04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਡਾ. ਬੀ. ਐੱਸ. ਸੰਧੂ ਸਕੂਲ ’ਚ ‘ਜਨਮ ਅਸ਼ਟਮੀ’ ਦਾ ਤਿਉਹਾਰ ਮਨਾਇਆ

ਦੇਵੀਗੜ੍ਹ, 3 ਸਤੰਬਰ (ਰਾਜਿੰਦਰ ਸਿੰਘ ਮੌਜੀ)- ਡਾ. ਬੀ.

Ad Position 21
repet_subhas-goyals [Copy P29]
ਡਾ. ਬੀ.ਐੱਸ. ਸੰਧੂ ਸਕੂਲ ਜੁਲਾਹਖੇੜੀ ਦੇ ਨੰਨ੍ਹੇ ਮੁੰਨੇ ਬੱਚਿਆਂ ਨਾਲ ਜਨਮ ਅਸ਼ਟਮੀ ਤੇ ਯਾਦਗਾਰੀ ਤਸਵੀਰ ਖਿਚਵਾਉਂਦੇ ਹੋਏ। ਅਜੀਤ ਤਸਵੀਰ 04-09-2026
ਦੇਵੀਗੜ੍ਹ, 3 ਸਤੰਬਰ (ਰਾਜਿੰਦਰ ਸਿੰਘ ਮੌਜੀ)- ਡਾ. ਬੀ. ਐੱਸ. ਸੰਧੂ ਮੈਮੋਰੀਅਲ ਪਬਲਿਕ ਸਕੂਲ ਘੜਾਮ ਰੋਡ ਜੁਲਾਹ ਖੇੜੀ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਬੜੇ ਉਤਸ਼ਾਹ, ਸ਼ਰਧਾ ਤੇ ਖੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਭਗਵਾਨ ਸ੍ਰੀ ਕ੍ਰਿਸ਼ਨ ਦੇ ਜੀਵਨ ਤੇ ਜਨਮ ਅਸ਼ਟਮੀ ਦੇ ਮਹੱਤਵ ਬਾਰੇ ਜਾਣਕਾਰੀ ਦਿੱਤੀ ਗਈ। ਸਮਾਗਮ ਦੀ ਖਾਸ ਖਿੱਚ ਪ੍ਰੀ-ਪ੍ਰਾਇਮਰੀ ਜਮਾਤਾਂ ਦੇ ਨੰਨ੍ਹੇ-ਮੁੰਨ੍ਹੇ ਵਿਦਿਆਰਥੀ ਰਹੇ, ਜਿਨ੍ਹਾਂ ਨੇ ਬੜੇ ਉਤਸ਼ਾਹ ਨਾਲ ਭਾਗ ਲੈਂਦਿਆਂ ਰਾਧਾ-ਕ੍ਰਿਸ਼ਨ ਦੇ ਰੂਪ ਵਿਚ ਸਕੂਲ ਪਹੁੰਚ ਕੇ ਸਭ ਦਾ ਮਨ ਮੋਹ ਲਿਆ। ਬੱਚਿਆਂ ਦੀਆਂ ਮਨਮੋਹਕ ਪਹਿਰਾਵਿਆਂ ਤੇ ਖੁਸ਼ੀ ਭਰੀਆਂ ਮੁਸਕਾਨਾਂ ਨੇ ਪੂਰੇ ਸਕੂਲ ਵਿਚ ਤਿਉਹਾਰ ਦਾ ਮਾਹੌਲ ਪੈਦਾ ਕਰ ਦਿੱਤਾ। ਇਸ ਮੌਕੇ ਪਰੰਪਰਾਗਤ ਦਹੀਂ ਹਾਂਡੀ ਦੀ ਰਸਮ ਵੀ ਅਦਾ ਕੀਤੀ ਗਈ। ਨੰਨ੍ਹੇ ਵਿਦਿਆਰਥੀਆਂ ਨੇ ਇਸ ਗਤੀਵਿਧੀ ਵਿਚ ਬੜੇ ਉਤਸ਼ਾਹ ਨਾਲ ਹਿੱਸਾ ਲਿਆ ਤੇ ਸ੍ਰੀ ਕ੍ਰਿਸ਼ਨ ਨਾਲ ਜੁੜੀ ਇਸ ਪ੍ਰੰਪਰਾ ਦਾ ਆਨੰਦ ਮਾਣਿਆ। ਇਸ ਤਿਉਹਾਰ ਰਾਹੀਂ ਬੱਚਿਆਂ ਨੂੰ ਆਪਣੀ ਭਾਰਤੀ ਸੰਸਕ੍ਰਿਤੀ, ਧਾਰਮਿਕ ਪਰੰਪਰਾਵਾਂ ਅਤੇ ਵਿਰਾਸਤ ਨਾਲ ਜੋੜਨ ਦਾ ਸੁੰਦਰ ਮੌਕਾ ਮਿਲਿਆ। ਸਮੁੱਚਾ ਸਕੂਲ ਪ੍ਰਾਂਗਣ ਖੁਸ਼ੀ ਅਤੇ ਉਤਸ਼ਾਹ ਨਾਲ ਭਰਿਆ ਨਜ਼ਰ ਆਇਆ। ਇਸ ਮੌਕੇ ਚੇਅਰਮੈਨ ਹਰਦੀਪ ਸਿੰਘ ਸੰਧੂ, ਮੈਨੇਜਿੰਗ ਡਾਇਰੈਕਟਰ ਸ੍ਰੀਮਤੀ ਰਜਿੰਦਰ ਕੌਰ ਸੰਧੂ ਅਤੇ ਪ੍ਰਿੰਸੀਪਲ ਤਰਨਦੀਪ ਕੌਰ ਅਰੋੜਾ ਨੇ ਵਿਦਿਆਰਥੀਆਂ ਤੇ ਸਮੂਹ ਸਟਾਫ਼ ਨੂੰ ਜਨਮ ਅਸ਼ਟਮੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਤੇ ਇਸ ਸੁੰਦਰ ਸਮਾਗਮ ਲਈ ਅਧਿਆਪਕਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਸਿਆਸਤ ਨਹੀਂ, ਸਨੌਰ ਦੇ ਲੋਕਾਂ ਦੀ ਆਵਾਜ਼ ਬਣਨਾ ਮਕਸਦ’- ਰਾਕੇਸ਼ ਬੱਗਾ ਅਗਲੀ ਖ਼ਬਰ ਜੱਜ ਮਾਡਰਨ ਸਕੂਲ ’ਚ ਜਨਮ ਅਸ਼ਟਮੀ ਮਨਾਈ
Ad Position 24