ਸ਼ਾਮਿਲ ਹੋਣਗੀਆਂ - ਸਿੰਗੜੀਵਾਲ ਅਗਲੀ ਖ਼ਬਰ ਜ਼ਿਲ੍ਹਾ ਸਕੂਲ ਟੂਰਨਾਮੈਂਟ ’ਚ ਲੜਕਿਆਂ ਦੇ ਤਾਇਕਵਾਂਡੋ ਮੁਕਾਬਲੇ ਕਰਵਾਏ
Ad Position 24