04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਭਾਜਪਾ ਸਰਕਾਰ ਨੇ ਤਾਨਾਸ਼ਾਹ ਰਵੱਈਆ ਅਪਣਾ ਕੇ ਕੀਤਾ ਰਾਹੁਲ ਗਾਂਧੀ ’ਤੇ ਪਰਚਾ- ਸਾਧੂ ਸਿੰਘ ਧਰਮਸੌਤ

ਪਟਿਆਲਾ, 3 ਸਤੰਬਰ (ਧਰਮਿੰਦਰ ਸਿੰਘ ਸਿੱਧੂ)- ਜ਼ਿਲ੍ਹਾ ਕਾਂਗਰਸ ਵਲੋਂ ਪਟਿਆਲਾ ਦਿਹਾਤੀ ਦੀ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ, ਸਾਬਕਾ ਮੰਤਰੀ ਸਾਧੂ ਸਿੰਘ ਧਰਮਸੌਤ, ਸਾਬਕਾ ਮੇਅਰ ਤੇ ਕਾਂਗਰਸੀ ਆਗੂ ਸੰਜੀਵ ਸ਼ਰਮਾ ਬਿੱਟੂ ਵਲੋਂ ਕਾਂਗਰਸ ਦੇ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਦੇ ਦਫ਼ਤਰ ਵਿਖੇ ਪੈ੍ੱਸ ਕਾਨਫ਼ਰੰਸ ਕੀਤੀ ਗਈ, ਜਿੱਥੇ ਗੁਰਸ਼ਰਨ ਕੌਰ ਰੰਧਾਵਾ ਨੇ ਕਿਹਾ ਕਿ ਜਦੋਂ ਉੱਤਰਾਖੰਡ ਦੇ ਹਲਦਵਾਨੀ ਵਿਚ ਆਲ ਇੰਡੀਆ ਕਾਂਗਰਸ ਦੇ ਪ੍ਰਧਾਨ ਮਲਿਕਅਰਜੁਨ ਖੜਗੇ ਵਲੋਂ ਇਕ ਸਾਂਝੇ ਸਮਾਜਿਕ ਸਮਾਰੋਹ ਨੂੰ ਸੰਬੋਧਨ ਕੀਤਾ ਗਿਆ ਸੀ ਤਾਂ ਉਨ੍ਹਾਂ ਦੇ ਉੱਥੋਂ ਚਲੇ ਜਾਣ ਬਾਅਦ ਭਾਜਪਾ ਦੇ ਆਗੂਆਂ ਨੇ ਉਸ ਜਗ੍ਹਾ ਦਾ ਸ਼ੁਧੀਕਰਨ ਕੀਤਾ, ਕਿਉਂਕਿ ਉੱਥੇ ਇਕ ਅਨੁਸੂਚਿਤ ਜਾਤੀ ਨਾਲ ਸੰਬੰਧਿਤ ਮਲਿਕਅਰਜੁਨ ਖੜਗੇ ਨੇ ਭਾਸ਼ਣ ਦਿੱਤਾ ਸੀ। ਇਸ ਦੇ ਵਿਰੋਧ ਵਿਚ ਰਾਹੁਲ ਗਾਂਧੀ ਨੇ ਪੂਨੇ ਵਿਚ ਵਿਦਿਆਰਥੀਆਂ ਦੀ ਗੂੰਜ ਸਮਾਗਮ ਨੂੰ ਸੰਬੋਧਨ ਕਰਨ ਮੌਕੇ ਖੜਗੇ ਦਾ ਅਪਮਾਨ ਕਰਨ ਵਾਲੇ ਭਾਜਪਾ ਆਗੂਆਂ ਵਿਰੁੱਧ ਐਫ.

