ਪਤੀ ਵਲੋਂ ਪਤਨੀ ’ਤੇ 38 ਲੱਖ ਦੀ ਠੱਗੀ ਮਾਰਨ ਦਾ ਦੋਸ਼
ਸਮਾਣਾ, 4 ਸਤੰਬਰ (ਸਾਹਿਬ ਸਿੰਘ)- ਪ੍ਰਭਵੀਰ ਸਿੰਘ ਪੁੱਤਰ ਰਣਜੀਤ ਸਿੰਘ ਵਾਸੀ ਸੇਖੋਂ ਕਲੋਨੀ ਸਮਾਣਾ ਨੇ ਆਪਣੀ ਪਤਨੀ ਮਨਪ੍ਰੀਤ ਕੌਰ ਪੁੱਤਰੀ ਅਮਰਜੀਤ ਸਿੰਘ ਸੇਖੋਂ ਕਲੋਨੀ ਸਮਾਣਾ ’ਤੇ 38 ਲੱਖ ਦੀ ਠੱਗੀ ਮਾਰਨ ਦਾ ਦੋਸ਼ ਲਗਾਇਆ ਹੈ। ਪੁਲਿਸ ਨੇ ਪਤੀ ਦੀ ਸ਼ਿਕਾਇਤ ’ਤੇ ਪਤਨੀ ਵਿਰੁੱਧ ਮੁਕੱਦਮਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਸਮਾਣਾ, 4 ਸਤੰਬਰ (ਸਾਹਿਬ ਸਿੰਘ)- ਪ੍ਰਭਵੀਰ ਸਿੰਘ ਪੁੱਤਰ ਰਣਜੀਤ ਸਿੰਘ ਵਾਸੀ ਸੇਖੋਂ ਕਲੋਨੀ ਸਮਾਣਾ ਨੇ ਆਪਣੀ ਪਤਨੀ ਮਨਪ੍ਰੀਤ ਕੌਰ ਪੁੱਤਰੀ ਅਮਰਜੀਤ ਸਿੰਘ ਸੇਖੋਂ ਕਲੋਨੀ ਸਮਾਣਾ ’ਤੇ 38 ਲੱਖ ਦੀ ਠੱਗੀ ਮਾਰਨ ਦਾ ਦੋਸ਼ ਲਗਾਇਆ ਹੈ। ਪੁਲਿਸ ਨੇ ਪਤੀ ਦੀ ਸ਼ਿਕਾਇਤ ’ਤੇ ਪਤਨੀ ਵਿਰੁੱਧ ਮੁਕੱਦਮਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪ੍ਰਭਵੀਰ ਸਿੰਘ ਨੇ ਦੱਸਿਆ ਕਿ ਉਸ ਦਾ ਵਿਆਹ ਕਥਿਤ ਦੋਸ਼ਣ ਮਨਪ੍ਰੀਤ ਕੌਰ ਨਾਲ ਹੋਇਆ ਸੀ। ਉਸ ਨੇ ਆਪਣੀ ਪਤਨੀ ਨੂੰ ਵਿਦੇਸ਼ ਭੇਜਣ ਲਈ 38 ਲੱਖ ਰੁਪਏ ਖ਼ਰਚ ਕੀਤੇ ਸਨ ਪਰ ਵਿਦੇਸ਼ ਜਾਣ ਤੋ ਬਾਅਦ ਉਸ ਦੀ ਪਤਨੀ ਨੇ ਉਸ ਨੂੰ ਵਿਦੇਸ਼ ਬੁਲਾਉਣ ਤੋਂ ਮਨਾ ਕਰ ਦਿੱਤਾ ਅਤੇ ਨਾ ਹੀ ਪੈਸੇ ਵਾਪਿਸ ਕੀਤੇ।