04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਪੰਜਾਬੀ ’ਵਰਸਿਟੀ ਦੇ ਐੱਨ. ਐੱਸ. ਐੱਸ. ਨਾਲ਼ ਸੰਬੰਧਤ ਕਾਲਜਾਂ ’ਚ ਬੂਟੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ

ਪਟਿਆਲਾ, 3 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੇ ਐੱਨ. ਐੱਸ.

Ad Position 21
repet_subhas-goyals [Copy P29]
ਪੰਜਾਬੀ ਯੂਨੀਵਰਸਿਟੀ ਵਿਖੇ ਪੌਦੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕਰਦੇ ਹੋਏ ਕੁਲਪਤੀ ਡਾ. ਜਗਦੀਪ ਸਿੰਘ ਨਾਲ ਅਧਿਕਾਰੀ। ਅਜੀਤ ਤਸਵੀਰ 04-09-2026
ਪਟਿਆਲਾ, 3 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੇ ਐੱਨ. ਐੱਸ. ਐੱਸ. ਨਾਲ਼ ਸਬੰਧਤ ਕਾਲਜਾਂ ਵਿੱਚ ਪੌਦੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਯੂਨੀਵਰਸਿਟੀ ਦੇ ਐੱਨ. ਐੱਸ. ਐੱਸ. ਵਿਭਾਗ ਵੱਲੋਂ ਰਾਊਂਡ ਗਲਾਸ ਫਾਊਂਡੇਸ਼ਨ ਦੇ ਸਹਿਯੋਗ ਨਾਲ਼ ਚਲਾਈ ਜਾ ਰਹੀ ਇਸ ਮੁਹਿੰਮ ਦਾ ਰਸਮੀ ਉਦਘਾਟਨ ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਕੀਤਾ ਗਿਆ। ਉਨ੍ਹਾਂ ਇਸ ਮੌਕੇ ਕਿਹਾ ਕਿ ਵਾਤਾਵਰਣ ਨੂੰ ਹਰਾ-ਭਰਾ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਵੱਧ ਤੋਂ ਵੱਧ ਪੌਦੇ ਲਗਾਉਣਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਨੇ ਵਿਦਿਆਰਥੀਆਂ ਅਤੇ ਐੱਨ.ਐੱਸ.ਐੱਸ. ਵਲੰਟੀਅਰਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਸਿਰਫ਼ ਪੌਦੇ ਲਗਾਉਣਾ ਹੀ ਕਾਫ਼ੀ ਨਹੀਂ ਹੈ, ਸਗੋਂ ਉਨ੍ਹਾਂ ਦੀ ਦੇਖਭਾਲ ਕਰਕੇ ਉਨ੍ਹਾਂ ਨੂੰ ਰੁੱਖ ਬਣਾਉਣ ਤੱਕ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਰਾਊਂਡ ਗਲਾਸ ਫਾਊਂਡੇਸ਼ਨ ਦੇ ਇਸ ਉੱਦਮ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਅਜਿਹੀਆਂ ਮੁਹਿੰਮਾਂ ਨਾਲ ਨੌਜਵਾਨ ਪੀੜ੍ਹੀ ਵਿੱਚ ਕੁਦਰਤ ਸੰਭਾਲ ਪ੍ਰਤੀ ਜਾਗਰੂਕਤਾ ਪੈਦਾ ਹੁੰਦੀ ਹੈ। ਇਸ ਮੁਹਿੰਮ ਤਹਿਤ ਯੂਨੀਵਰਸਿਟੀ ਨਾਲ ਸਬੰਧਤ ਵੱਖ-ਵੱਖ ਕਾਲਜਾਂ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਫਲਦਾਰ, ਛਾਂਦਾਰ ਅਤੇ ਔਸ਼ਧੀ ਗੁਣਾਂ ਵਾਲੇ ਪੌਦੇ ਲਗਾਏ ਜਾਣਗੇ। ਐੱਨ.ਐੱਸ.ਐੱਸ. ਪ੍ਰੋਗਰਾਮ ਕੋਆਰਡੀਨੇਟਰ ਡਾ. ਅਨਹਦ ਸਿੰਘ ਗਿੱਲ ਨੇ ਦੱਸਿਆ ਕਿ ਇਸ ਮੁਹਿੰਮ ਦਾ ਪਹਿਲਾ ਪੜਾਅ 1 ਸਤੰਬਰ 2026 ਤੋਂ ਸ਼ੁਰੂ ਕੀਤਾ ਗਿਆ ਹੈ, ਜਿਸ ਤਹਿਤ ਪਟਿਆਲਾ ਜ਼ਿਲ੍ਹੇ ਦੇ ਐਨ.ਐੱਸ.ਐੱਸ. ਵਿਭਾਗ ਨਾਲ ਸਬੰਧਤ ਕਾਲਜਾਂ ਵਿੱਚ ਵਿਆਪਕ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸੇ ਤਹਿਤ ਸਟੇਟ ਕਾਲਜ ਆਫ਼ ਐਜੂਕੇਸ਼ਨ, ਪਟਿਆਲਾ, ਬਿਕਰਮ ਕਾਲਜ ਆਫ਼ ਕਾਮਰਸ, ਪਟਿਆਲਾ ਅਤੇ ਸਰਕਾਰੀ ਕਾਲਜ ਫ਼ਾਰ ਗਰਲਜ਼, ਪਟਿਆਲਾ ਵਿਖੇ ਮੁਹਿੰਮ ਦੀ ਸ਼ੁਰੂਆਤ ਕਰਦੇ ਹੋਏ 100-100 ਰੁੱਖ ਲਗਾਏ/ਵੰਡੇ ਗਏ ਅਤੇ ਆਉਣ ਵਾਲੇ ਦਿਨਾਂ ਵਿਚ ਜ਼ਿਲ੍ਹੇ ਦੇ ਬਾਕੀ ਕਾਲਜਾਂ ਵਿਚ ਵੀ ਇਹ ਮੁਹਿੰਮ ਜਾਰੀ ਰਹੇਗੀ। ਇਸ ਮੌਕੇ ਡੀਨ ਕਾਲਜ ਵਿਕਾਸ ਕੌਂਸਲ ਡਾ. ਬਲਰਾਜ ਸੈਣੀ, ਡੀਨ ਵਿਦਿਆਰਥੀ ਭਲਾਈ ਡਾ. ਮਮਤਾ ਸ਼ਰਮਾ, ਹਾਰਟੀਕਲਚਰ ਵਿਭਾਗ ਤੋਂ ਜੇ.ਈ. ਨਗਿੰਦਰ ਸਿੰਘ, ਐੱਨ.ਐੱਸ.ਐੱਸ. ਪ੍ਰੋਗਰਾਮ ਅਫ਼ਸਰ ਅਤੇ ਐਨ.ਐੱਸ.ਐੱਸ. ਵਲੰਟੀਅਰ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਭਾਜਪਾ ਸਰਕਾਰ ਨੇ ਤਾਨਾਸ਼ਾਹ ਰਵੱਈਆ ਅਪਣਾ ਕੇ ਕੀਤਾ ਰਾਹੁਲ ਗਾਂਧੀ ’ਤੇ ਪਰਚਾ- ਸਾਧੂ ਸਿੰਘ ਧਰਮਸੌਤ ਅਗਲੀ ਖ਼ਬਰ ਭਾਕਿਯੂ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਕੇਂਦਰਾਂ ਤੇ ਮੋਰਚੇ ਪੰਜਵੇਂ ਦਿਨ ’ਚ ਦਾਖ਼ਲ
Ad Position 24