ਸਰਕਾਰੀ ਕਾਲਜ ਆਫ਼ ਐਜੂਕੇਸ਼ਨ ਵਿਖੇ ਵਿਸ਼ੇਸ਼ ਵੋਟਰ ਰਜਿਸਟ੍ਰੇਸ਼ਨ ਕੈਂਪ
ਪਟਿਆਲਾ, 3 ਸਤੰਬਰ (ਗੁਰਵਿੰਦਰ ਸਿੰਘ ਔਲਖ)-ਚੋਣ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਰਕਾਰੀ ਕਾਲਜ ਆਫ਼ ਐਜੂਕੇਸ਼ਨ ਪਟਿਆਲਾ ਵਿਖੇ ਪ੍ਰਿੰਸੀਪਲ ਪ੍ਰੋ. (ਡਾ.)
ਸ
ਸਰਕਾਰੀ ਕਾਲਜ ਆਫ਼ ਐਜੂਕੇਸ਼ਨ ਵਿਖੇ ਵਿਸ਼ੇਸ਼ ਵੋਟਰ ਰਜਿਸਟਰੇਸ਼ਨ ਕੈਂਪ ਦੌਰਾਨ ਪਹੁੰਚੇ ਮੇਅਰ ਦਾ ਸਵਾਗਤ ਕਰਦੇ ਹੋਏ ਪ੍ਰਬੰਧਕ। ਅਜੀਤ ਤਸਵੀਰ
04-09-2026
ਪਟਿਆਲਾ, 3 ਸਤੰਬਰ (ਗੁਰਵਿੰਦਰ ਸਿੰਘ ਔਲਖ)-ਚੋਣ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਰਕਾਰੀ ਕਾਲਜ ਆਫ਼ ਐਜੂਕੇਸ਼ਨ ਪਟਿਆਲਾ ਵਿਖੇ ਪ੍ਰਿੰਸੀਪਲ ਪ੍ਰੋ. (ਡਾ.) ਵਨੀਤਾ ਰਾਣੀ ਦੀ ਅਗਵਾਈ ਹੇਠ ਵਿਸ਼ੇਸ਼ ਵੋਟਰ ਰਜਿਸਟਰੇਸ਼ਨ ਕੈਂਪ ਲਗਾਇਆ। ਕੈਂਪ ਦੌਰਾਨ ਵਿਦਿਆਰਥੀਆਂ ਨੂੰ ਵੋਟਰ ਵਜੋਂ ਰਜਿਸਟਰ ਹੋਣ ਦੇ ਨਾਲ-ਨਾਲ ਆਪਣੇ ਵੋਟ ਦੇ ਅਧਿਕਾਰ ਦੀ ਸੁਚੱਜੀ ਵਰਤੋਂ ਲਈ ਜਾਗਰੂਕ ਕੀਤਾ। ਇਸ ਮੌਕੇ ਪਟਿਆਲਾ ਦੇ ਮੇਅਰ ਸ੍ਰੀ ਕੁੰਦਨ ਗੋਗੀਆ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਪ੍ਰਿੰਸੀਪਲ ਪ੍ਰੋ. (ਡਾ.) ਵਨੀਤਾ ਰਾਣੀ ਨੇ ਮੁੱਖ ਮਹਿਮਾਨ ਦਾ ਸਵਾਗਤ ਕਰਦਿਆਂ ਸ਼ਹਿਰ ਦੇ ਵਿਕਾਸ ਲਈ ਉਨ੍ਹਾਂ ਵਲੋਂ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਨੌਜਵਾਨਾਂ ਲਈ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਨੂੰ ਸਮਝਣਾ ਅਤੇ ਲੋਕਤੰਤਰਿਕ ਪ੍ਰਕਿਰਿਆ ਵਿਚ ਸਰਗਰਮ ਭੂਮਿਕਾ ਨਿਭਾਉਣਾ ਬਹੁਤ ਜ਼ਰੂਰੀ ਹੈ। ਸ੍ਰੀ ਕੁੰਦਨ ਗੋਗੀਆ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨੌਜਵਾਨ ਦੇਸ਼ ਦੀ ਰੀੜ੍ਹ ਦੀ ਹੱਡੀ ਹਨ ਤੇ ਦੇਸ਼ ਦੇ ਭਵਿੱਖ ਨੂੰ ਦਿਸ਼ਾ ਦੇਣ ਵਿਚ ਉਨ੍ਹਾਂ ਦੀ ਅਹਿਮ ਭੂਮਿਕਾ ਹੈ। ਉਨ੍ਹਾਂ ਨੌਜਵਾਨਾਂ ਨੂੰ ਆਪਣੀ ਵੋਟ ਬਣਾਉਣ ਅਤੇ ਬਿਨਾਂ ਕਿਸੇ ਲਾਲਚ, ਡਰ ਜਾਂ ਭੇਦਭਾਵ ਤੋਂ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ। ਨੋਡਲ ਅਫ਼ਸਰ ਸਵੀਪ ਪਟਿਆਲਾ (ਸ਼ਹਿਰੀ) ਰੁਪਿੰਦਰ ਸਿੰਘ ਨੇ ਨੌਜਵਾਨਾਂ ਨੂੰ ਲੋਕਤੰਤਰ ਦੀ ਮਜ਼ਬੂਤੀ ਲਈ ਵੱਧ ਤੋਂ ਵੱਧ ਵੋਟਰ ਰਜਿਸਟ੍ਰੇਸ਼ਨ ਕਰਵਾਉਣ ਦਾ ਸੱਦਾ ਦਿੱਤਾ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੇ ਪਰਿਵਾਰਕ ਮੈਂਬਰਾਂ ਤੇ ਆਲੇ-ਦੁਆਲੇ ਦੇ ਯੋਗ ਨੌਜਵਾਨਾਂ ਦੀ ਵੋਟ ਬਣਵਾਉਣ ਲਈ ਵੀ ਪ੍ਰੇਰਿਤ ਕੀਤਾ। ਇਸ ਦੌਰਾਨ ਅਸਿਸਟੈਂਟ ਪ੍ਰੋਫੈਸਰ ਜਗਦੇਵ ਸਿੰਘ ਨੇ ਭਾਰਤੀ ਚੋਣ ਕਮਿਸ਼ਨ ਦੀ ਵੈੱਬਸਾਈਟ ਅਤੇ ਮੋਬਾਈਲ ਐਪਲੀਕੇਸ਼ਨਾਂ ਰਾਹੀਂ ਨਵੀਂ ਵੋਟ ਬਣਾਉਣ ਲਈ ਫਾਰਮ ਨੰਬਰ 6 ਭਰਨ ਦੀ ਪ੍ਰਕਿਰਿਆ ਬਾਰੇ ਵਿਦਿਆਰਥੀਆਂ ਨੂੰ ਵਿਸਥਾਰ ਨਾਲ ਜਾਣਕਾਰੀ ਦਿੱਤੀ। ਕੈਂਪ ਦੌਰਾਨ ਕਾਲਜ ਦੇ ਫਾਈਨ ਆਰਟਸ ਵਿਭਾਗ ਦੇ ਅਸਿਸਟੈਂਟ ਪ੍ਰੋਫੈਸਰ ਨਵਨੀਤ ਕੌਰ ਜੈਜੀ ਦੀ ਅਗਵਾਈ ਹੇਠ ਵਿਦਿਆਰਥੀਆਂ ਵਲੋਂ ਵੋਟਰ ਜਾਗਰੂਕਤਾ ਸੰਬੰਧੀ ਤਿਆਰ ਕੀਤੇ ਪੋਸਟਰਾਂ ਦੀ ਪ੍ਰਦਰਸ਼ਨੀ ਵੀ ਲਗਾਈ ਗਈ। ਬੀ. ਐੱਡ. ਭਾਗ ਦੂਜਾ ਦੀਆਂ ਵਿਦਿਆਰਥਣਾਂ ਅਮਨਦੀਪ ਕੌਰ ਤੇ ਗੁਨਾਵਰੀ ਸਿਆਲ ਨੇ ‘ਵੋਟ ਦੇ ਅਧਿਕਾਰ’ ਵਿਸ਼ੇ ’ਤੇ ਆਪਣੇ ਵਿਚਾਰ ਪੇਸ਼ ਕੀਤੇ। ਸੰਗੀਤ ਵਿਭਾਗ ਦੀ ਅਸਿਸਟੈਂਟ ਪ੍ਰੋਫੈਸਰ ਡਾ. ਰੇਖਾ ਸ਼ਰਮਾ ਦੀ ਤਿਆਰੀ ਹੇਠ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਦਾ ਗੀਤ ਵੀ ਪੇਸ਼ ਕੀਤਾ। ਮੰਚ ਸੰਚਾਲਨ ਅਸਿਸਟੈਂਟ ਪ੍ਰੋਫੈਸਰ ਡਾ. ਕੁਲਜੀਤ ਕੌਰ ਨੇ ਕੀਤਾ। ਇਸ ਮੌਕੇ ਕਾਲਜ ਦੇ ਸਮੂਹ ਵਿਦਿਆਰਥੀਆਂ ਤੇ ਸਟਾਫ਼ ਨੇ ਭਾਗ ਲਿਆ।