04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਦਲਿਤ ਭਰਾਵਾਂ ’ਤੇ ਪੁਲਿਸ ਤਸ਼ੱਦਦ ਨੂੰ ਲੈ ਕੇ ‘ਆਪ’ ਸਰਕਾਰ ਤੇ ਸਿਆਸੀ ਆਗੂਆਂ ਦੀ ਚੁੱਪ ਸ਼ਰਮਨਾਕ- ਕੈਂਥ

ਨਾਭਾ, 3 ਸਤੰਬਰ (ਜਗਨਾਰ ਸਿੰਘ ਦੁਲੱਦੀ)- ਨਾਭਾ ਨੇੜਲੇ ਪਿੰਡ ਕਕਰਾਲਾ ਦੇ ਅਨੁਸੂਚਿਤ ਜਾਤੀ ਨਾਲ ਸਬੰਧਤ ਦੋ ਭਰਾਵਾਂ ਨਾਲ ਕਥਿਤ ਪੁਲਿਸ ਤਸ਼ੱਦਦ, ਜਿਸ ਵਿਚ ਉਨ੍ਹਾਂ ਨੂੰ ਕਥਿਤ ਤੌਰ ’ਤੇ ਨਿਰਵਸਤਰ ਕਰਕੇ ਕਰੰਟ ਲਗਾਉਣ ਤੇ ਕੁੱਟਮਾਰ ਕਰਨ ਦੇ ਇਲਜ਼ਾਮ ਸਾਹਮਣੇ ਆਏ ਹਨ ਨੇ ਪੰਜਾਬ ਦੀ ਕਾਨੂੰਨ-ਵਿਵਸਥਾ ਤੇ ਮਨੁੱਖੀ ਅਧਿਕਾਰਾਂ ਦੀ ਸਥਿਤੀ ’ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਇਹ ਮਾਮਲਾ ਆਮ ਲੋਕਾਂ ਨੂੰ ਇਨਸਾਫ਼ ਦੇਣ ਦੇ ‘ਆਪ’ ਸਰਕਾਰ ਦੇ ਦਾਅਵਿਆਂ ਦੀ ਵੀ ਪੋਲ ਖੋਲ੍ਹਦਾ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 04-09-2026
ਨਾਭਾ, 3 ਸਤੰਬਰ (ਜਗਨਾਰ ਸਿੰਘ ਦੁਲੱਦੀ)- ਨਾਭਾ ਨੇੜਲੇ ਪਿੰਡ ਕਕਰਾਲਾ ਦੇ ਅਨੁਸੂਚਿਤ ਜਾਤੀ ਨਾਲ ਸਬੰਧਤ ਦੋ ਭਰਾਵਾਂ ਨਾਲ ਕਥਿਤ ਪੁਲਿਸ ਤਸ਼ੱਦਦ, ਜਿਸ ਵਿਚ ਉਨ੍ਹਾਂ ਨੂੰ ਕਥਿਤ ਤੌਰ ’ਤੇ ਨਿਰਵਸਤਰ ਕਰਕੇ ਕਰੰਟ ਲਗਾਉਣ ਤੇ ਕੁੱਟਮਾਰ ਕਰਨ ਦੇ ਇਲਜ਼ਾਮ ਸਾਹਮਣੇ ਆਏ ਹਨ ਨੇ ਪੰਜਾਬ ਦੀ ਕਾਨੂੰਨ-ਵਿਵਸਥਾ ਤੇ ਮਨੁੱਖੀ ਅਧਿਕਾਰਾਂ ਦੀ ਸਥਿਤੀ ’ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਇਹ ਮਾਮਲਾ ਆਮ ਲੋਕਾਂ ਨੂੰ ਇਨਸਾਫ਼ ਦੇਣ ਦੇ ‘ਆਪ’ ਸਰਕਾਰ ਦੇ ਦਾਅਵਿਆਂ ਦੀ ਵੀ ਪੋਲ ਖੋਲ੍ਹਦਾ ਹੈ। ਭਾਰਤੀ ਜਨਤਾ ਪਾਰਟੀ ਅਨੁਸੂਚਿਤ ਜਾਤੀ ਮੋਰਚਾ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਕਿਹਾ ਕਿ ਨਾਭਾ ਦੀ ਪੁਲਿਸ ਚੌਕੀ ਛੀਟਾਂਵਾਲਾ ਪੁਲਿਸ ’ਤੇ ਲੱਗੇ ਦੋਸ਼ ਬੇਹੱਦ ਗੰਭੀਰ ਹਨ। ਉਨ੍ਹਾਂ ਭਗਵੰਤ ਮਾਨ ਸਰਕਾਰ ਤੋਂ ਤੁਰੰਤ ਨਿਰਪੱਖ, ਉੱਚ ਪੱਧਰੀ ਅਤੇ ਸਮਾਂਬੱਧ ਜਾਂਚ ਕਰਵਾਉਣ ਦੀ ਮੰਗ ਕੀਤੀ। ਕੈਂਥ ਨੇ ਕਿਹਾ ਕਿ ਉਹ ਪੀੜਤ ਪਰਿਵਾਰ ਨੂੰ ਇਨਸਾਫ਼ ਦੇਣ ਦੀ ਬਜਾਏ ਉਸ ਨੂੰ ਹੀ ਕਥਿਤ ਝੂਠੇ ਕੇਸ ਵਿੱਚ ਫਸਾਉਣ ਦੀ ਕੋਸ਼ਿਸ਼ ਦੀ ਸਖ਼ਤ ਨਿਖੇਧੀ ਕਰਦੇ ਹਨ। ਉਨ੍ਹਾਂ ਕਿਹਾ ਕਿ ਪੁਲਿਸ ਤਸ਼ੱਦਦ ਦੇ ਗੰਭੀਰ ਦੋਸ਼ ਲਗਾਉਣ ਵਾਲੇ ਪਰਿਵਾਰ ਨੂੰ ਦਬਾਅ ਹੇਠ ਲਿਆਉਣਾ ਜਾਂ ਉਸ ਵਿਰੁੱਧ ਕਾਰਵਾਈ ਕਰਨਾ ਕਾਨੂੰਨ ਦੇ ਰਾਜ ਦਾ ਮਜ਼ਾਕ ਹੈ। ਕੈਂਥ ਨੇ ਕਿਹਾ ਕਿ ਉਹ ਸਥਾਨਕ ਵਿਧਾਇਕ ਅਤੇ ਆਮ ਆਦਮੀ ਪਾਰਟੀ, ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੂੰ ਸਵਾਲ ਕਰਦੇ ਹਨ ਕਿ “ਜਦੋਂ ਦੋ ਦਲਿਤ ਨੌਜਵਾਨਾਂ ’ਤੇ ਕਥਿਤ ਪੁਲਿਸ ਤਸ਼ੱਦਦ ਦੇ ਗੰਭੀਰ ਦੋਸ਼ ਸਾਹਮਣੇ ਆਏ ਹਨ ਤਾਂ ਇਹ ਸਾਰੇ ਆਗੂ ਕਿੱਥੇ ਹਨ?” ਉਨ੍ਹਾਂ ਕਿਹਾ ਕਿ ਜੋ ਆਗੂ ਚੋਣਾਂ ਸਮੇਂ ਦਲਿਤ ਪਰਿਵਾਰਾਂ ਦੇ ਦਰਵਾਜ਼ਿਆਂ ’ਤੇ ਪਹੁੰਚਦੇ ਹਨ, ਉਹ ਅੱਜ ਪੀੜਤ ਪਰਿਵਾਰ ਦੇ ਘਰ ਕਿਉਂ ਨਹੀਂ ਪਹੁੰਚ ਰਹੇ? ਕੈਂਥ ਨੇ ਕਿਹਾ ਕਿ ਮਨੁੱਖੀ ਅਧਿਕਾਰ ਸਿਆਸੀ ਸਹੂਲਤ ਦੇ ਅਧੀਨ ਨਹੀਂ ਹੋ ਸਕਦੇ ਅਤੇ ਦਲਿਤਾਂ ਨਾਲ ਕਥਿਤ ਅੱਤਿਆਚਾਰ ਨੂੰ ਸਿਆਸੀ ਦਬਾਅ ਹੇਠ ਦਬਾਇਆ ਨਹੀਂ ਜਾ ਸਕਦਾ। ਉਨ੍ਹਾਂ ਪੀੜਤਾਂ ਦਾ ਤੁਰੰਤ ਮੈਡੀਕਲ ਕਰਵਾਉਣ, ਪੁਲਿਸ ਦਬਾਅ ਤੋਂ ਮੁਕਤ ਹੋ ਕੇ ਬਿਆਨ ਦਰਜ ਕਰਨ ਅਤੇ ਜਾਂਚ ਵਿਚ ਦੋਸ਼ੀ ਪਾਏ ਜਾਣ ਵਾਲਿਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ। ਕੈਂਥ ਨੇ ਚੇਤਾਵਨੀ ਦਿੱਤੀ ਕਿ ਦਲਿਤਾਂ ਦੀ ਆਵਾਜ਼ ਦਬਾਉਣ, ਪੀੜਤ ਪਰਿਵਾਰ ਨੂੰ ਡਰਾਉਣ ਜਾਂ ਦੋਸ਼ੀ ਪੁਲਿਸ ਅਧਿਕਾਰੀਆਂ ਨੂੰ ਬਚਾਉਣ ਦੀ ਕੋਈ ਵੀ ਕੋਸ਼ਿਸ਼ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਕੋਠੀ ਸਾਹਿਬ ਵਿਖੇ ਸੰਤ ਬਾਬਾ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੀ ਤੇ ਸੰਤ ਬਾਬਾ ਕ੍ਰਿਸ਼ਨ ਸਿੰਘ ਦੀ ਬਰਸੀ ਮਨਾਈ ਅਗਲੀ ਖ਼ਬਰ ਡੀ. ਟੀ. ਐੱਫ. ਦਾ ਵਫ਼ਦ ਏ. ਡੀ. ਸੀ. ਨੂੰ ਮਿਲਿਆ
Ad Position 24