Ad Position 21
repet_subhas-goyals [Copy P29]
ਸਾਬਕਾ ਮੰਤਰੀ ਸਾਧੂ ਸਿੰਘ ਧਰਮਸੌਤ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਨਾਲ ਬੈਠੇ ਹਨ ਜ਼ਿਲ੍ਹਾ ਕਾਂਗਰਸ ਦੇ ਦਿਹਾਤੀ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ, ਸੰਜੀਵ ਸ਼ਰਮਾ ਬਿੱਟੂ ਤੇ ਹੋਰ। ਅਜੀਤ ਤਸਵੀਰ 04-09-2026
ਪਟਿਆਲਾ, 3 ਸਤੰਬਰ (ਧਰਮਿੰਦਰ ਸਿੰਘ ਸਿੱਧੂ)- ਜ਼ਿਲ੍ਹਾ ਕਾਂਗਰਸ ਵਲੋਂ ਪਟਿਆਲਾ ਦਿਹਾਤੀ ਦੀ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ, ਸਾਬਕਾ ਮੰਤਰੀ ਸਾਧੂ ਸਿੰਘ ਧਰਮਸੌਤ, ਸਾਬਕਾ ਮੇਅਰ ਤੇ ਕਾਂਗਰਸੀ ਆਗੂ ਸੰਜੀਵ ਸ਼ਰਮਾ ਬਿੱਟੂ ਵਲੋਂ ਕਾਂਗਰਸ ਦੇ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਦੇ ਦਫ਼ਤਰ ਵਿਖੇ ਪੈ੍ੱਸ ਕਾਨਫ਼ਰੰਸ ਕੀਤੀ ਗਈ, ਜਿੱਥੇ ਗੁਰਸ਼ਰਨ ਕੌਰ ਰੰਧਾਵਾ ਨੇ ਕਿਹਾ ਕਿ ਜਦੋਂ ਉੱਤਰਾਖੰਡ ਦੇ ਹਲਦਵਾਨੀ ਵਿਚ ਆਲ ਇੰਡੀਆ ਕਾਂਗਰਸ ਦੇ ਪ੍ਰਧਾਨ ਮਲਿਕਅਰਜੁਨ ਖੜਗੇ ਵਲੋਂ ਇਕ ਸਾਂਝੇ ਸਮਾਜਿਕ ਸਮਾਰੋਹ ਨੂੰ ਸੰਬੋਧਨ ਕੀਤਾ ਗਿਆ ਸੀ ਤਾਂ ਉਨ੍ਹਾਂ ਦੇ ਉੱਥੋਂ ਚਲੇ ਜਾਣ ਬਾਅਦ ਭਾਜਪਾ ਦੇ ਆਗੂਆਂ ਨੇ ਉਸ ਜਗ੍ਹਾ ਦਾ ਸ਼ੁਧੀਕਰਨ ਕੀਤਾ, ਕਿਉਂਕਿ ਉੱਥੇ ਇਕ ਅਨੁਸੂਚਿਤ ਜਾਤੀ ਨਾਲ ਸੰਬੰਧਿਤ ਮਲਿਕਅਰਜੁਨ ਖੜਗੇ ਨੇ ਭਾਸ਼ਣ ਦਿੱਤਾ ਸੀ। ਇਸ ਦੇ ਵਿਰੋਧ ਵਿਚ ਰਾਹੁਲ ਗਾਂਧੀ ਨੇ ਪੂਨੇ ਵਿਚ ਵਿਦਿਆਰਥੀਆਂ ਦੀ ਗੂੰਜ ਸਮਾਗਮ ਨੂੰ ਸੰਬੋਧਨ ਕਰਨ ਮੌਕੇ ਖੜਗੇ ਦਾ ਅਪਮਾਨ ਕਰਨ ਵਾਲੇ ਭਾਜਪਾ ਆਗੂਆਂ ਵਿਰੁੱਧ ਐਫ.ਆਈ.ਆਰ. ਰਜਿਸਟਰ ਕਰਨ ਦੀ ਮੰਗ ਕੀਤੀ ਸੀ, ਪਰ ਇਸ ਦੇ ਉਲਟ ਜਾ ਕੇ ਭਾਜਪਾ ਨੇ ਉੱਤਰਾਖੰਡ ਵਿਚ ਆਪਣੀ ਸਰਕਾਰ ਦਾ ਲਾਹਾ ਲੈਂਦੇ ਹੋਏ ਰਾਹੁਲ ਗਾਂਧੀ ਵਿਰੁੱਧ ਐਫ.ਆਈ.ਆਰ. ਦਰਜ ਕਰ ਦਿੱਤੀ। ਉਨ੍ਹਾਂ ਕਿਹਾ ਕਿ ਭਾਜਪਾ ਲੋਕਤੰਤਰ ਦਾ ਕਤਲ ਕਰਕੇ ਸਾਡੇ ਸੰਵਿਧਾਨ ਨੂੰ ਬਦਲਣਾ ਚਾਹੁੰਦੀ ਹੈ, ਜਿਸ ਦੇ ਵਿਰੋਧ ਵਿਚ ਰਾਹੁਲ ਗਾਂਧੀ ਨੇ ਝੰਡਾ ਚੁੱਕਿਆ ਹੋਇਆ ਹੈ ਤੇ ਦੇਸ਼ ਦੇ ਲੋਕਾਂ ਦੇ ਹਿਤਾਂ ਨੂੰ ਮੁੱਖ ਰੱਖਦੇ ਹੋਏ ਅਸੀਂ ਅਜਿਹਾ ਕਦੀ ਨਹੀਂ ਹੋਣ ਦੇਵਾਂਗੇ ਤੇ ਰਾਹੁਲ ਗਾਂਧੀ ਨਾਲ ਖੜ੍ਹੇ ਹਾਂ। ਇਸੇ ਦੌਰਾਨ ਜ਼ਿਲ੍ਹਾ ਕਾਂਗਰਸ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ ਨੇ ਕਿਹਾ ਕਿ ਰਾਹੁਲ ਗਾਂਧੀ ਦੀ ਅਗਵਾਈ ਵਿਚ ਕਾਂਗਰਸ ਪਾਰਟੀ ਅੱਜ ਬੇਹੱਦ ਮਜ਼ਬੂਤ ਹੈ ਤੇ ਆਉਣ ਵਾਲੇ ਸਮੇਂ ਵਿਚ ਪੰਜਾਬ ਸਮੇਤ ਦਿੱਲੀ ਦੇ ਤਖ਼ਤ ’ਤੇ ਕਾਬਜ਼ ਜ਼ਰੂਰ ਹੋਵੇਗੀ। ਉਨ੍ਹਾਂ ਕਿਹਾ ਦੇਸ਼ ਦੇ ਲੋਕਾਂ ਦਾ ਸਮਰਥਨ ਪੂਰੀ ਤਰ੍ਹਾਂ ਰਾਹੁਲ ਗਾਂਧੀ ਦੇ ਨਾਲ ਹੈ। ਸੰਜੀਵ ਸ਼ਰਮਾ ਬਿੱਟੂ ਨੇ ਕਿਹਾ ਕਿ ਭਾਜਪਾ ਸਰਕਾਰੀ ਸੰਸਥਾਵਾਂ ਦਾ ਫ਼ਾਇਦਾ ਚੁੱਕ ਕੇ ਲੋਕ ਅੰਦੋਲਨਾਂ ਵਿਚ ਹਿੱਸਾ ਲੈਣ ਵਾਲੇ ਹਰ ਨੇਤਾ ਨੂੰ ਦੇਸ਼-ਧੋ੍ਹੀ ਦਾ ਨਾਂਅ ਦੇ ਰਹੀ ਹੈ ਪਰ ਸਾਡੇ ਲੋਕ ਇਨ੍ਹਾਂ ਤੋਂ ਦੱਬਣ ਵਾਲੇ ਨਹੀਂ ਹਨ।
Ad Position 22
No active advertisement
ਪਿਛਲੀ ਖ਼ਬਰ ਸਨੌਰ ਦੇ ਫ਼ਤਿਹਪੁਰ ਚੌਂਕ ਵਿਖੇ ਸੀਵਰੇਜ ਓਵਰਫ਼ਲੋਅ ਖ਼ਿਲਾਫ਼ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਪੰਜਾਬੀ ’ਵਰਸਿਟੀ ਦੇ ਐੱਨ. ਐੱਸ. ਐੱਸ. ਨਾਲ਼ ਸੰਬੰਧਤ ਕਾਲਜਾਂ ’ਚ ਬੂਟੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ
Ad Position 24